੨ ਸਲਾਤੀਨ 3:3
ਫ਼ਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸੀ ਉਨ੍ਹਾਂ ਨਾਲ ਜੁੜਿਆ ਰਿਹਾ ਤੇ ਉਨ੍ਹਾਂ ਤੋਂ ਬਾਜ ਨਾ ਆਇਆ।
Nevertheless | רַ֠ק | raq | rahk |
he cleaved | בְּחַטֹּ֞אות | bĕḥaṭṭōwt | beh-ha-TOVE-t |
sins the unto | יָֽרָבְעָ֧ם | yārobʿām | ya-rove-AM |
of Jeroboam | בֶּֽן | ben | ben |
the son | נְבָ֛ט | nĕbāṭ | neh-VAHT |
Nebat, of | אֲשֶׁר | ʾăšer | uh-SHER |
which | הֶֽחֱטִ֥יא | heḥĕṭîʾ | heh-hay-TEE |
made | אֶת | ʾet | et |
Israel | יִשְׂרָאֵ֖ל | yiśrāʾēl | yees-ra-ALE |
sin; to | דָּבֵ֑ק | dābēq | da-VAKE |
he departed | לֹא | lōʾ | loh |
not | סָ֖ר | sār | sahr |
therefrom. | מִמֶּֽנָּה׃ | mimmennâ | mee-MEH-na |
Cross Reference
੧ ਸਲਾਤੀਨ 14:16
ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸ ਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇ ਦੇਵੇਗਾ।”
੧ ਕੁਰਿੰਥੀਆਂ 1:19
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”
੨ ਸਲਾਤੀਨ 17:22
ਅਤੇ ਇਸਰਾਏਲੀ ਉਨ੍ਹਾਂ ਸਾਰਿਆਂ ਪਾਪਾਂ ਨੂੰ ਕਰਦੇ ਰਹੇ ਜੋ ਜੋ ਯਾਰਾਬੁਆਮ ਨੇ ਕੀਤੇ ਸਨ। ਉਹ ਅਜਿਹਾ ਕਰਦੇ ਰਹੇ, ਰੁਕੇ ਨਾ।
੨ ਸਲਾਤੀਨ 15:18
ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
੨ ਸਲਾਤੀਨ 15:9
ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸ ਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
੨ ਸਲਾਤੀਨ 14:24
ਯਾਰਾਬੁਆਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਵੀ ਮੂੰਹ ਨਾ ਮੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
੨ ਸਲਾਤੀਨ 13:11
ਇਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰੇ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਪਰ ਚੱਲਦਾ ਰਿਹਾ।
੨ ਸਲਾਤੀਨ 13:6
ਫ਼ਿਰ ਵੀ ਇਸਰਾਏਲੀਆਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਇਹ ਉਨ੍ਹਾਂ ਉੱਪਰ ਚੱਲਦੇ ਰਹੇ, ਬਾਜ ਨਾ ਆਏ ਸਗੋਂ ਉਨ੍ਹਾਂ ਨੇ ਸਾਮਰਿਯਾ ਵਿੱਚੋਂ ਉਹ ਅਸ਼ੈਰਾਹ ਦੇ ਟੁੰਡ ਵੀ ਨਾ ਢਾਏ, ਜਿਹੜੇ ਕਿ ਉੱਥੇ ਥੰਮਾਂ ਵਾਂਗ ਖੜ੍ਹੇ ਸਨ।
੨ ਸਲਾਤੀਨ 13:2
ਯਹੋਆਹਾਜ਼ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ ਅਤੇ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਕਿ ਉਸ ਨੇ ਇਸਰਾਏਲ ਤੋਂ ਕਰਵਾਏ ਸਨ। ਅਤੇ ਉਹ ਉਨ੍ਹਾਂ ਕੰਮਾਂ ਤੋਂ ਟਲਿਆ ਨਾ।
੨ ਸਲਾਤੀਨ 10:20
ਯੇਹੂ ਨੇ ਆਖਿਆ, “ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।” ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ।
੧ ਸਲਾਤੀਨ 16:31
ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ਏਥਬਾਲ ਦੀ ਧੀ,ਈਜ਼ਬਲ ਨਾਲ ਵਿਆਹ ਕੀਤਾ, ਅਤੇ ਉਸ ਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।
੧ ਸਲਾਤੀਨ 15:34
ਉਸ ਨੇ ਯਹੋਵਾਹ ਦੇ ਅੱਗੇ ਬੁਰੇ ਕੰਮ ਕੀਤੇ ਅਤੇ ਯਾਰਾਬੁਆਮ ਆਪਣੇ ਪਿਤਾ ਦੇ ਬੁਰੇ ਰਾਹਾਂ ਤੇ ਹੀ ਚੱਲਿਆ ਅਤੇ ਉਸ ਦੇ ਪਾਪ ਵਿੱਚ ਜਿਸ ਨਾਲ ਉਸ ਦੇ ਇਸਰਾਏਲ ਨੂੰ ਪਾਪੀ ਬਣਾਇਆ, ਬਸ ਇਨ੍ਹਾਂ ਕੰਮਾਂ ਵਿੱਚ ਹੀ ਲੱਗਾ ਰਿਹਾ।
੧ ਸਲਾਤੀਨ 15:26
ਪਰ ਉਸ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ। ਉਸ ਨੇ ਵੀ ਆਪਣੇ ਪਿਤਾ ਯਾਰਾਬੁਆਮ ਵਾਂਗ ਹੀ ਪਾਪ ਕੀਤੇ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ।
੧ ਸਲਾਤੀਨ 14:9
ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵੱਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਥੋਂ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।
੧ ਸਲਾਤੀਨ 13:33
ਇਸ ਗੱਲ ਦੇ ਬਾਵਜੂਦ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਟਲਿਆ। ਉਹ ਅਲਗ-ਅਲਗ ਪਰਿਵਾਰ-ਸਮੂਹਾਂ ਵਿੱਚੋਂ ਸਗੋਂ ਇੰਝ ਹੀ ਜਾਜਕ ਚੁਣਦਾ ਰਿਹਾ। ਤੇ ਉਹ ਜਾਜਕ ਉੱਚੀਆਂ ਥਾਵਾਂ ਦੀ ਸੇਵਾ ਸੰਭਾਲ ਕਰਦੇ। ਜੋ ਕੋਈ ਮਨੁੱਖ ਵੀ ਜਾਜਕ ਬਨਣਾ ਚਾਹੁੰਦਾ ਉਸ ਨੂੰ ਬਨਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ।
੧ ਸਲਾਤੀਨ 12:26
ਤਾਂ ਯਾਰਾਬੁਆਮ ਨੇ ਆਪਣੇ ਆਪ ’ਚ ਸੋਚਿਆ, “ਹੁਣ ਹੋ ਸੱਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਂ ਚੜ੍ਹਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।”