੨ ਸਮੋਈਲ 7:13 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 7 ੨ ਸਮੋਈਲ 7:13

2 Samuel 7:13
ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।

2 Samuel 7:122 Samuel 72 Samuel 7:14

2 Samuel 7:13 in Other Translations

King James Version (KJV)
He shall build an house for my name, and I will stablish the throne of his kingdom for ever.

American Standard Version (ASV)
He shall build a house for my name, and I will establish the throne of his kingdom for ever.

Bible in Basic English (BBE)
He will be the builder of a house for my name, and I will make the seat of his authority certain for ever.

Darby English Bible (DBY)
It is he who shall build a house for my name, and I will establish the throne of his kingdom for ever.

Webster's Bible (WBT)
He shall build a house for my name, and I will establish the throne of his kingdom for ever.

World English Bible (WEB)
He shall build a house for my name, and I will establish the throne of his kingdom forever.

Young's Literal Translation (YLT)
He doth build a house for My Name, and I have established the throne of his kingdom unto the age.

He
ה֥וּאhûʾhoo
shall
build
יִבְנֶהyibneyeev-NEH
an
house
בַּ֖יִתbayitBA-yeet
name,
my
for
לִשְׁמִ֑יlišmîleesh-MEE
stablish
will
I
and
וְכֹֽנַנְתִּ֛יwĕkōnantîveh-hoh-nahn-TEE

אֶתʾetet
the
throne
כִּסֵּ֥אkissēʾkee-SAY
kingdom
his
of
מַמְלַכְתּ֖וֹmamlaktômahm-lahk-TOH
for
עַדʿadad
ever.
עוֹלָֽם׃ʿôlāmoh-LAHM

Cross Reference

ਯਸਈਆਹ 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।

੧ ਸਲਾਤੀਨ 8:19
ਪਰ ਜਿਸ ਨੂੰ ਮੈਂ ਮੰਦਰ ਬਨਾਉਣ ਲਈ ਚੁਣਿਆ ਹੋਇਆ ਹੈ ਉਹ ਤੂੰ ਨਹੀਂ ਹੈਂ ਸਗੋਂ ਉਹ ਤੇਰਾ ਪੁੱਤਰ ਹੋਵੇਗਾ ਜੋ ਕਿ ਮੇਰੇ ਲਈ ਮੰਦਰ ਬਣਾਵੇਗਾ।’

੧ ਸਲਾਤੀਨ 6:12
“ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।

੧ ਸਲਾਤੀਨ 5:5
“ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।

ਲੋਕਾ 1:31
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।

ਜ਼ਬੂਰ 89:36
ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।

ਜ਼ਬੂਰ 89:29
ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।

ਜ਼ਬੂਰ 89:4
‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”

੧ ਤਵਾਰੀਖ਼ 22:9
ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ ’ਚ ਪਸਰੇ ਉਸ ਦੇ ਵੈਰੀ ਉਸ ਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁੱਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ।

੨ ਸਮੋਈਲ 7:16
ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”

ਯਸਈਆਹ 49:8
ਮੁਕਤੀ ਦਾ ਦਿਨ ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।

੧ ਪਤਰਸ 2:5
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।

ਇਬਰਾਨੀਆਂ 3:3
ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ।

ਮੱਤੀ 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।

ਜ਼ਿਕਰ ਯਾਹ 6:13
ਉਹ ਯਹੋਵਾਹ ਦਾ ਮੰਦਰ ਬਣਾਵੇਗਾ ਅਤੇ ਪ੍ਰਤਾਪ ਪ੍ਰਾਪਤ ਕਰੇਗਾ। ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ ਅਤੇ ਰਾਜ ਕਰੇਗਾ। ਅਤੇ ਜਾਜਕ ਉਸ ਦੇ ਸਿੰਘਾਸਣ ਦੇ ਪਾਸੇ ਖੜੋਵੇਗਾ ਅਤੇ ਦੋਨੋ ਮਨੁੱਖ ਸ਼ਾਂਤੀ ਵਿੱਚ ਕੰਮ ਕਰਨਗੇ।’

ਜ਼ਬੂਰ 89:21
ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ। ਅਤੇ ਮੈਂ ਆਪਣੀ ਸ਼ਕਤੀ ਨਾਲ ਉਸ ਨੂੰ ਤਾਕਤਵਰ ਬਣਾ ਦਿੱਤਾ।

੧ ਤਵਾਰੀਖ਼ 28:10
ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”

੧ ਤਵਾਰੀਖ਼ 28:6
ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸ ਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ।

੧ ਤਵਾਰੀਖ਼ 17:11
ਜਦ ਤੂੰ ਮਰ ਜਾਵੇਂਗਾ ਅਤੇ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਵੇਂਗਾ ਤਦ ਮੈਂ ਤੇਰੇ ਬਾਅਦ ਤੇਰੇ ਪੁੱਤਰ ਨੂੰ ਨਵਾਂ ਪਾਤਸ਼ਾਹ ਬਣਾਵਾਂਗਾ। ਇਹ ਨਵਾਂ ਪਾਤਸ਼ਾਹ ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ ਹੋਵੇਗਾ। ਅਤੇ ਮੈਂ ਉਸਦਾ ਰਾਜ ਮਜ਼ਬੂਤ ਬਣਾਵਾਂਗਾ।