1 Samuel 5:7
ਅਸ਼ਦੋਦੀਆਂ ਨੇ ਵੇਖਿਆ ਕਿ ਕੀ ਭਾਣਾ ਵਰਤ ਰਿਹਾ ਹੈ ਤਾਂ ਉਨ੍ਹਾਂ ਕਿਹਾ, “ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇੱਥੇ ਨਹੀਂ ਟਿਕ ਸੱਕਦਾ। ਤਾਂ ਹੀ ਪਰਮੇਸ਼ੁਰ ਸਾਨੂੰ ਅਤੇ ਸਾਡੇ ਦੇਵਤੇ ਦਾਗੋਨ ਨੂੰ ਦੰਡ ਦੇ ਰਿਹਾ ਹੈ।”
1 Samuel 5:7 in Other Translations
King James Version (KJV)
And when the men of Ashdod saw that it was so, they said, The ark of the God of Israel shall not abide with us: for his hand is sore upon us, and upon Dagon our god.
American Standard Version (ASV)
And when the men of Ashdod saw that it was so, they said, The ark of the God of Israel shall not abide with us; for his hand is sore upon us, and upon Dagon our god.
Bible in Basic English (BBE)
And when the men of Ashdod saw how it was, they said, Let not the ark of the God of Israel be with us, for his hand is hard on us and on Dagon our god.
Darby English Bible (DBY)
And when the men of Ashdod saw that it was so, they said, The ark of the God of Israel shall not abide with us; for his hand is severe upon us, and upon Dagon our god.
Webster's Bible (WBT)
And when the men of Ashdod saw that it was so, they said, The ark of the God of Israel shall not abide with us: for his hand is severe upon us, and upon Dagon our god.
World English Bible (WEB)
When the men of Ashdod saw that it was so, they said, The ark of the God of Israel shall not abide with us; for his hand is sore on us, and on Dagon our god.
Young's Literal Translation (YLT)
And the men of Ashdod see that `it is' so, and have said, `The ark of the God of Israel doth not abide with us, for hard hath been His hand upon us, and upon Dagon our god.'
| And when the men | וַיִּרְא֥וּ | wayyirʾû | va-yeer-OO |
| of Ashdod | אַנְשֵֽׁי | ʾanšê | an-SHAY |
| saw | אַשְׁדּ֖וֹד | ʾašdôd | ash-DODE |
| that | כִּֽי | kî | kee |
| so, was it | כֵ֑ן | kēn | hane |
| they said, | וְאָֽמְר֗וּ | wĕʾāmĕrû | veh-ah-meh-ROO |
| The ark | לֹֽא | lōʾ | loh |
| of the God | יֵשֵׁ֞ב | yēšēb | yay-SHAVE |
| Israel of | אֲר֨וֹן | ʾărôn | uh-RONE |
| shall not | אֱלֹהֵ֤י | ʾĕlōhê | ay-loh-HAY |
| abide | יִשְׂרָאֵל֙ | yiśrāʾēl | yees-ra-ALE |
| with | עִמָּ֔נוּ | ʿimmānû | ee-MA-noo |
| for us: | כִּֽי | kî | kee |
| his hand | קָשְׁתָ֤ה | qoštâ | kohsh-TA |
| sore is | יָדוֹ֙ | yādô | ya-DOH |
| upon | עָלֵ֔ינוּ | ʿālênû | ah-LAY-noo |
| us, and upon | וְעַ֖ל | wĕʿal | veh-AL |
| Dagon | דָּג֥וֹן | dāgôn | da-ɡONE |
| our god. | אֱלֹהֵֽינוּ׃ | ʾĕlōhênû | ay-loh-HAY-noo |
Cross Reference
ਖ਼ਰੋਜ 8:8
ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”
ਯਰਮਿਆਹ 46:25
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ।
੧ ਤਵਾਰੀਖ਼ 15:13
ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”
੧ ਤਵਾਰੀਖ਼ 13:11
ਪਰਮੇਸ਼ੁਰ ਨੇ ਉੱਜ਼ਾ ਤੇ ਆਪਣੀ ਕਰੋਪੀ ਵਿਖਾਈ ਇਸ ਨਾਲ ਦਾਊਦ ਨੂੰ ਕਰੋਧ ਆਇਆ। ਉਨ੍ਹਾਂ ਵਕਤਾਂ ਤੋਂ ਲੈ ਕੇ ਹੁਣ ਤੀਕ ਉਸ ਥਾਂ ਨੂੰ “ਪਰਸ ਉੱਜ਼ਾ” ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।
੨ ਸਮੋਈਲ 6:9
ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?”
੧ ਸਮੋਈਲ 6:20
ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਹਾ, “ਭਲਾ ਕਿਸੇ ਦੀ ਕੀ ਮਜ਼ਾਲ ਹੈ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਅੱਗੇ ਖੜ੍ਹਾ ਹੋ ਸੱਕੇਗਾ, ਕੌਣ ਜਾਜਕ ਹੈ ਜੋ ਇਸ ਪਵਿੱਤਰ ਸੰਦੂਕ ਦੀ ਸੰਭਾਲ ਕਰ ਸੱਕੇ। ਇੱਥੇ ਇਹ ਸੰਦੂਕ ਕਿਸ ਕੋਲ ਜਾਵੇ?”
੧ ਸਮੋਈਲ 5:3
ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।
੧ ਸਮੋਈਲ 4:8
ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।
ਖ਼ਰੋਜ 12:33
ਮਿਸਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਛੇਤੀ ਚੱਲੇ ਜਾਣ ਲਈ ਆਖਿਆ। ਕਿਉਂਕਿ ਉਨ੍ਹਾਂ ਨੇ ਆਖਿਆ, “ਜੇ ਤੁਸੀਂ ਨਾ ਗਏ, ਅਸੀਂ ਸਾਰੇ ਮਾਰੇ ਜਾਵਾਂਗੇ।”
ਖ਼ਰੋਜ 10:7
ਤਾਂ ਅਧਿਕਾਰੀਆਂ ਨੇ ਫ਼ਿਰਊਨ ਨੂੰ ਪੁੱਛਿਆ, “ਕਿੰਨਾ ਕੁ ਚਿਰ ਤੱਕ ਅਸੀਂ ਇਨ੍ਹਾਂ ਲੋਕਾਂ ਦੇ ਜਾਲ ਵਿੱਚ ਫ਼ਸੇ ਰਹਾਂਗੇ। ਇਨ੍ਹਾਂ ਆਦਮੀਆਂ ਨੂੰ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਦਿਓ। ਜੇ ਤੁਸੀਂ ਉਨ੍ਹਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਤੁਹਾਨੂੰ ਪਤਾ ਲੱਗਣ ਤੋਂ ਪਹਿਲਾਂ ਹੀ ਮਿਸਰ ਤਬਾਹ ਹੋ ਜਾਵੇਗਾ।”
ਖ਼ਰੋਜ 9:28
ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”
ਖ਼ਰੋਜ 8:28
ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”
ਯਰਮਿਆਹ 48:7
“ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।