੨ ਸਮੋਈਲ 11:15
ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”
And he wrote | וַיִּכְתֹּ֥ב | wayyiktōb | va-yeek-TOVE |
in the letter, | בַּסֵּ֖פֶר | bassēper | ba-SAY-fer |
saying, | לֵאמֹ֑ר | lēʾmōr | lay-MORE |
Set | הָב֣וּ | hābû | ha-VOO |
ye | אֶת | ʾet | et |
Uriah | אֽוּרִיָּ֗ה | ʾûriyyâ | oo-ree-YA |
in | אֶל | ʾel | el |
the forefront | מוּל֙ | mûl | mool |
פְּנֵ֤י | pĕnê | peh-NAY | |
hottest the of | הַמִּלְחָמָה֙ | hammilḥāmāh | ha-meel-ha-MA |
battle, | הַֽחֲזָקָ֔ה | haḥăzāqâ | ha-huh-za-KA |
and retire | וְשַׁבְתֶּ֥ם | wĕšabtem | veh-shahv-TEM |
ye from | מֵאַֽחֲרָ֖יו | mēʾaḥărāyw | may-ah-huh-RAV |
smitten, be may he that him, | וְנִכָּ֥ה | wĕnikkâ | veh-nee-KA |
and die. | וָמֵֽת׃ | wāmēt | va-MATE |
Cross Reference
੨ ਸਮੋਈਲ 12:9
ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ।
੧ ਸਮੋਈਲ 18:17
ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”
੧ ਸਮੋਈਲ 18:21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
੧ ਸਮੋਈਲ 18:25
ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।
੨ ਸਮੋਈਲ 11:17
ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਉੱਥੇ ਮਾਰਿਆ ਗਿਆ।
ਜ਼ਬੂਰ 51:4
ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।
ਜ਼ਬੂਰ 51:14
ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
ਯਰਮਿਆਹ 20:13
ਯਹੋਵਾਹ ਲਈ ਗੀਤ ਗਾਓ! ਯਹੋਵਾਹ ਦੀ ਉਸਤਤ ਕਰੋ! ਯਹੋਵਾਹ ਗਰੀਬ ਲੋਕਾਂ ਦੀਆਂ ਜਾਨਾਂ ਬਚਾਉਂਦਾ ਹੈ। ਉਹ ਉਨ੍ਹਾਂ ਨੂੰ ਮੰਦੇ ਲੋਕਾਂ ਕੋਲੋਂ ਬਚਾਉਂਦਾ ਹੈ!