੨ ਤਵਾਰੀਖ਼ 7:12 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 7 ੨ ਤਵਾਰੀਖ਼ 7:12

2 Chronicles 7:12
ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।

2 Chronicles 7:112 Chronicles 72 Chronicles 7:13

2 Chronicles 7:12 in Other Translations

King James Version (KJV)
And the LORD appeared to Solomon by night, and said unto him, I have heard thy prayer, and have chosen this place to myself for an house of sacrifice.

American Standard Version (ASV)
And Jehovah appeared to Solomon by night, and said unto him, I have heard thy prayer, and have chosen this place to myself for a house of sacrifice.

Bible in Basic English (BBE)
Now the Lord came to Solomon in a vision by night, and said to him, I have given ear to your prayer, and have taken this place for myself as a house where offerings are to be made.

Darby English Bible (DBY)
Then Jehovah appeared to Solomon by night, and said to him: I have heard thy prayer, and I have chosen for myself this place for a house of sacrifice.

Webster's Bible (WBT)
And the LORD appeared to Solomon by night, and said to him, I have heard thy prayer, and have chosen this place to myself for a house of sacrifice.

World English Bible (WEB)
Yahweh appeared to Solomon by night, and said to him, I have heard your prayer, and have chosen this place to myself for a house of sacrifice.

Young's Literal Translation (YLT)
And Jehovah appeareth unto Solomon by night, and saith to him, `I have heard thy prayer, and have fixed on this place to Me for a house of sacrifice.

And
the
Lord
וַיֵּרָ֧אwayyērāʾva-yay-RA
appeared
יְהוָ֛הyĕhwâyeh-VA
to
אֶלʾelel
Solomon
שְׁלֹמֹ֖הšĕlōmōsheh-loh-MOH
night,
by
בַּלָּ֑יְלָהballāyĕlâba-LA-yeh-la
and
said
וַיֹּ֣אמֶרwayyōʾmerva-YOH-mer
unto
him,
I
have
heard
ל֗וֹloh

שָׁמַ֙עְתִּי֙šāmaʿtiysha-MA-TEE
thy
prayer,
אֶתʾetet
and
have
chosen
תְּפִלָּתֶ֔ךָtĕpillātekāteh-fee-la-TEH-ha
this
וּבָחַ֜רְתִּיûbāḥartîoo-va-HAHR-tee
place
בַּמָּק֥וֹםbammāqômba-ma-KOME
house
an
for
myself
to
הַזֶּ֛הhazzeha-ZEH
of
sacrifice.
לִ֖יlee
לְבֵ֥יתlĕbêtleh-VATE
זָֽבַח׃zābaḥZA-vahk

Cross Reference

੧ ਸਲਾਤੀਨ 9:2
ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।

ਅਸਤਸਨਾ 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।

੧ ਯੂਹੰਨਾ 5:14
ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।

ਰਸੂਲਾਂ ਦੇ ਕਰਤੱਬ 10:31
ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।

ਲੋਕਾ 1:13
ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।

ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।

ਜ਼ਬੂਰ 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।

ਜ਼ਬੂਰ 66:19
ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।

ਜ਼ਬੂਰ 10:17
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।

੨ ਤਵਾਰੀਖ਼ 7:16
ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।

੨ ਤਵਾਰੀਖ਼ 1:7
ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!”

੨ ਸਲਾਤੀਨ 20:5
“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।

੨ ਸਲਾਤੀਨ 2:6
ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।” ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ।

ਅਸਤਸਨਾ 12:5
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।

ਪੈਦਾਇਸ਼ 17:1
ਇਕਰਾਰਨਾਮੇ ਦਾ ਸਬੂਤ ਸੁੰਨਤ ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ।