Acts 16:2
ਲੁਸਤ੍ਰਾ ਅਤੇ ਇੱਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ।
Acts 16:2 in Other Translations
King James Version (KJV)
Which was well reported of by the brethren that were at Lystra and Iconium.
American Standard Version (ASV)
The same was well reported of by the brethren that were at Lystra and Iconium.
Bible in Basic English (BBE)
Of whom the brothers at Lystra and Iconium had a high opinion.
Darby English Bible (DBY)
who had a [good] testimony of the brethren in Lystra and Iconium.
World English Bible (WEB)
The brothers who were at Lystra and Iconium gave a good testimony about him.
Young's Literal Translation (YLT)
who was well testified to by the brethren in Lystra and Iconium;
| Which | ὃς | hos | ose |
| was well reported of | ἐμαρτυρεῖτο | emartyreito | ay-mahr-tyoo-REE-toh |
| by | ὑπὸ | hypo | yoo-POH |
| the | τῶν | tōn | tone |
| brethren | ἐν | en | ane |
| that were at | Λύστροις | lystrois | LYOO-stroos |
| Lystra | καὶ | kai | kay |
| and | Ἰκονίῳ | ikoniō | ee-koh-NEE-oh |
| Iconium. | ἀδελφῶν | adelphōn | ah-thale-FONE |
Cross Reference
ਰਸੂਲਾਂ ਦੇ ਕਰਤੱਬ 6:3
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।
੨ ਤਿਮੋਥਿਉਸ 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
੨ ਤਿਮੋਥਿਉਸ 3:11
ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
੧ ਤਿਮੋਥਿਉਸ 5:25
ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।
੧ ਤਿਮੋਥਿਉਸ 5:10
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
੧ ਤਿਮੋਥਿਉਸ 3:7
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
ਰਸੂਲਾਂ ਦੇ ਕਰਤੱਬ 16:40
ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਦਿਯਾ ਦੇ ਘਰ ਨੂੰ ਗਏ ਅਤੇ ਉੱਥੇ ਕੁਝ ਨਿਹਚਾਵਾਨਾਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡ ਕੇ ਅੱਗੇ ਨੂੰ ਵੱਧੇ।
ਰਸੂਲਾਂ ਦੇ ਕਰਤੱਬ 14:21
ਅੰਤਾਕਿਯਾ ਵਿੱਚ ਪਰਤਣਾ ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
ਰਸੂਲਾਂ ਦੇ ਕਰਤੱਬ 13:51
ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।
ਇਬਰਾਨੀਆਂ 11:2
ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹੜੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।