੨ ਕੁਰਿੰਥੀਆਂ 9:15 in Punjabi

ਪੰਜਾਬੀ ਪੰਜਾਬੀ ਬਾਈਬਲ ੨ ਕੁਰਿੰਥੀਆਂ ੨ ਕੁਰਿੰਥੀਆਂ 9 ੨ ਕੁਰਿੰਥੀਆਂ 9:15

2 Corinthians 9:15
ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।

2 Corinthians 9:142 Corinthians 9

2 Corinthians 9:15 in Other Translations

King James Version (KJV)
Thanks be unto God for his unspeakable gift.

American Standard Version (ASV)
Thanks be to God for his unspeakable gift.

Bible in Basic English (BBE)
Praise be to God for what he has given, which words have no power to say.

Darby English Bible (DBY)
Thanks [be] to God for his unspeakable free gift.

World English Bible (WEB)
Now thanks be to God for his unspeakable gift!

Young's Literal Translation (YLT)
thanks also to God for His unspeakable gift!


χάριςcharisHA-rees
Thanks
δὲdethay
be
unto
τῷtoh

θεῷtheōthay-OH
for
God
ἐπὶepiay-PEE
his
τῇtay

ἀνεκδιηγήτῳanekdiēgētōah-nake-thee-ay-GAY-toh
unspeakable
αὐτοῦautouaf-TOO
gift.
δωρεᾷdōreathoh-ray-AH

Cross Reference

੨ ਕੁਰਿੰਥੀਆਂ 2:14
ਮਸੀਹ ਰਾਹੀਂ ਜਿੱਤ ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।

ਅਫ਼ਸੀਆਂ 5:20
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।

ਯੂਹੰਨਾ 3:16
ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।

੧ ਕੁਰਿੰਥੀਆਂ 15:57
ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।

ਯਾਕੂਬ 1:17
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।

੧ ਯੂਹੰਨਾ 5:11
ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ।

ਪਰਕਾਸ਼ ਦੀ ਪੋਥੀ 4:9
ਇਹ ਸਜੀਵ ਚੀਜ਼ਾਂ ਉਸ ਨੂੰ ਮਹਿਮਾ ਅਤੇ ਸਤਿਕਾਰ ਅਤੇ ਧੰਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।

੧ ਯੂਹੰਨਾ 4:9
ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।

੨ ਕੁਰਿੰਥੀਆਂ 9:11
ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।

ਰੋਮੀਆਂ 8:32
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।

ਰੋਮੀਆਂ 6:23
ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।

ਰੋਮੀਆਂ 5:15
ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।

ਜ਼ਬੂਰ 92:1
ਸਬਤ ਲਈ ਉਸਤਤਿ ਦਾ ਗੀਤ। ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।

ਜ਼ਬੂਰ 30:12
ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।

ਜ਼ਬੂਰ 30:4
ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

੧ ਤਵਾਰੀਖ਼ 16:35
ਯਹੋਵਾਹ ਨੂੰ ਕਹੋ, “ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕੱਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸੱਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸੱਕੀਏ।”

ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”

ਯਸਈਆਹ 49:6
“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”

ਲੋਕਾ 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”

ਲੋਕਾ 2:38
ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।

ਯੂਹੰਨਾ 1:16
ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।

੧ ਤਵਾਰੀਖ਼ 16:8
ਦਾਊਦ ਦਾ ਧੰਨਵਾਦ ਦਾ ਗੀਤ ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।