੨ ਸਲਾਤੀਨ 18:24 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 18 ੨ ਸਲਾਤੀਨ 18:24

2 Kings 18:24
ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਭਰੋਸਾ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।

2 Kings 18:232 Kings 182 Kings 18:25

2 Kings 18:24 in Other Translations

King James Version (KJV)
How then wilt thou turn away the face of one captain of the least of my master's servants, and put thy trust on Egypt for chariots and for horsemen?

American Standard Version (ASV)
How then canst thou turn away the face of one captain of the least of my master's servants, and put thy trust on Egypt for chariots and for horsemen?

Bible in Basic English (BBE)
How then may you put to shame the least of my master's servants? and you have put your hope in Egypt for war-carriages and horsemen:

Darby English Bible (DBY)
How then wilt thou turn away the face of one captain of the least of my master's servants? And thou reliest upon Egypt for chariots and for horsemen!

Webster's Bible (WBT)
How then wilt thou turn away the face of one captain of the least of my master's servants, and put thy trust on Egypt for chariots and for horsemen?

World English Bible (WEB)
How then can you turn away the face of one captain of the least of my master's servants, and put your trust on Egypt for chariots and for horsemen?

Young's Literal Translation (YLT)
And how dost thou turn back the face of one captain of the least of the servants of my lord, that thou dost trust for thee on Egypt for chariot, and for horsemen?

How
וְאֵ֣יךְwĕʾêkveh-AKE
then
wilt
thou
turn
away
תָּשִׁ֗יבtāšîbta-SHEEV

אֵ֠תʾētate
face
the
פְּנֵ֨יpĕnêpeh-NAY
of
one
פַחַ֥תpaḥatfa-HAHT
captain
אַחַ֛דʾaḥadah-HAHD
of
the
least
עַבְדֵ֥יʿabdêav-DAY
master's
my
of
אֲדֹנִ֖יʾădōnîuh-doh-NEE
servants,
הַקְּטַנִּ֑יםhaqqĕṭannîmha-keh-ta-NEEM
and
put
thy
trust
וַתִּבְטַ֤חwattibṭaḥva-teev-TAHK
on
לְךָ֙lĕkāleh-HA
Egypt
עַלʿalal
for
chariots
מִצְרַ֔יִםmiṣrayimmeets-RA-yeem
and
for
horsemen?
לְרֶ֖כֶבlĕrekebleh-REH-hev
וּלְפָֽרָשִֽׁים׃ûlĕpārāšîmoo-leh-FA-ra-SHEEM

Cross Reference

ਯਸਈਆਹ 10:8
ਅੱਸ਼ੂਰ ਆਪਣੇ-ਆਪ ਨੂੰ ਆਖਦਾ ਹੈ, ‘ਮੇਰੇ ਸਾਰੇ ਆਗੂ ਰਾਜਿਆਂ ਵਰਗੇ ਹਨ!

ਦਾਨੀ ਐਲ 4:37
ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!

ਦਾਨੀ ਐਲ 4:22
ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।

ਦਾਨੀ ਐਲ 2:37
ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।

ਹਿਜ਼ ਕੀ ਐਲ 17:17
ਅਤੇ ਮਿਸਰ ਦਾ ਰਾਜਾ ਯਹੂਦਾਹ ਦੇ ਰਾਜੇ ਨੂੰ ਬਚਾ ਨਹੀਂ ਸੱਕੇਗਾ। ਭਾਵੇਂ ਉਹ ਬਹੁਤ ਸਾਰੇ ਫ਼ੌਜੀ ਭੇਜ ਦੇਵੇ ਪਰ ਮਿਸਰ ਦੀ ਮਹਾਂਸ਼ਕਤੀ ਵੀ ਯਹੂਦਾਹ ਨੂੰ ਬਚਾ ਨਹੀਂ ਸੱਕੇਗੀ। ਨਬੂਕਦਨੱਸਰ ਦੀ ਫ਼ੌਜ ਕਚ੍ਚੀਆਂ (ਮਿੱਟੀ ਦੀਆਂ) ਸੜਕਾਂ ਬਣਾਵੇਗੀ ਅਤੇ ਮਿੱਟੀ ਦੀਆਂ ਕੰਧਾਂ ਉਸਾਰੇਗੀ, ਸ਼ਹਿਰ ਉੱਤੇ ਕਬਜ਼ਾ ਕਰਨ ਲਈ। ਬਹੁਤ ਲੋਕ ਮਰਨਗੇ।

ਹਿਜ਼ ਕੀ ਐਲ 17:15
ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”

ਯਰਮਿਆਹ 42:14
ਅਤੇ ਸ਼ਾਇਦ ਤੁਸੀਂ ਇਹ ਆਖੋ, ‘ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓੱਥੇ ਜੰਗ ਦੀਆਂ ਤੁਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।’

ਯਰਮਿਆਹ 37:7
“ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ।

ਯਸਈਆਹ 36:9
ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!

ਯਸਈਆਹ 36:6
ਕੀ ਤੂੰ ਮਿਸਰ ਉੱਤੇ ਸਹਾਇਤਾ ਲਈ ਨਿਰਭਰ ਕਰ ਰਿਹਾ ਹੈਂ? ਮਿਸਰ ਤਾਂ ਟੁੱਟੀ ਹੋਈ ਸੋਟੀ ਵਰਗਾ ਹੈ। ਜੇ ਤੂੰ ਇਸਦੇ ਸਹਾਰੇ ਖੜ੍ਹਾ ਹੋਵੇਗਾ ਤਾਂ ਇਹ ਸਿਰਫ਼ ਤੈਨੂੰ ਨੁਕਸਾਨ ਪਹੁੰਚਾਵੇਗੀ ਅਤੇ ਤੇਰੇ ਹੱਥ ਵਿੱਚ ਛੇਕ ਕਰ ਦੇਵੇਗੀ। ਮਿਸਰ ਦੇ ਰਾਜੇ ਫ਼ਿਰਊਨ ਨੂੰ ਉੱਤੇ ਕੋਈ ਵੀ ਉਹ ਬੰਦੇ ਭਰੋਸਾ ਨਹੀਂ ਕਰ ਸੱਕਦੇ ਜਿਹੜੇ ਉਸ ਉੱਤੇ ਸਹਾਇਤਾ ਲਈ ਨਿਰਭਰ ਕਰਦੇ ਹਨ।

ਯਸਈਆਹ 31:3
ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।

ਯਸਈਆਹ 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।

ਜ਼ਬੂਰ 20:7
ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।

੨ ਸਲਾਤੀਨ 18:21
ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ।

ਅਸਤਸਨਾ 17:16
ਰਾਜੇ ਨੂੰ ਆਪਣੇ ਲਈ ਜ਼ਰੂਰਤ ਤੋਂ ਵੱਧੇਰੇ ਘੋੜੇ ਨਹੀਂ ਰੱਖਣੇ ਚਾਹੀਦੇ। ਅਤੇ ਉਸ ਨੂੰ ਲੋਕਾਂ ਨੂੰ ਮਿਸਰ ਵਿੱਚ ਲੋਕਾਂ ਨੂੰ ਹੋਰ ਘੋੜੇ ਲੈਣ ਲਈ ਨਹੀਂ ਭੇਜਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਤੁਹਾਨੂੰ ਦੱਸਿਆ ਹੈ, ‘ਤੁਹਾਨੂੰ ਕਦੇ ਵੀ ਉਸ ਰਾਹ ਵਾਪਸ ਨਹੀਂ ਜਾਣਾ ਚਾਹੀਦਾ।’