੧ ਸਮੋਈਲ 13:14
ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।”
But now | וְעַתָּ֖ה | wĕʿattâ | veh-ah-TA |
thy kingdom | מַמְלַכְתְּךָ֣ | mamlaktĕkā | mahm-lahk-teh-HA |
shall not | לֹֽא | lōʾ | loh |
continue: | תָק֑וּם | tāqûm | ta-KOOM |
the Lord | בִּקֵּשׁ֩ | biqqēš | bee-KAYSH |
hath sought | יְהוָ֨ה | yĕhwâ | yeh-VA |
man a him | ל֜וֹ | lô | loh |
after his own heart, | אִ֣ישׁ | ʾîš | eesh |
and the Lord | כִּלְבָב֗וֹ | kilbābô | keel-va-VOH |
commanded hath | וַיְצַוֵּ֨הוּ | wayṣawwēhû | vai-tsa-WAY-hoo |
him to be captain | יְהוָ֤ה | yĕhwâ | yeh-VA |
over | לְנָגִיד֙ | lĕnāgîd | leh-na-ɡEED |
his people, | עַל | ʿal | al |
because | עַמּ֔וֹ | ʿammô | AH-moh |
not hast thou | כִּ֚י | kî | kee |
kept | לֹ֣א | lōʾ | loh |
that | שָׁמַ֔רְתָּ | šāmartā | sha-MAHR-ta |
which | אֵ֥ת | ʾēt | ate |
the Lord | אֲשֶֽׁר | ʾăšer | uh-SHER |
commanded | צִוְּךָ֖ | ṣiwwĕkā | tsee-weh-HA |
thee. | יְהוָֽה׃ | yĕhwâ | yeh-VA |
Cross Reference
ਰਸੂਲਾਂ ਦੇ ਕਰਤੱਬ 13:22
ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
੧ ਸਮੋਈਲ 15:28
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
ਇਬਰਾਨੀਆਂ 2:10
ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸ ਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
ਰਸੂਲਾਂ ਦੇ ਕਰਤੱਬ 7:46
ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।
ਜ਼ਬੂਰ 89:19
ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਤੇ ਬੋਲੇ ਅਤੇ ਆਖਿਆ, “ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ। ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ।
੨ ਸਲਾਤੀਨ 20:5
“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।
੨ ਸਮੋਈਲ 7:15
ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।
੨ ਸਮੋਈਲ 5:2
ਇੱਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।”
੧ ਸਮੋਈਲ 16:12
ਯੱਸੀ ਨੇ ਕਿਸੇ ਨੂੰ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਇੱਥੇ ਬੁਲਾਉਣ ਲਈ ਭੇਜਿਆ। ਇਹ ਉਸਦਾ ਪੁੱਤਰ ਵੇਖਣ ਵਿੱਚ ਸੋਹਣਾ ਲਾਲ ਰੰਗ ਅਤੇ ਸੁੰਦਰ ਦਿਖਣ ਵਾਲਾ ਨੌਜੁਵਾਨ ਸੀ। ਯਹੋਵਾਹ ਨੇ ਸਮੂਏਲ ਨੂੰ ਕਿਹਾ, “ਉੱਠ ਅਤੇ ਇਸਦਾ ਮਸਹ ਕਰ। ਇਹੀ ਹੈ ਉਹ।”
੧ ਸਮੋਈਲ 16:1
ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”
੧ ਸਮੋਈਲ 9:16
“ਇਸੇ ਵੇਲੇ ਕੱਲ ਬਿਨਯਾਮੀਨ ਸ਼ਹਿਰ ਤੋਂ ਇੱਕ ਮਨੁੱਖ ਮੈਂ ਤੇਰੇ ਵੱਲ ਭੇਜਾਂਗਾ। ਤੂੰ ਉਸ ਨੂੰ ਮਸਹ ਕਰੀਂ ਤਾਂ ਜੋ ਉਹ ਮੇਰੇ ਇਸਰਾਏਲ ਦੇ ਲੋਕਾਂ ਦਾ ਆਗੂ ਅਤੇ ਪਰਧਾਨ ਬਣੇ। ਇਹ ਮਨੁੱਖ ਮੇਰੇ ਲੋਕਾਂ ਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ। ਮੈਂ ਆਪਣੇ ਲੋਕਾਂ ਨੂੰ ਕਸ਼ਟ ਸਹਿੰਦਿਆਂ ਵੇਖਿਆ ਹੈ ਅਤੇ ਮੈਂ ਲੋਕਾਂ ਵੱਲੋਂ ਚੀਖ ਪੁਕਾਰ ਵੀ ਸੁਣੀ ਹੈ।”
੧ ਸਮੋਈਲ 2:30
“ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।
ਜ਼ਬੂਰ 78:70
ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।