Deuteronomy 6:4
“ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ!
Deuteronomy 6:4 in Other Translations
King James Version (KJV)
Hear, O Israel: The LORD our God is one LORD:
American Standard Version (ASV)
Hear, O Israel: Jehovah our God is one Jehovah:
Bible in Basic English (BBE)
Give ear, O Israel: the Lord our God is one Lord:
Darby English Bible (DBY)
Hear, Israel: Jehovah our God is one Jehovah;
Webster's Bible (WBT)
Hear, O Israel: the LORD our God is one LORD:
World English Bible (WEB)
Hear, Israel: Yahweh is our God; Yahweh is one:
Young's Literal Translation (YLT)
`Hear, O Israel, Jehovah our God `is' one Jehovah;
| Hear, | שְׁמַ֖ע | šĕmaʿ | sheh-MA |
| O Israel: | יִשְׂרָאֵ֑ל | yiśrāʾēl | yees-ra-ALE |
| The Lord | יְהוָ֥ה | yĕhwâ | yeh-VA |
| God our | אֱלֹהֵ֖ינוּ | ʾĕlōhênû | ay-loh-HAY-noo |
| is one | יְהוָ֥ה׀ | yĕhwâ | yeh-VA |
| Lord: | אֶחָֽד׃ | ʾeḥād | eh-HAHD |
Cross Reference
੧ ਤਿਮੋਥਿਉਸ 2:5
ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
ਯੂਹੰਨਾ 10:30
ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”
ਮਰਕੁਸ 12:29
ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
ਯਸਈਆਹ 44:6
ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
ਯਸਈਆਹ 45:5
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
ਯੂਹੰਨਾ 17:3
ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।
ਯਰਮਿਆਹ 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।
ਯਸਈਆਹ 44:8
“ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”
ਯਸਈਆਹ 42:8
“ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।”
੧ ਕੁਰਿੰਥੀਆਂ 8:4
ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
੧ ਤਵਾਰੀਖ਼ 29:10
ਦਾਊਦ ਦੀ ਖੂਬਸੂਰਤ ਪ੍ਰਾਰਥਨਾ ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਹਮਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ!
੧ ਸਲਾਤੀਨ 18:21
ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
ਅਸਤਸਨਾ 5:6
‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।
ਅਸਤਸਨਾ 4:35
ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ!