2 Kings 2:3
ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”
2 Kings 2:3 in Other Translations
King James Version (KJV)
And the sons of the prophets that were at Bethel came forth to Elisha, and said unto him, Knowest thou that the LORD will take away thy master from thy head to day? And he said, Yea, I know it; hold ye your peace.
American Standard Version (ASV)
And the sons of the prophets that were at Beth-el came forth to Elisha, and said unto him, Knowest thou that Jehovah will take away thy master from thy head to-day? And he said, Yea, I know it; hold ye your peace.
Bible in Basic English (BBE)
And at Beth-el the sons of the prophets came out to Elisha and said, Has it been made clear to you that the Lord is going to take away your master from over you today? And he said, Yes, I have knowledge of it: say no more.
Darby English Bible (DBY)
And the sons of the prophets that were at Bethel came forth to Elisha, and said to him, Dost thou know that Jehovah will take away thy master from over thy head to-day? And he said, I also know it: be silent!
Webster's Bible (WBT)
And the sons of the prophets that were at Beth-el came forth to Elisha, and said to him, Knowest thou that the LORD will take away thy master from thy head to-day? And he said, Yes, I know it; hold ye your peace.
World English Bible (WEB)
The sons of the prophets who were at Bethel came forth to Elisha, and said to him, "Do you know that Yahweh will take away your master from your head today?" He said, "Yes, I know it; hold your peace."
Young's Literal Translation (YLT)
And sons of the prophets who `are' in Beth-El come out unto Elisha, and say unto him, `Hast thou known that to-day Jehovah is taking thy lord from thy head?' and he saith, `I also have known -- keep silent.'
| And the sons | וַיֵּֽצְא֨וּ | wayyēṣĕʾû | va-yay-tseh-OO |
| prophets the of | בְנֵֽי | bĕnê | veh-NAY |
| that | הַנְּבִיאִ֥ים | hannĕbîʾîm | ha-neh-vee-EEM |
| were at Beth-el | אֲשֶׁר | ʾăšer | uh-SHER |
| forth came | בֵּֽית | bêt | bate |
| to | אֵל֮ | ʾēl | ale |
| Elisha, | אֶל | ʾel | el |
| and said | אֱלִישָׁע֒ | ʾĕlîšāʿ | ay-lee-SHA |
| unto | וַיֹּֽאמְר֣וּ | wayyōʾmĕrû | va-yoh-meh-ROO |
| him, Knowest | אֵלָ֔יו | ʾēlāyw | ay-LAV |
| thou that | הֲיָדַ֕עְתָּ | hăyādaʿtā | huh-ya-DA-ta |
| Lord the | כִּ֣י | kî | kee |
| will take away | הַיּ֗וֹם | hayyôm | HA-yome |
| יְהוָ֛ה | yĕhwâ | yeh-VA | |
| master thy | לֹקֵ֥חַ | lōqēaḥ | loh-KAY-ak |
| from | אֶת | ʾet | et |
| thy head | אֲדֹנֶ֖יךָ | ʾădōnêkā | uh-doh-NAY-ha |
| day? to | מֵעַ֣ל | mēʿal | may-AL |
| And he said, | רֹאשֶׁ֑ךָ | rōʾšekā | roh-SHEH-ha |
| Yea, | וַיֹּ֛אמֶר | wayyōʾmer | va-YOH-mer |
| I | גַּם | gam | ɡahm |
| know | אֲנִ֥י | ʾănî | uh-NEE |
| it; hold ye your peace. | יָדַ֖עְתִּי | yādaʿtî | ya-DA-tee |
| הֶֽחֱשֽׁוּ׃ | heḥĕšû | HEH-hay-SHOO |
Cross Reference
੨ ਸਲਾਤੀਨ 4:38
ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”
੨ ਸਲਾਤੀਨ 4:1
ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”
੨ ਸਲਾਤੀਨ 9:1
ਅਲੀਸ਼ਾ ਦਾ ਨੌਜੁਆਨ ਨਬੀ ਨੂੰ ਯੇਹੂ ਨੂੰ ਮਸਹ ਕਰਨ ਲਈ ਕਹਿਣਾ ਅਲੀਸ਼ਾ ਨਬੀ ਨੇ ਨਬੀਆਂ ਦੇ ਟੋਲੇ ਵਿੱਚੋਂ ਇੱਕ ਨੂੰ ਸੱਦ ਕੇ ਉਸ ਨੂੰ ਆਖਿਆ, “ਆਪਣਾ ਆਪ ਕੱਸ ਅਤੇ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ-ਗਿਲਆਦ ਵਿੱਚ ਜਾਹ।
੧ ਸਲਾਤੀਨ 20:35
ਇੱਕ ਨਬੀ ਦਾ ਅਹਾਬ ਦੇ ਵਿਰੁੱਧ ਬੋਲਣਾ ਨਬੀਆਂ ਵਿੱਚੋਂ ਇੱਕ ਨਬੀ ਨੇ ਦੂਜੇ ਨੂੰ ਕਿਹਾ, “ਮੈਨੂੰ ਧੱਕਾ ਦੇ!” ਉਸ ਨੇ ਇਹ ਇਸ ਲਈ ਕਿਹਾ ਕਿਉਂ ਕਿ ਉਸ ਨੇ ਇਹ ਯਹੋਵਾਹ ਨੇ ਹੁਕਮ ਕੀਤਾ ਸੀ ਪਰ ਦੂਜੇ ਨਬੀ ਨੇ ਉਸ ਨੂੰ ਧੱਕਾ ਦੇਣ ਤੋਂ ਇਨਕਾਰ ਕੀਤਾ।
ਰਸੂਲਾਂ ਦੇ ਕਰਤੱਬ 22:3
ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
ਯਸਈਆਹ 8:18
ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।
੨ ਸਲਾਤੀਨ 5:22
ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।”
੨ ਸਲਾਤੀਨ 2:15
ਨਬੀਆਂ ਨੇ ਏਲੀਯਾਹ ਬਾਰੇ ਪੁੱਛਿਆ ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,
੨ ਸਲਾਤੀਨ 2:7
ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ।
੨ ਸਲਾਤੀਨ 2:5
ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, “ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?” ਏਲੀਯਾਹ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।”
੧ ਸਲਾਤੀਨ 18:4
ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
੧ ਸਮੋਈਲ 19:20
ਉਸ ਨੇ ਕੁਝ ਹਲਕਾਰੇ ਉਸ ਨੂੰ ਫ਼ੜਨ ਲਈ ਭੇਜੇ। ਪਰ ਜਿਸ ਵਕਤ ਉਹ ਆਦਮੀ ਡੇਰੇ ਨੂੰ ਆਏ ਉੱਥੇ ਕੁਝ ਨਬੀ ਅਗੰਮੀ ਵਾਕ ਕਰ ਰਹੇ ਸਨ ਅਤੇ ਸਮੂਏਲ ਉਸ ਟੋਲੇ ਦਾ ਆਗੂ ਉੱਥੇ ਖੜ੍ਹਾ ਸੀ। ਤਦ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਪ੍ਰਗਟ ਹੋਇਆ ਅਤੇ ਉਹ ਵੀ ਅਗੰਮੀ ਵਾਕ ਬੋਲਣ ਲੱਗ ਪਿਆ।
੧ ਸਮੋਈਲ 10:10
ਸ਼ਾਊਲ ਅਤੇ ਉਸਦਾ ਸੇਵਕ ਗਿਬਆਹ ਪਰਬਤ ਵੱਲ ਮੁੜੇ। ਉੱਥੇ ਸ਼ਾਊਲ ਇੱਕ ਨਬੀਆਂ ਦੀ ਟੋਲੀ ਨੂੰ ਮਿਲਿਆ। ਪਰਮੇਸ਼ੁਰ ਦੇ ਆਤਮੇ ਨੇ ਸ਼ਾਊਲ ਅੰਦਰ ਬੜੇ ਜ਼ੋਰ ਦੀ ਪ੍ਰਵੇਸ਼ ਕੀਤਾ ਅਤੇ ਸ਼ਾਊਲ ਨੇ ਵੀ ਨਬੀਆਂ ਵਾਂਗ ਅਗੰਮੀ ਵਾਕ ਬੋਲਣੇ ਸ਼ੁਰੂ ਕਰ ਦਿੱਤੇ।
ਅਸਤਸਨਾ 33:3
ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ। ਉਸ ਦੇ ਸਾਰੇ ਪਵਿੱਤਰ ਆਦਮੀ ਉਸ ਦੇ ਹੱਥ ਵਿੱਚ ਹਨ। ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿੱਖ ਰਹੇ ਹਨ!