English
੨ ਤਵਾਰੀਖ਼ 30:18 ਤਸਵੀਰ
ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”