੧ ਸਲਾਤੀਨ 4
1 ਸੁਲੇਮਾਨ ਦਾ ਰਾਜ ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।
2 ਉਸ ਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ। ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।
3 ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ। ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।
4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ। ਸਾਦੋਕ ਅਤੇ ਅਬਯਾਥਾਰ ਜਾਜਕ ਸਨ।
5 ਨਾਥਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ। ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।
6 ਅਹੀਸ਼ਾਰ ਮਹਿਲ ਦਾ ਇੰਚਾਰਜ ਸੀ। ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।
7 ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ।
8 ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ: ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ
9 ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ।
10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ਼ ਸੀ।
11 ਬਨ ਅਬੀਨਾਦਾਬ ਨਪੋਥ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ।
12 ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।
13 ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।
14 ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।
15 ਅਹੀਮਆਸ ਨਫਤਾਲੀ ਵਿੱਚ ਸੀ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨਾਲ ਵਿਆਹ ਕਰਵਾ ਲਿਆ।
16 ਹੂਸ਼ਈ ਦਾ ਪੁੱਤਰ ਬਅਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ ਸੀ।
17 ਪਾਰੂਆਹ ਦਾ ਪੁੱਤਰ ਯਹੋਸ਼ਾਫ਼ਟ ਯਿੱਸਾਕਾਰ ਵਿੱਚ ਗਵਰਨਰ ਸੀ।
18 ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ ਸੀ।
19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇੱਕਲਾ ਗਵਰਨਰ ਸੀ।
20 ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ਲੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।
21 ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹੱਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘੱਲੇ ਉਸ ਦੇ ਜਿਉਂਦੇ ਜੀਅ ਉਸ ਦੇ ਆਦੇਸ਼ਾਂ ਦਾ ਪਾਲਣ ਕੀਤਾ।
22 ਇੰਨਾ ਅੰਨ ਦਾ ਭੰਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿ ਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ ’ਚ ਖਾਂਦੇ ਸਨ: 225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁੱਕੜ ਆਦਿ।
23 ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ।
24 ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।
25 ਸੁਲੇਮਾਨ ਕੋਲ 4,000 ਰੱਥਾਂ ਦੇ ਘੋੜੇ ਰੱਖਣ ਲਈ ਤਬੇਲੇ ਸਨ, ਅਤੇ ਉਸ ਦੇ ਕੋਲ 12,000 ਘੋੜ ਸਵਾਰ ਸੈਨਾ ਦੇ ਆਦਮੀ ਸਨ।
26 ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸ ਦੇ ਲੰਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ।
27 ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜੌਂ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਂਦੀ ਜਗ੍ਹਾ ਤੇ ਪਹੁੰਚਾਇਆ।
28 ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।
29 ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ।
30 ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।
31 ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।
32 ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।
33 ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।
1 So king Solomon was king over all Israel.
2 And these were the princes which he had; Azariah the son of Zadok the priest,
3 Elihoreph and Ahiah, the sons of Shisha, scribes; Jehoshaphat the son of Ahilud, the recorder.
4 And Benaiah the son of Jehoiada was over the host: and Zadok and Abiathar were the priests:
5 And Azariah the son of Nathan was over the officers: and Zabud the son of Nathan was principal officer, and the king’s friend:
6 And Ahishar was over the household: and Adoniram the son of Abda was over the tribute.
7 And Solomon had twelve officers over all Israel, which provided victuals for the king and his household: each man his month in a year made provision.
8 And these are their names: The son of Hur, in mount Ephraim:
9 The son of Dekar, in Makaz, and in Shaalbim, and Beth-shemesh, and Elon-beth-hanan:
10 The son of Hesed, in Aruboth; to him pertained Sochoh, and all the land of Hepher:
11 The son of Abinadab, in all the region of Dor; which had Taphath the daughter of Solomon to wife:
12 Baana the son of Ahilud; to him pertained Taanach and Megiddo, and all Beth-shean, which is by Zartanah beneath Jezreel, from Beth-shean to Abel-meholah, even unto the place that is beyond Jokneam:
13 The son of Geber, in Ramoth-gilead; to him pertained the towns of Jair the son of Manasseh, which are in Gilead; to him also pertained the region of Argob, which is in Bashan, threescore great cities with walls and brasen bars:
14 Ahinadab the son of Iddo had Mahanaim:
15 Ahimaaz was in Naphtali; he also took Basmath the daughter of Solomon to wife:
16 Baanah the son of Hushai was in Asher and in Aloth:
17 Jehoshaphat the son of Paruah, in Issachar:
18 Shimei the son of Elah, in Benjamin:
19 Geber the son of Uri was in the country of Gilead, in the country of Sihon king of the Amorites, and of Og king of Bashan; and he was the only officer which was in the land.
20 Judah and Israel were many, as the sand which is by the sea in multitude, eating and drinking, and making merry.
21 And Solomon reigned over all kingdoms from the river unto the land of the Philistines, and unto the border of Egypt: they brought presents, and served Solomon all the days of his life.
22 And Solomon’s provision for one day was thirty measures of fine flour, and threescore measures of meal,
23 Ten fat oxen, and twenty oxen out of the pastures, and an hundred sheep, beside harts, and roebucks, and fallowdeer, and fatted fowl.
24 For he had dominion over all the region on this side the river, from Tiphsah even to Azzah, over all the kings on this side the river: and he had peace on all sides round about him.
25 And Judah and Israel dwelt safely, every man under his vine and under his fig tree, from Dan even to Beer-sheba, all the days of Solomon.
26 And Solomon had forty thousand stalls of horses for his chariots, and twelve thousand horsemen.
27 And those officers provided victual for king Solomon, and for all that came unto king Solomon’s table, every man in his month: they lacked nothing.
28 Barley also and straw for the horses and dromedaries brought they unto the place where the officers were, every man according to his charge.
29 And God gave Solomon wisdom and understanding exceeding much, and largeness of heart, even as the sand that is on the sea shore.
30 And Solomon’s wisdom excelled the wisdom of all the children of the east country, and all the wisdom of Egypt.
31 For he was wiser than all men; than Ethan the Ezrahite, and Heman, and Chalcol, and Darda, the sons of Mahol: and his fame was in all nations round about.
32 And he spake three thousand proverbs: and his songs were a thousand and five.
33 And he spake of trees, from the cedar tree that is in Lebanon even unto the hyssop that springeth out of the wall: he spake also of beasts, and of fowl, and of creeping things, and of fishes.
34 And there came of all people to hear the wisdom of Solomon, from all kings of the earth, which had heard of his wisdom.
Matthew 7 in Tamil and English
1 ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।
Judge not, that ye be not judged.
2 ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
For with what judgment ye judge, ye shall be judged: and with what measure ye mete, it shall be measured to you again.
3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।
And why beholdest thou the mote that is in thy brother’s eye, but considerest not the beam that is in thine own eye?
4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
Or how wilt thou say to thy brother, Let me pull out the mote out of thine eye; and, behold, a beam is in thine own eye?
5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
Thou hypocrite, first cast out the beam out of thine own eye; and then shalt thou see clearly to cast out the mote out of thy brother’s eye.
6 “ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
Give not that which is holy unto the dogs, neither cast ye your pearls before swine, lest they trample them under their feet, and turn again and rend you.
7 ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
Ask, and it shall be given you; seek, and ye shall find; knock, and it shall be opened unto you:
8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
For every one that asketh receiveth; and he that seeketh findeth; and to him that knocketh it shall be opened.
9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?
Or what man is there of you, whom if his son ask bread, will he give him a stone?
10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?
Or if he ask a fish, will he give him a serpent?
11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
If ye then, being evil, know how to give good gifts unto your children, how much more shall your Father which is in heaven give good things to them that ask him?
12 ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
Therefore all things whatsoever ye would that men should do to you, do ye even so to them: for this is the law and the prophets.
13 ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।
Enter ye in at the strait gate: for wide is the gate, and broad is the way, that leadeth to destruction, and many there be which go in thereat:
14 ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।
Because strait is the gate, and narrow is the way, which leadeth unto life, and few there be that find it.
15 ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
Beware of false prophets, which come to you in sheep’s clothing, but inwardly they are ravening wolves.
16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।
Ye shall know them by their fruits. Do men gather grapes of thorns, or figs of thistles?
17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ।
Even so every good tree bringeth forth good fruit; but a corrupt tree bringeth forth evil fruit.
18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।
A good tree cannot bring forth evil fruit, neither can a corrupt tree bring forth good fruit.
19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Every tree that bringeth not forth good fruit is hewn down, and cast into the fire.
20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।
Wherefore by their fruits ye shall know them.
21 “ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।
Not every one that saith unto me, Lord, Lord, shall enter into the kingdom of heaven; but he that doeth the will of my Father which is in heaven.
22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
Many will say to me in that day, Lord, Lord, have we not prophesied in thy name? and in thy name have cast out devils? and in thy name done many wonderful works?
23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
And then will I profess unto them, I never knew you: depart from me, ye that work iniquity.
24 ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
Therefore whosoever heareth these sayings of mine, and doeth them, I will liken him unto a wise man, which built his house upon a rock:
25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
And the rain descended, and the floods came, and the winds blew, and beat upon that house; and it fell not: for it was founded upon a rock.
26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।
And every one that heareth these sayings of mine, and doeth them not, shall be likened unto a foolish man, which built his house upon the sand:
27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
And the rain descended, and the floods came, and the winds blew, and beat upon that house; and it fell: and great was the fall of it.
28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
And it came to pass, when Jesus had ended these sayings, the people were astonished at his doctrine:
29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।
For he taught them as one having authority, and not as the scribes.