1 Corinthians 15:17
ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ।
1 Corinthians 15:17 in Other Translations
King James Version (KJV)
And if Christ be not raised, your faith is vain; ye are yet in your sins.
American Standard Version (ASV)
and if Christ hath not been raised, your faith is vain; ye are yet in your sins.
Bible in Basic English (BBE)
And if that is so, your faith is of no effect; you are still in your sins.
Darby English Bible (DBY)
but if Christ be not raised, your faith [is] vain; ye are yet in your sins.
World English Bible (WEB)
If Christ has not been raised, your faith is vain; you are still in your sins.
Young's Literal Translation (YLT)
and if Christ hath not risen, vain is your faith, ye are yet in your sins;
| And | εἰ | ei | ee |
| if | δὲ | de | thay |
| Christ | Χριστὸς | christos | hree-STOSE |
| be not | οὐκ | ouk | ook |
| raised, | ἐγήγερται | egēgertai | ay-GAY-gare-tay |
| your | ματαία | mataia | ma-TAY-ah |
| ἡ | hē | ay | |
| faith | πίστις | pistis | PEE-stees |
| vain; is | ὑμῶν | hymōn | yoo-MONE |
| ye are | ἔτι | eti | A-tee |
| yet | ἐστὲ | este | ay-STAY |
| in | ἐν | en | ane |
| your | ταῖς | tais | tase |
| ἁμαρτίαις | hamartiais | a-mahr-TEE-ase | |
| sins. | ὑμῶν | hymōn | yoo-MONE |
Cross Reference
ਰੋਮੀਆਂ 4:25
ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।
੧ ਪਤਰਸ 1:3
ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
੧ ਕੁਰਿੰਥੀਆਂ 15:14
ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
ਇਬਰਾਨੀਆਂ 10:4
ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।
੧ ਪਤਰਸ 1:21
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
ਇਬਰਾਨੀਆਂ 9:22
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
ਇਬਰਾਨੀਆਂ 7:23
ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
੧ ਕੁਰਿੰਥੀਆਂ 15:2
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
ਰੋਮੀਆਂ 8:33
ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
ਰੋਮੀਆਂ 5:10
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
ਰਸੂਲਾਂ ਦੇ ਕਰਤੱਬ 13:38
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।
ਰਸੂਲਾਂ ਦੇ ਕਰਤੱਬ 5:31
ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।
ਯੂਹੰਨਾ 8:21
ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
ਹਿਜ਼ ਕੀ ਐਲ 33:10
ਪਰਮੇਸ਼ੁਰ ਲੋਕਾਂ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ “ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’