Deuteronomy 22:1
ਹੋਰ ਕਾਨੂੰਨ “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ।
Deuteronomy 22:1 in Other Translations
King James Version (KJV)
Thou shalt not see thy brother's ox or his sheep go astray, and hide thyself from them: thou shalt in any case bring them again unto thy brother.
American Standard Version (ASV)
Thou shalt not see thy brother's ox or his sheep go astray, and hide thyself from them: thou shalt surely bring them again unto thy brother.
Bible in Basic English (BBE)
If you see your brother's ox or his sheep wandering, do not go by without helping, but take them back to your brother.
Darby English Bible (DBY)
Thou shalt not see thy brother's ox or his sheep go astray, and hide thyself from them: thou shalt in any case bring them back unto thy brother.
Webster's Bible (WBT)
Thou shalt not see thy brother's ox or his sheep go astray, and hide thyself from them: thou shalt in any case bring them again to thy brother.
World English Bible (WEB)
You shall not see your brother's ox or his sheep go astray, and hide yourself from them: you shall surely bring them again to your brother.
Young's Literal Translation (YLT)
`Thou dost not see the ox of thy brother or his sheep driven away, and hast hidden thyself from them, thou dost certainly turn them back to thy brother;
| Thou shalt not | לֹֽא | lōʾ | loh |
| see | תִרְאֶה֩ | tirʾeh | teer-EH |
| אֶת | ʾet | et | |
| thy brother's | שׁ֨וֹר | šôr | shore |
| ox | אָחִ֜יךָ | ʾāḥîkā | ah-HEE-ha |
| or | א֤וֹ | ʾô | oh |
| אֶת | ʾet | et | |
| his sheep | שֵׂיוֹ֙ | śēyô | say-YOH |
| go astray, | נִדָּחִ֔ים | niddāḥîm | nee-da-HEEM |
| thyself hide and | וְהִתְעַלַּמְתָּ֖ | wĕhitʿallamtā | veh-heet-ah-lahm-TA |
| case any in shalt thou them: from | מֵהֶ֑ם | mēhem | may-HEM |
| bring them again | הָשֵׁ֥ב | hāšēb | ha-SHAVE |
| unto thy brother. | תְּשִׁיבֵ֖ם | tĕšîbēm | teh-shee-VAME |
| לְאָחִֽיךָ׃ | lĕʾāḥîkā | leh-ah-HEE-ha |
Cross Reference
ਖ਼ਰੋਜ 23:4
“ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।
ਅਸਤਸਨਾ 22:3
ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।
੧ ਪਤਰਸ 2:25
ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।
ਯਾਕੂਬ 5:19
ਪਾਪੀਆਂ ਨੂੰ ਪਾਪ ਤੋਂ ਵਾਪਸ ਲਿਆਓ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
ਲੋਕਾ 15:4
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
ਲੋਕਾ 10:31
“ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
ਮੱਤੀ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
ਮੱਤੀ 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
ਮੱਤੀ 10:6
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
ਹਿਜ਼ ਕੀ ਐਲ 34:16
“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
ਹਿਜ਼ ਕੀ ਐਲ 34:4
ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
ਯਸਈਆਹ 58:7
ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
ਯਸਈਆਹ 8:17
ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।
ਅਮਸਾਲ 28:27
ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।
ਅਮਸਾਲ 24:11
-25- ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਅਹਬਾਰ 20:4
ਹੋ ਸੱਕਦਾ ਹੈ ਕਿ ਸਾਧਾਰਣ ਲੋਕ ਉਸ ਬੰਦੇ ਨੂੰ ਅਣਡਿਠ ਕਰ ਦੇਣ। ਹੋ ਸੱਕਦਾ ਹੈ ਕਿ ਉਹ ਉਸ ਬੰਦੇ ਨੂੰ ਨਾ ਮਾਰਨ ਜਿਸਨੇ ਆਪਣੇ ਬੱਚੇ ਮੋਲਕ ਨੂੰ ਦਿੱਤੇ।