੨ ਸਮੋਈਲ 10:12 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 10 ੨ ਸਮੋਈਲ 10:12

2 Samuel 10:12
ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।”

2 Samuel 10:112 Samuel 102 Samuel 10:13

2 Samuel 10:12 in Other Translations

King James Version (KJV)
Be of good courage, and let us play the men for our people, and for the cities of our God: and the LORD do that which seemeth him good.

American Standard Version (ASV)
Be of good courage, and let us play the man for ou people, and for the cities of our God: and Jehovah do that which seemeth him good.

Bible in Basic English (BBE)
Take heart, and let us be strong for our people and for the towns of our God, and may the Lord do what seems good to him.

Darby English Bible (DBY)
Be strong, and let us shew ourselves valiant for our people and for the cities of our God; and Jehovah do what is good in his sight.

Webster's Bible (WBT)
Be of good courage, and let us play the men for our people, and for the cities of our God: and the LORD do that which seemeth him good.

World English Bible (WEB)
Be of good courage, and let us play the man for our people, and for the cities of our God: and Yahweh do that which seems him good.

Young's Literal Translation (YLT)
be strong and strengthen thyself for our people, and for the cities of our God, and Jehovah doth that which is good in His eyes.'

Be
of
good
courage,
חֲזַ֤קḥăzaqhuh-ZAHK
men
the
play
us
let
and
וְנִתְחַזַּק֙wĕnitḥazzaqveh-neet-ha-ZAHK
for
בְּעַדbĕʿadbeh-AD
our
people,
עַמֵּ֔נוּʿammēnûah-MAY-noo
for
and
וּבְעַ֖דûbĕʿadoo-veh-AD
the
cities
עָרֵ֣יʿārêah-RAY
of
our
God:
אֱלֹהֵ֑ינוּʾĕlōhênûay-loh-HAY-noo
Lord
the
and
וַֽיהוָ֔הwayhwâvai-VA
do
יַֽעֲשֶׂ֥הyaʿăśeya-uh-SEH
that
which
seemeth
הַטּ֖וֹבhaṭṭôbHA-tove
him
good.
בְּעֵינָֽיו׃bĕʿênāywbeh-ay-NAIV

Cross Reference

੧ ਕੁਰਿੰਥੀਆਂ 16:13
ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।

ਅਸਤਸਨਾ 31:6
ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”

੧ ਸਮੋਈਲ 3:18
ਤਾਂ ਸਮੂਏਲ ਨੇ ਏਲੀ ਨੂੰ ਸਭ ਕੁਝ ਦੱਸ ਦਿੱਤਾ। ਸਮੂਏਲ ਨੇ ਏਲੀ ਤੋਂ ਕੁਝ ਨਾ ਲੁਕੋਇਆ। ਏਲੀ ਨੇ ਕਿਹਾ, “ਉਹ ਯਹੋਵਾਹ ਹੈ, ਉਹ ਜੋ ਚਾਹੇ ਕਰ ਸੱਕਦਾ ਹੈ, ਉਸ ਨੂੰ ਇਹ ਹੱਕ ਹੈ।”

ਨਹਮਿਆਹ 4:14
ਮੈਂ ਸਾਰੀ ਸਬਿਤੀ ਨੂੰ ਪਰੱਖਿਆ ਤੇ ਫਿਰ ਮੈਂ ਖੜ੍ਹੇ ਹੋ ਕੇ ਸੱਜਣਾਂ, ਹਾਕਮਾਂ ਅਤੇ ਬਾਕੀ ਦੇ ਲੋਕਾਂ ਨੂੰ ਮੁਖਾਤਬ ਹੋਕੇ ਆਖਿਆ, “ਸਾਡੇ ਵੈਰੀਆਂ ਤੋਂ ਡਰੋ ਨਾ। ਹਮੇਸ਼ਾ ਆਪਣੇ ਪ੍ਰਭੂ ਨੂੰ ਯਾਦ ਰੱਖੋ! ਯਹੋਵਾਹ ਸੁਆਮੀ ਸ਼ਕਤੀਸ਼ਾਲੀ ਅਤੇ ਮਹਾਨ ਹੈ। ਤੁਹਾਨੂੰ ਆਪਣੇ ਭਰਾਵਾਂ, ਪੁੱਤਰਾਂ ਅਤੇ ਧੀਆਂ ਖਾਤਿਰ ਲੜਨਾ ਚਾਹੀਦਾ ਹੈ। ਤੁਹਾਨੂੰ ਆਪਣੇ ਘਰਾਂ ਅਤੇ ਆਪਣੀਆਂ ਔਰਤਾਂ ਲਈ ਲੜਨਾ ਚਾਹੀਦਾ ਹੈ।”

੧ ਸਮੋਈਲ 4:9
ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”

ਕਜ਼ਾૃ 10:15
ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ। ਤੁਸੀਂ ਜੋ ਚਾਹੋ ਸਾਡੇ ਨਾਲ ਕਰੋ। ਪਰ ਅੱਜ ਸਾਨੂੰ ਬਚਾਉ।”

ਇਬਰਾਨੀਆਂ 13:6
ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”

ਅੱਯੂਬ 1:21
ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”

੨ ਤਵਾਰੀਖ਼ 32:7

੧ ਤਵਾਰੀਖ਼ 19:13
ਆਪਾਂ ਤਕੜੇ ਬਣੀਏ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਹਮਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀਏ ਹੋਈੇਏ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!”

੨ ਸਮੋਈਲ 16:10
ਪਰ ਪਾਤਸ਼ਾਹ ਨੇ ਜਵਾਬ ਦਿੱਤਾ, “ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸੱਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।”

੧ ਸਮੋਈਲ 17:32
ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, “ਉਸ ਗੋਲਿਆਥ ਕਰਕੇ ਕਿਸੇ ਮਨੁੱਖ ਨੂੰ ਘਬਰਾਉਣਾ ਨਹੀਂ ਚਾਹੀਦਾ। ਮੈਂ ਤੁਹਾਡਾ ਸੇਵਕ ਹਾਂ ਸੋ ਮੈਂ ਇਸ ਫ਼ਲਿਸਤੀ ਨਾਲ ਲੜਾਂਗਾ।”

੧ ਸਮੋਈਲ 14:12
ਫ਼ਲਿਸਤੀਆਂ ਨੇ ਆਪਣੇ ਡੇਰੇ ਵਿੱਚੋਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੂੰ ਲਲਕਾਰਿਆ, “ਸਾਡੇ ਵੱਲ ਆਉ ਤਾਂ ਅਸੀਂ ਤੁਹਾਨੂੰ ਸਬਕ ਦੇਵਾਂਗੇ।” ਯੋਨਾਥਾਨ ਨੇ ਆਪਣੇ ਸਹਾਇਕ ਨੂੰ ਕਿਹਾ, “ਪਹਾੜੀ ਵੱਲ ਮੇਰੇ ਪਿੱਛੇ-ਪਿੱਛੇ ਤੁਰਿਆ ਆ ਕਿਉਂਕਿ ਯਹੋਵਾਹ ਨੇ ਫ਼ਲਿਸਤੀਆਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।”

੧ ਸਮੋਈਲ 14:6
ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”

ਯਸ਼ਵਾ 1:9
ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:6
“ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।

ਯਸ਼ਵਾ 1:18
ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”

ਗਿਣਤੀ 13:20
ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)