੧ ਕੁਰਿੰਥੀਆਂ 7
1 ਵਿਆਹ ਸੰਬੰਧੀ ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।
2 ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
3 ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।
4 ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ।
5 ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
6 ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।
7 ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।
8 ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ।
9 ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
10 ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
11 ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
12 ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸੱਕਦਾ ਹੈ ਜੋ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਦੇ ਨਾਲ ਰਹਿਣ ਦੀ ਇੱਛੁਕ ਹੈ, ਤਾਂ ਆਦਮੀ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
13 ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਕਰ ਸੱਕਦੀ ਹੈ ਜਿਹੜਾ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
14 ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ।
15 ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ।
16 ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।
17 ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।
18 ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
19 ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।
20 ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸ ਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।
21 ਜੇ ਤੁਸੀਂ ਪਰਮੇਸ਼ੁਰ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸੱਕਦੇ ਹੋ, ਤਾਂ ਸੁਤੰਤਰ ਰਹੋ।
22 ਜਿਹੜਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੂ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹੜਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
23 ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁੱਲ ਤਾਰ ਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।
24 ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸੱਦਿਆ ਸੀ, ਉਸੇ ਢੰਗ ਵਿੱਚ ਜੀਵੋ।
25 ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।
26 ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
27 ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
28 ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
29 ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
30 ਜਿਹੜੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹੜੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹੜੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।
31 ਜਿਹੜੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
32 ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।
33 ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ।
34 ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
35 ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
36 ਕੋਈ ਵਿਅਕਤੀ ਭਾਵੇਂ ਇਹ ਸੋਚ ਸੱਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁੜੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸੱਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸ ਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸ ਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।
37 ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
38 ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
39 ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ।
40 ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
1 Now concerning the things whereof ye wrote unto me: It is good for a man not to touch a woman.
2 Nevertheless, to avoid fornication, let every man have his own wife, and let every woman have her own husband.
3 Let the husband render unto the wife due benevolence: and likewise also the wife unto the husband.
4 The wife hath not power of her own body, but the husband: and likewise also the husband hath not power of his own body, but the wife.
5 Defraud ye not one the other, except it be with consent for a time, that ye may give yourselves to fasting and prayer; and come together again, that Satan tempt you not for your incontinency.
6 But I speak this by permission, and not of commandment.
7 For I would that all men were even as I myself. But every man hath his proper gift of God, one after this manner, and another after that.
8 I say therefore to the unmarried and widows, It is good for them if they abide even as I.
9 But if they cannot contain, let them marry: for it is better to marry than to burn.
10 And unto the married I command, yet not I, but the Lord, Let not the wife depart from her husband:
11 But and if she depart, let her remain unmarried, or be reconciled to her husband: and let not the husband put away his wife.
12 But to the rest speak I, not the Lord: If any brother hath a wife that believeth not, and she be pleased to dwell with him, let him not put her away.
13 And the woman which hath an husband that believeth not, and if he be pleased to dwell with her, let her not leave him.
14 For the unbelieving husband is sanctified by the wife, and the unbelieving wife is sanctified by the husband: else were your children unclean; but now are they holy.
15 But if the unbelieving depart, let him depart. A brother or a sister is not under bondage in such cases: but God hath called us to peace.
16 For what knowest thou, O wife, whether thou shalt save thy husband? or how knowest thou, O man, whether thou shalt save thy wife?
17 But as God hath distributed to every man, as the Lord hath called every one, so let him walk. And so ordain I in all churches.
18 Is any man called being circumcised? let him not become uncircumcised. Is any called in uncircumcision? let him not be circumcised.
19 Circumcision is nothing, and uncircumcision is nothing, but the keeping of the commandments of God.
20 Let every man abide in the same calling wherein he was called.
21 Art thou called being a servant? care not for it: but if thou mayest be made free, use it rather.
22 For he that is called in the Lord, being a servant, is the Lord’s freeman: likewise also he that is called, being free, is Christ’s servant.
23 Ye are bought with a price; be not ye the servants of men.
24 Brethren, let every man, wherein he is called, therein abide with God.
25 Now concerning virgins I have no commandment of the Lord: yet I give my judgment, as one that hath obtained mercy of the Lord to be faithful.
26 I suppose therefore that this is good for the present distress, I say, that it is good for a man so to be.
27 Art thou bound unto a wife? seek not to be loosed. Art thou loosed from a wife? seek not a wife.
28 But and if thou marry, thou hast not sinned; and if a virgin marry, she hath not sinned. Nevertheless such shall have trouble in the flesh: but I spare you.
29 But this I say, brethren, the time is short: it remaineth, that both they that have wives be as though they had none;
30 And they that weep, as though they wept not; and they that rejoice, as though they rejoiced not; and they that buy, as though they possessed not;
31 And they that use this world, as not abusing it: for the fashion of this world passeth away.
32 But I would have you without carefulness. He that is unmarried careth for the things that belong to the Lord, how he may please the Lord:
33 But he that is married careth for the things that are of the world, how he may please his wife.
34 There is difference also between a wife and a virgin. The unmarried woman careth for the things of the Lord, that she may be holy both in body and in spirit: but she that is married careth for the things of the world, how she may please her husband.
35 And this I speak for your own profit; not that I may cast a snare upon you, but for that which is comely, and that ye may attend upon the Lord without distraction.
36 But if any man think that he behaveth himself uncomely toward his virgin, if she pass the flower of her age, and need so require, let him do what he will, he sinneth not: let them marry.
37 Nevertheless he that standeth stedfast in his heart, having no necessity, but hath power over his own will, and hath so decreed in his heart that he will keep his virgin, doeth well.
38 So then he that giveth her in marriage doeth well; but he that giveth her not in marriage doeth better.
39 The wife is bound by the law as long as her husband liveth; but if her husband be dead, she is at liberty to be married to whom she will; only in the Lord.
40 But she is happier if she so abide, after my judgment: and I think also that I have the Spirit of God.