੨ ਤਿਮੋਥਿਉਸ 1:4 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਿਮੋਥਿਉਸ ੨ ਤਿਮੋਥਿਉਸ 1 ੨ ਤਿਮੋਥਿਉਸ 1:4

2 Timothy 1:4
ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ।

2 Timothy 1:32 Timothy 12 Timothy 1:5

2 Timothy 1:4 in Other Translations

King James Version (KJV)
Greatly desiring to see thee, being mindful of thy tears, that I may be filled with joy;

American Standard Version (ASV)
longing to see thee, remembering thy tears, that I may be filled with joy;

Bible in Basic English (BBE)
Desiring to see you, keeping in my memory your weeping, so that I may be full of joy;

Darby English Bible (DBY)
earnestly desiring to see thee, remembering thy tears, that I may be filled with joy;

World English Bible (WEB)
longing to see you, remembering your tears, that I may be filled with joy;

Young's Literal Translation (YLT)
desiring greatly to see thee, being mindful of thy tears, that with joy I may be filled,

Greatly
desiring
ἐπιποθῶνepipothōnay-pee-poh-THONE
to
see
σεsesay
thee,
ἰδεῖνideinee-THEEN
being
mindful
μεμνημένοςmemnēmenosmame-nay-MAY-nose
of
thy
σουsousoo

τῶνtōntone
tears,
δακρύωνdakryōntha-KRYOO-one
that
ἵναhinaEE-na
I
may
be
filled
χαρᾶςcharasha-RAHS
with
joy;
πληρωθῶplērōthōplay-roh-THOH

Cross Reference

੨ ਤਿਮੋਥਿਉਸ 4:9
ਨਿਜ਼ੀ ਸੰਦੇਸ਼ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।

੨ ਤਿਮੋਥਿਉਸ 4:21
ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।

੧ ਥੱਸਲੁਨੀਕੀਆਂ 2:17
ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।

ਫ਼ਿਲਿੱਪੀਆਂ 1:8
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।

ਪਰਕਾਸ਼ ਦੀ ਪੋਥੀ 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”

ਪਰਕਾਸ਼ ਦੀ ਪੋਥੀ 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”

੧ ਯੂਹੰਨਾ 1:4
ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।

ਫ਼ਿਲਿੱਪੀਆਂ 2:26
ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।

ਰੋਮੀਆਂ 15:30
ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।

ਰੋਮੀਆਂ 1:11
ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।

ਰਸੂਲਾਂ ਦੇ ਕਰਤੱਬ 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।

ਰਸੂਲਾਂ ਦੇ ਕਰਤੱਬ 20:31
ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।

ਰਸੂਲਾਂ ਦੇ ਕਰਤੱਬ 20:19
ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।

ਯੂਹੰਨਾ 16:24
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।

ਯੂਹੰਨਾ 16:22
ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸੱਕਦਾ।

ਯਰਮਿਆਹ 31:13
ਫ਼ੇਰ ਇਸਰਾਏਲ ਦੀਆਂ ਮੁਟਿਆਰਾਂ ਖੁਸ਼ ਹੋਕੇ ਨੱਚਣਗੀਆਂ। ਅਤੇ ਨਾਚ ਵਿੱਚ ਬੁੱਢੇ ਅਤੇ ਗੱਭਰੂ ਸ਼ਾਮਿਲ ਹੋਣਗੇ। ਮੈਂ ਉਨ੍ਹਾਂ ਦੀ ਉਦਾਸੀ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਸੱਕੂਨ ਪਹੁੰਚਾਵਾਂਗਾ। ਮੈਂ ਉਨ੍ਹਾਂ ਦੀ ਉਦਾਸੀ ਖੁਸ਼ੀ ਵਿੱਚ ਬਦਲ ਦਿਆਂਗਾ।

ਯਸਈਆਹ 61:3
ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’

ਜ਼ਬੂਰ 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।