Index
Full Screen ?
 

੨ ਸਮੋਈਲ 23:10

2 Samuel 23:10 ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 23

੨ ਸਮੋਈਲ 23:10
ਅਲਆਜ਼ਾਰ ਫ਼ਲਿਸਤੀਆਂ ਨਾਲ ਉਸ ਵਕਤ ਤੱਕ ਲੜਦਾ ਰਿਹਾ ਜਦ ਤੀਕ ਉਹ ਥਕ ਨਾ ਗਿਆ। ਪਰ ਉਹ ਤਦ ਵੀ ਤਲਵਾਰ ਨੂੰ ਕੱਸ ਕੇ ਫ਼ੜੀ ਲਗਾਤਾਰ ਲੜਦਾ ਰਿਹਾ। ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਭਾਰੀ ਜਿੱਤ ਲੈ ਦਿੱਤੀ। ਜਦੋਂ ਅਲਆਜ਼ਾਰ ਜਿੱਤ ਗਿਆ ਤਾਂ ਲੋਕ ਘਰਾਂ ਵਿੱਚ ਵਾਪਸ ਆ ਗਏ ਪਰ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟ ਮਾਰ ਕਰਨ ਲਈ ਮੁੜ ਆਏ।

He
ה֣וּאhûʾhoo
arose,
קָם֩qāmkahm
and
smote
וַיַּ֨ךְwayyakva-YAHK
the
Philistines
בַּפְּלִשְׁתִּ֜יםbappĕlištîmba-peh-leesh-TEEM
until
עַ֣ד׀ʿadad

כִּֽיkee
hand
his
יָגְעָ֣הyogʿâyoɡe-AH
was
weary,
יָד֗וֹyādôya-DOH
and
his
hand
וַתִּדְבַּ֤קwattidbaqva-teed-BAHK
clave
יָדוֹ֙yādôya-DOH
unto
אֶלʾelel
sword:
the
הַחֶ֔רֶבhaḥerebha-HEH-rev
and
the
Lord
וַיַּ֧עַשׂwayyaʿaśva-YA-as
wrought
יְהוָ֛הyĕhwâyeh-VA
a
great
תְּשׁוּעָ֥הtĕšûʿâteh-shoo-AH
victory
גְדוֹלָ֖הgĕdôlâɡeh-doh-LA
that
בַּיּ֣וֹםbayyômBA-yome
day;
הַה֑וּאhahûʾha-HOO
and
the
people
וְהָעָ֛םwĕhāʿāmveh-ha-AM
returned
יָשֻׁ֥בוּyāšubûya-SHOO-voo
after
אַֽחֲרָ֖יוʾaḥărāywah-huh-RAV
him
only
אַךְʾakak
to
spoil.
לְפַשֵּֽׁט׃lĕpaššēṭleh-fa-SHATE

Cross Reference

੧ ਸਮੋਈਲ 19:5
ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”

੧ ਸਮੋਈਲ 11:13
ਪਰ ਸ਼ਾਊਲ ਨੇ ਕਿਹਾ, “ਨਹੀਂ! ਅੱਜ ਦੇ ਦਿਨ ਕਿਸੇ ਨੂੰ ਜਾਨੋ ਨਾ ਮਾਰੋ, ਕਿਉਂਕਿ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ ਹੈ।”

ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।

੨ ਕੁਰਿੰਥੀਆਂ 4:5
ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।

ਰੋਮੀਆਂ 15:18
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।

ਯਸਈਆਹ 53:12
ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”

ਜ਼ਬੂਰ 144:10
ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।

ਜ਼ਬੂਰ 108:13
ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ। ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!

ਜ਼ਬੂਰ 68:12
“ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ, ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ। ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ।

੨ ਸਲਾਤੀਨ 5:1
ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।

੧ ਸਮੋਈਲ 14:23
ਇਸ ਤਰ੍ਹਾਂ ਯਹੋਵਾਹ ਨੇ ਉਸ ਦਿਨ ਇਸਰਾਏਲੀਆਂ ਨੂੰ ਬਚਾਇਆ। ਅਤੇ ਲੜਾਈ ਬੈਤ-ਆਵਨ ਦੇ ਪਰਲੇ ਪਾਸੇ ਤੀਕ ਪਹੁੰਚ ਗਈ। ਸਾਰੀ ਸੈਨਾ ਸ਼ਾਊਲ ਦੇ ਨਾਲ ਸੀ ਜਿਸ ਵਿੱਚ ਕਰੀਬ 10,000 ਆਦਮੀ ਸਨ। ਇਹ ਲੜਾਈ ਅਫ਼ਰਾਈਮ ਦੇਸ਼ ਦੀ ਪਹਾੜੀ ਦੇ ਸਾਰੇ ਸ਼ਹਿਰਾਂ ਵਿੱਚ ਫ਼ੈਲ ਗਈ।

੧ ਸਮੋਈਲ 14:6
ਯੋਨਾਥਾਨ ਨੇ ਆਪਣੇ ਨੌਜੁਆਨ ਮਦਦਗਾਰ ਨੇ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਕਿਹਾ, “ਚੱਲ ਅਸੀਂ ਉਨ੍ਹਾਂ ਅਸੁੰਨਤੀਆਂ ਦੇ ਡੇਰੇ ਵੱਲ ਚੱਲੀਏ। ਕੀ ਪਤਾ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇ। ਯਹੋਵਾਹ ਨੂੰ ਕੋਈ ਨਹੀਂ ਰੋਕ ਸੱਕਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਸਾਡੇ ਕੋਲ ਥੋੜੇ ਸਿਪਾਹੀ ਹਨ ਜਾਂ ਬਹੁਤੇ, ਯਹੋਵਾਹ ਜੋ ਚਾਹੇ ਕਰ ਸੱਕਦਾ ਹੈ।”

ਕਜ਼ਾૃ 15:18
ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”

ਕਜ਼ਾૃ 15:14
ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।

ਯਸ਼ਵਾ 11:8
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।

ਯਸ਼ਵਾ 10:42
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।

ਯਸ਼ਵਾ 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।

Chords Index for Keyboard Guitar