੨ ਸਲਾਤੀਨ 9:2
ਜਦ ਤੂੰ ਉੱਥੇ ਜਾਵੇਂ ਤਾਂ ਨਿਮਸ਼ੀ ਦੇ ਪੋਤਰੇ, ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੂੰ ਲੱਭੀ। ਫ਼ਿਰ ਤੂੰ ਅੰਦਰ ਜਾਕੇ ਉਸ ਨੂੰ ਉਸ ਦੇ ਭਰਾਵਾਂ ਵਿੱਚੋਂ ਉੱਠਾਕੇ ਅੰਦਰਲੀ ਕੋਠੜੀ ਵਿੱਚ ਲੈ ਜਾਵੀਂ।
And when thou comest | וּבָ֖אתָ | ûbāʾtā | oo-VA-ta |
thither, | שָּׁ֑מָּה | šāmmâ | SHA-ma |
out look | וּרְאֵה | ûrĕʾē | oo-reh-A |
there | שָׁ֠ם | šām | shahm |
Jehu | יֵה֨וּא | yēhûʾ | yay-HOO |
son the | בֶן | ben | ven |
of Jehoshaphat | יְהֽוֹשָׁפָ֜ט | yĕhôšāpāṭ | yeh-hoh-sha-FAHT |
the son | בֶּן | ben | ben |
of Nimshi, | נִמְשִׁ֗י | nimšî | neem-SHEE |
in, go and | וּבָ֙אתָ֙ | ûbāʾtā | oo-VA-TA |
and make him arise up | וַהֲקֵֽמֹתוֹ֙ | wahăqēmōtô | va-huh-kay-moh-TOH |
from among | מִתּ֣וֹך | mittôk | MEE-toke |
brethren, his | אֶחָ֔יו | ʾeḥāyw | eh-HAV |
and carry | וְהֵֽבֵיאתָ֥ | wĕhēbêʾtā | veh-hay-vay-TA |
him to an inner | אֹת֖וֹ | ʾōtô | oh-TOH |
chamber; | חֶ֥דֶר | ḥeder | HEH-der |
בְּחָֽדֶר׃ | bĕḥāder | beh-HA-der |
Cross Reference
੨ ਸਲਾਤੀਨ 9:5
ਜਦੋਂ ਨੌਜੁਆਨ ਉੱਥੇ ਪਹੁੰਚਿਆ ਤਾਂ ਉਸ ਨੇ ਉੱਥੇ ਸੈਨਾ ਦੇ ਕਪਤਾਨਾਂ ਨੂੰ ਬੈਠੇ ਹੋਏ ਵੇਖਿਆ। ਤਾਂ ਉਸ ਨੌਜੁਆਨ ਨੇ ਆਖਿਆ, “ਹੇ ਕਪਤਾਨ! ਮੈਂ ਤੇਰੇ ਲਈ ਇੱਕ ਸੁਨੇਹਾ ਲੈ ਕੇ ਆਇਆ ਹਾਂ।” ਯੇਹੂ ਬੋਲਿਆ “ਅਸੀਂ ਸਾਰੇ ਹੀ ਇੱਥੇ ਬੈਠੇ ਹਾਂ, ਸਾਡੇ ਸਾਰਿਆਂ ਵਿੱਚੋਂ ਕਿਸ ਲਈ ਸੁਨੇਹਾ ਲੈ ਕੇ ਤੂੰ ਆਇਆ ਹੈਂ?” ਉਸ ਨੌਜੁਆਨ ਨੇ ਕਿਹਾ, “ਸੰਦੇਸ਼ ਹੇ ਕਪਤਾਨ! ਤੇਰੇ ਲਈ ਹੀ ਹੈ।”
੨ ਸਲਾਤੀਨ 9:11
ਸੇਵਕਾਂ ਨੇ ਯੇਹੂ ਨੂੰ ਪਾਤਸ਼ਾਹ ਠਹਿਰਾਇਆ ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁੱਛਿਆ, “ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?” ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਤੁਸੀਂ ਉਸ ਆਦਮੀ ਨੂੰ ਅਤੇ ਉਸ ਦੇ ਗੱਲ ਕਰਨ ਦੇ ਸਨਕੀ ਤਰੀਕੇ ਨੂੰ ਵੀ ਜਾਣਦੇ ਹੋ।”
੨ ਸਲਾਤੀਨ 9:14
ਯੇਹੂ ਦਾ ਯਿਜ਼ਰਏਲ ਜਾਣਾ ਇਉਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ। ਉਸ ਵਕਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਕਾਰਣ ਯੋਰਾਮ ਸਾਰੇ ਇਸਰਾਏਲ ਸਮੇਤ ਰਾਮੋਥ-ਗਿਲਆਦ ਦੀ ਦੇਖਭਾਲ ਕਰਦਾ ਸੀ।
੧ ਸਲਾਤੀਨ 19:16
ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।
੧ ਸਲਾਤੀਨ 20:30
ਬਾਕੀ ਬਚੇ ਖੁਚੇ ਆਦਮੀ ਅਫ਼ੋਕ ਦੇ ਸ਼ਹਿਰ ਨੂੰ ਭੱਜ ਗਏ ਅਤੇ 27,000 ਸਿਪਾਹੀਆਂ ਉੱਪਰ ਸ਼ਹਿਰ ਦੀ ਕੰਧ ਡਿੱਗ ਪਈ। ਬਨ-ਹਦਦ ਵੀ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।
੧ ਸਲਾਤੀਨ 22:25
ਮੀਕਾਯਾਹ ਨੇ ਆਖਿਆ, “ਹੁਣੇ ਜਦੋਂ ਬਿਪਤਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਂਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।”
੨ ਸਲਾਤੀਨ 9:20
ਦਰਬਾਨ ਨੇ ਯੋਰਾਮ ਨੂੰ ਕਿਹਾ, “ਦੂਜਾ ਆਦਮੀ ਵੀ ਉਸ ਜੱਥੇ ਵੱਲ ਗਿਆ ਸੀ, ਪਰ ਅਜੇ ਤੀਕ ਮੁੜਿਆ ਨਹੀਂ। ਇੱਕ ਆਦਮੀ ਕਮਲਿਆਂ ਵਾਂਗ ਰੱਥ ਚਲਾਉਂਦਾ ਆ ਰਿਹਾ ਹੈ ਅਤੇ ਉਹ ਨਿਮਸ਼ੀ ਦੇ ਪੁੱਤਰ ਯੇਹੂ ਵਾਂਗ ਚਲਾਉਂਦਾ ਨਜ਼ਰ ਆ ਰਿਹਾ ਹੈ।”