2 Corinthians 3:12
ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।
2 Corinthians 3:12 in Other Translations
King James Version (KJV)
Seeing then that we have such hope, we use great plainness of speech:
American Standard Version (ASV)
Having therefore such a hope, we use great boldness of speech,
Bible in Basic English (BBE)
Having then such a hope, we keep nothing back,
Darby English Bible (DBY)
Having therefore such hope, we use much boldness:
World English Bible (WEB)
Having therefore such a hope, we use great boldness of speech,
Young's Literal Translation (YLT)
Having, then, such hope, we use much freedom of speech,
| Seeing then | Ἔχοντες | echontes | A-hone-tase |
| that we have | οὖν | oun | oon |
| such | τοιαύτην | toiautēn | too-AF-tane |
| hope, | ἐλπίδα | elpida | ale-PEE-tha |
| we use | πολλῇ | pollē | pole-LAY |
| great | παῤῥησίᾳ | parrhēsia | pahr-ray-SEE-ah |
| plainness of speech: | χρώμεθα | chrōmetha | HROH-may-tha |
Cross Reference
੨ ਕੁਰਿੰਥੀਆਂ 7:4
ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
੧ ਥੱਸਲੁਨੀਕੀਆਂ 2:2
ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।
ਰਸੂਲਾਂ ਦੇ ਕਰਤੱਬ 4:13
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
੧ ਤਿਮੋਥਿਉਸ 3:13
ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।
ਕੁਲੁੱਸੀਆਂ 4:4
ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
ਫ਼ਿਲਿੱਪੀਆਂ 1:20
ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
ਅਫ਼ਸੀਆਂ 6:19
ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।
੨ ਕੁਰਿੰਥੀਆਂ 10:1
ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
੨ ਕੁਰਿੰਥੀਆਂ 4:13
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।
੨ ਕੁਰਿੰਥੀਆਂ 4:2
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
੧ ਕੁਰਿੰਥੀਆਂ 14:19
ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ।
ਰਸੂਲਾਂ ਦੇ ਕਰਤੱਬ 14:3
ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।
ਰਸੂਲਾਂ ਦੇ ਕਰਤੱਬ 9:29
ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
ਰਸੂਲਾਂ ਦੇ ਕਰਤੱਬ 9:27
ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
ਰਸੂਲਾਂ ਦੇ ਕਰਤੱਬ 4:29
ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।
ਯੂਹੰਨਾ 16:29
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।
ਯੂਹੰਨਾ 16:25
ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
ਯੂਹੰਨਾ 10:24
ਯਹੂਦੀ ਯਿਸੂ ਦੇ ਆਲੇ-ਦੁਆਲੇ ਇੱਕਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।”