1 Samuel 9:9
ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ “ਇਹ ਇੱਕ ਚੰਗਾ ਵਿੱਚਾਰ ਹੈ। ਚੱਲ ਚੱਲੀਏ!” ਉਹ ਉਸ ਥਾਵੇਂ ਗਏ ਜਿਸ ਸ਼ਹਿਰ ਵਿੱਚ ਪਰਮੇਸ਼ੁਰ ਦਾ ਆਦਮੀ ਰਹਿੰਦਾ ਸੀ। ਸ਼ਾਊਲ ਅਤੇ ਉਸਦਾ ਨੌਕਰ ਉਤਾਂਹ ਪਹਾੜੀ ਉੱਤੇ ਨਗਰ ਨੂੰ ਜਾ ਰਹੇ ਸਨ। ਰਾਹ ਵਿੱਚ, ਉਹ ਕੁਝ ਮੁਟਿਆਰਾਂ ਨੂੰ ਮਿਲੇ ਜਿਹੜੀਆਂ ਪਾਣੀ ਖਿੱਚਣ ਲਈ ਬਾਹਰ ਜਾ ਰਹੀਆਂ ਸਨ। ਨੌਕਰ ਨੇ ਔਰਤਾਂ ਨੂੰ ਪੁੱਛਿਆ, “ਕੀ ਪੈਗੰਬਰ ਇੱਥੇ ਹੈ?” (ਪਹਿਲਿਆਂ ਦਿਨਾਂ ਵਿੱਚ, ਲੋਕ ਨਬੀ ਨੂੰ “ਪੈਗੰਬਰ” ਆਖਦੇ ਸਨ। ਇਸ ਲਈ ਜਦੋਂ ਉਹ ਪਰਮੇਸ਼ੁਰ ਨੂੰ ਕੁਝ ਪੁੱਛਣਾ ਚਾਹੁੰਦੇ ਸਨ, ਉਹ ਆਖਦੇ ਸਨ, ਆਪਾਂ ਚੱਲ ਕੇ ਪੈਗੰਬਰ ਨੂੰ ਵੇਖੀਏ।)
1 Samuel 9:9 in Other Translations
King James Version (KJV)
(Beforetime in Israel, when a man went to inquire of God, thus he spake, Come, and let us go to the seer: for he that is now called a Prophet was beforetime called a Seer.)
American Standard Version (ASV)
(Beforetime in Israel, when a man went to inquire of God, thus he said, Come, and let us go to the seer; for he that is now called a Prophet was beforetime called a Seer.)
Bible in Basic English (BBE)
(In the past in Israel, when a man went to get directions from God, he said, Come let us go to the Seer, for he who now is named Prophet was in those days given the name of Seer.)
Darby English Bible (DBY)
(In former time in Israel, when a man went to ask counsel of God, he said, Come and let us go to the seer; for he that is now called a Prophet was in former time called a Seer.)
Webster's Bible (WBT)
(Formerly in Israel, when a man went to inquire of God, thus he spoke, Come, and let us go to the seer: for he that is now called a Prophet was formerly called a Seer.)
World English Bible (WEB)
(In earlier times in Israel, when a man went to inquire of God, thus he said, Come, and let us go to the seer; for he who is now called a Prophet was before called a Seer.)
Young's Literal Translation (YLT)
Formerly in Israel, thus said the man in his going to seek God, `Come and we go unto the seer,' for the `prophet' of to-day is called formerly `the seer.'
| (Beforetime | לְפָנִ֣ים׀ | lĕpānîm | leh-fa-NEEM |
| in Israel, | בְּיִשְׂרָאֵ֗ל | bĕyiśrāʾēl | beh-yees-ra-ALE |
| when a man | כֹּֽה | kō | koh |
| went | אָמַ֤ר | ʾāmar | ah-MAHR |
| inquire to | הָאִישׁ֙ | hāʾîš | ha-EESH |
| of God, | בְּלֶכְתּוֹ֙ | bĕlektô | beh-lek-TOH |
| thus | לִדְר֣וֹשׁ | lidrôš | leed-ROHSH |
| he spake, | אֱלֹהִ֔ים | ʾĕlōhîm | ay-loh-HEEM |
| Come, | לְכ֥וּ | lĕkû | leh-HOO |
| go us let and | וְנֵֽלְכָ֖ה | wĕnēlĕkâ | veh-nay-leh-HA |
| to | עַד | ʿad | ad |
| the seer: | הָֽרֹאֶ֑ה | hārōʾe | ha-roh-EH |
| for | כִּ֤י | kî | kee |
| now is that he | לַנָּבִיא֙ | lannābîʾ | la-na-VEE |
| called a Prophet | הַיּ֔וֹם | hayyôm | HA-yome |
| beforetime was | יִקָּרֵ֥א | yiqqārēʾ | yee-ka-RAY |
| called | לְפָנִ֖ים | lĕpānîm | leh-fa-NEEM |
| a Seer.) | הָֽרֹאֶֽה׃ | hārōʾe | HA-roh-EH |
Cross Reference
ਆਮੋਸ 7:12
ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ।
ਯਸਈਆਹ 30:10
ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!
੧ ਤਵਾਰੀਖ਼ 29:29
ਦਾਊਦ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਦੇ ਕਾਰਨਾਮਿਆਂ ਦਾ ਬਿਰਤਾਂਤ, ਨਬੀ ਸਮੂਏਲ ਦੀ ਪੋਥੀ ਵਿੱਚ, ਨਾਥਾਨ ਨਬੀ ਦੀ ਪੋਥੀ ਵਿੱਚ ਅਤੇ ਨਬੀ ਗਦ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
੧ ਤਵਾਰੀਖ਼ 26:28
ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।
੨ ਸਲਾਤੀਨ 17:13
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।
੨ ਸਮੋਈਲ 24:11
ਜਦੋਂ ਦਾਊਦ ਸਵੇਰੇ ਉੱਠਿਆ, ਉਸ ਦੇ ਨਬੀ ਗਾਦ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
ਪੈਦਾਇਸ਼ 25:22
ਜਦੋਂ ਰਿਬਕਾਹ ਗਰਭਵਤੀ ਸੀ, ਉਸਦੀ ਕੁੱਖ ਅੰਦਰਲੇ ਬੱਚਿਆਂ ਨੇ ਇੱਕ ਦੂਜੇ ਨਾਲ ਘੋਲ ਕੀਤਾ। ਰਿਬਕਾਹ ਯਹੋਵਾਹ ਨੂੰ ਪੁੱਛਣ ਲਈ ਗਈ, “ਮੇਰੇ ਨਾਲ ਇਹ ਕਿਉਂ ਹੋ ਰਿਹਾ ਹੈ?”
ਯਸਈਆਹ 29:10
ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
੨ ਤਵਾਰੀਖ਼ 16:10
ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁੱਖਾ ਵਿਵਹਾਰ ਵੀ ਕੀਤਾ।
੨ ਤਵਾਰੀਖ਼ 16:7
ਉਸ ਵਕਤ ਹਨਾਨੀ ਨਬੀ ਆਸਾ ਕੋਲ ਆਇਆ ਅਤੇ ਉਸ ਨੂੰ ਆਖਿਆ, “ਆਸਾ, ਤੂੰ ਅਰਾਮ ਦੇ ਪਾਤਸ਼ਾਹ ਉੱਪਰ ਨਿਰਭਰ ਹੋਇਆ ਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਰਭਰ ਨਹੀਂ ਹੋਇਆ, ਇਸੇ ਕਾਰਣ ਅਰਾਮ ਦੀ ਸੈਨਾ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।
੧ ਤਵਾਰੀਖ਼ 9:22
ਕੁੱਲ, ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰੱਖਵਾਲੀ ਲਈ 212 ਆਦਮੀ ਚੁਣੇ ਗਏ ਸਨ। ਉਨ੍ਹਾਂ ਦੇ ਨਾਂ ਉਨ੍ਹਾਂ ਦੇ ਛੋਟੇ ਨਗਰਾਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਇਤਹਾਸ ਵਿੱਚ ਦਰਜ ਕੀਤੇ ਗਏ ਸਨ। ਦਾਊਦ ਅਤੇ ਸ਼ਮੂਏਲ ਨਬੀ ਨੇ ਉਨ੍ਹਾਂ ਨੂੰ ਚੁਣਿਆ ਕਿਉਂ ਕਿ ਉਹ ਭਰੋਸੇ ਯੋਗ ਸਨ।
ਕਜ਼ਾૃ 1:1
ਯਹੂਦਾਹ ਦੀ ਕਨਾਨੀਆਂ ਨਾਲ ਲੜਾਈ ਯਹੋਸ਼ੁਆ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁੱਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਦੇ ਖਿਲਾਫ਼ ਸਾਡੇ ਲਈ ਲੜਨਗੇ?”