੨ ਸਲਾਤੀਨ 6:7
ਅਲੀਸ਼ਾ ਨੇ ਕਿਹਾ, “ਉਸ ਨੂੰ ਚੁੱਕ ਲੈ।” ਤਾਂ ਉਹ ਆਦਮੀ ਪਾਣੀ ਕੋਲ ਗਿਆ ਤੇ ਉਸ ਨੇ ਉਸ ਕੁਹਾੜੇ ਦੇ ਫ਼ਲ ਨੂੰ ਪਾਣੀ ਤੋਂ ਚੁੱਕ ਲਿਆ।
Therefore said | וַיֹּ֖אמֶר | wayyōʾmer | va-YOH-mer |
he, Take it up | הָ֣רֶם | hārem | HA-rem |
out put he And thee. to | לָ֑ךְ | lāk | lahk |
his hand, | וַיִּשְׁלַ֥ח | wayyišlaḥ | va-yeesh-LAHK |
and took | יָד֖וֹ | yādô | ya-DOH |
it. | וַיִּקָּחֵֽהוּ׃ | wayyiqqāḥēhû | va-yee-ka-hay-HOO |
Cross Reference
ਖ਼ਰੋਜ 4:4
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਗੇ ਵੱਧਕੇ ਸੱਪ ਨੂੰ ਇਸਦੀ ਪੂੰਛ ਤੋਂ ਫ਼ੜ ਲੈ।” ਤਾਂ ਮੂਸਾ ਅੱਗੇ ਵੱਧਿਆ ਤੇ ਸੱਪ ਦੀ ਪੂੰਛ ਫ਼ੜ ਲਈ। ਜਦੋਂ ਮੂਸਾ ਨੇ ਅਜਿਹਾ ਕੀਤਾ, ਤਾਂ ਸੱਪ ਇੱਕ ਵਾਰੀ ਫ਼ੇਰ ਸੋਟੀ ਬਣ ਗਿਆ।
੨ ਸਲਾਤੀਨ 4:7
ਤਦ ਉਹ ਔਰਤ ਪਰਮੇਸ਼ੁਰ ਦੇ ਮਨੁੱਖ ਕੋਲ ਆਈ ਅਤੇ ਆਕੇ ਉਸ ਨੂੰ (ਅਲੀਸ਼ਾ) ਸਾਰਾ ਹਾਲ ਦੱਸਿਆ ਕਿ ਕੀ ਵਾਪਰਿਆ ਹੈ। ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਜਾ, ਹੁਣ ਜਾਕੇ ਇਹ ਤੇਲ ਵੇਚ ਅਤੇ ਆਪਣਾ ਉਧਾਰ ਉਤਾਰ। ਇਹ ਤੇਲ ਵਿਕਣ ਤੋਂ ਬਾਅਦ ਤੇਰਾ ਉਧਾਰ ਵੀ ਲੱਥ ਜਾਵੇਗਾ ਤੇ ਬਾਕੀ ਜੋ ਪੈਸੇ ਬਚਣਗੇ ਉਸ ਨਾਲ ਤੇਰਾ ਤੇ ਤੇਰੇ ਪੁੱਤਰਾਂ ਦਾ ਗੁਜ਼ਾਰਾ ਹੋ ਜਾਵੇਗਾ।”
੨ ਸਲਾਤੀਨ 4:36
ਤਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, “ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।” ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸ ਨੂੰ ਕਿਹਾ, “ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸੱਕਦੀ ਹੈ।”
ਲੋਕਾ 7:15
ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ।
ਰਸੂਲਾਂ ਦੇ ਕਰਤੱਬ 9:41
ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।