Amos 3:13
ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ।
Amos 3:13 in Other Translations
King James Version (KJV)
Hear ye, and testify in the house of Jacob, saith the Lord GOD, the God of hosts,
American Standard Version (ASV)
Hear ye, and testify against the house of Jacob, saith the Lord Jehovah, the God of hosts.
Bible in Basic English (BBE)
Give ear now, and give witness against the family of Jacob, says the Lord God, the God of armies;
Darby English Bible (DBY)
Hear ye, and testify in the house of Jacob, saith the Lord Jehovah, the God of hosts,
World English Bible (WEB)
"Listen, and testify against the house of Jacob," says the Lord Yahweh, the God of hosts.
Young's Literal Translation (YLT)
Hear ye and testify to the house of Jacob, An affirmation of the Lord Jehovah, God of Hosts.
| Hear | שִׁמְע֥וּ | šimʿû | sheem-OO |
| ye, and testify | וְהָעִ֖ידוּ | wĕhāʿîdû | veh-ha-EE-doo |
| in the house | בְּבֵ֣ית | bĕbêt | beh-VATE |
| Jacob, of | יַֽעֲקֹ֑ב | yaʿăqōb | ya-uh-KOVE |
| saith | נְאֻם | nĕʾum | neh-OOM |
| the Lord | אֲדֹנָ֥י | ʾădōnāy | uh-doh-NAI |
| God, | יְהוִ֖ה | yĕhwi | yeh-VEE |
| the God | אֱלֹהֵ֥י | ʾĕlōhê | ay-loh-HAY |
| of hosts, | הַצְּבָאֽוֹת׃ | haṣṣĕbāʾôt | ha-tseh-va-OTE |
Cross Reference
ਅਸਤਸਨਾ 8:19
“ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ!
ਅਫ਼ਸੀਆਂ 4:17
ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।
ਰਸੂਲਾਂ ਦੇ ਕਰਤੱਬ 20:21
ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
ਰਸੂਲਾਂ ਦੇ ਕਰਤੱਬ 18:5
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
ਰਸੂਲਾਂ ਦੇ ਕਰਤੱਬ 2:40
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”
ਆਮੋਸ 5:27
ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।
ਹਿਜ਼ ਕੀ ਐਲ 2:7
ਤੂੰ ਉਨ੍ਹਾਂ ਨੂੰ ਉਹ ਗੱਲਾਂ ਜ਼ਰੂਰ ਆਖੀਂ ਜੋ ਮੈਂ ਤੈਨੂੰ ਦੱਸਦਾ ਹਾਂ। ਮੈਂ ਜਾਣਦਾ ਹਾਂ ਕਿ ਉਹ ਤੇਰੀ ਗੱਲ ਨਹੀਂ ਸੁਣਨਗੇ। ਅਤੇ ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ! ਕਿਉਂ? ਕਿਉਂ ਕਿ ਉਹ ਵਿਦਰੋਹੀ ਬੰਦੇ ਹਨ।
ਯਸਈਆਹ 1:24
ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।
੨ ਤਵਾਰੀਖ਼ 24:19
ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।
੨ ਸਲਾਤੀਨ 17:15
ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।
੨ ਸਲਾਤੀਨ 17:13
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।
ਯਸ਼ਵਾ 22:22
“ਯਹੋਵਾਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ! ਅਸੀਂ ਫ਼ੇਰ ਆਖਦੇ ਹਾਂ ਕਿ ਯਹੋਵਾਹ ਹੀ ਪਰਮੇਸ਼ੁਰ ਹੈ! ਅਤੇ ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੰਝ ਕਿਉਂ ਕੀਤਾ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੀ ਜਾਣ ਲਵੋ ਤਾਂ ਜੋ ਤੁਸੀਂ ਨਿਆਂ ਕਰ ਸੱਕੋ ਕਿ ਅਸੀਂ ਕੀ ਕੀਤਾ। ਜੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਅਸੀਂ ਕੁਝ ਗਲਤ ਕੰਮ ਕੀਤਾ ਹੈ, ਤੁਸੀਂ ਸਾਨੂੰ ਹੁਣੇ ਮਾਰ ਸੱਕਦੇ ਹੋ।
ਅਸਤਸਨਾ 30:18
ਤਾਂ ਤੁਸੀਂ ਤਬਾਹ ਕੀਤੇ ਜਾਵੋਂਗੇ। ਮੈਂ ਤੁਹਾਨੂੰ ਚਿਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁੱਖ ਮੋੜੋਂਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜਿਉਂਦੇ ਨਹੀਂ ਰਹੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਲਈ ਜਾ ਰਹੇ ਹੋ।
੧ ਥੱਸਲੁਨੀਕੀਆਂ 4:6
ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।