Ephesians 2:17
ਮਸੀਹ ਆਇਆ ਅਤੇ ਉਸ ਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ।
Ephesians 2:17 in Other Translations
King James Version (KJV)
And came and preached peace to you which were afar off, and to them that were nigh.
American Standard Version (ASV)
and he came and preached peace to you that were far off, and peace to them that were nigh:
Bible in Basic English (BBE)
And he came preaching peace to you who were far off, and to those who were near;
Darby English Bible (DBY)
and, coming, he has preached the glad tidings of peace to you who [were] afar off, and [the glad tidings of] peace to those [who were] nigh.
World English Bible (WEB)
He came and preached peace to you who were far off and to those who were near.
Young's Literal Translation (YLT)
and having come, he did proclaim good news -- peace to you -- the far-off and the nigh,
| And | καὶ | kai | kay |
| came | ἐλθὼν | elthōn | ale-THONE |
| and preached | εὐηγγελίσατο | euēngelisato | ave-ayng-gay-LEE-sa-toh |
| peace | εἰρήνην | eirēnēn | ee-RAY-nane |
| to you | ὑμῖν | hymin | yoo-MEEN |
| which | τοῖς | tois | toos |
| off, afar were | μακρὰν | makran | ma-KRAHN |
| and | καὶ | kai | kay |
| to them that were | τοῖς | tois | toos |
| nigh. | ἐγγύς· | engys | ayng-GYOOS |
Cross Reference
ਰਸੂਲਾਂ ਦੇ ਕਰਤੱਬ 10:36
ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
ਜ਼ਬੂਰ 148:14
ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
ਅਫ਼ਸੀਆਂ 2:13
ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।
ਰਸੂਲਾਂ ਦੇ ਕਰਤੱਬ 2:39
ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
ਜ਼ਿਕਰ ਯਾਹ 9:10
ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।” ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ। ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
ਯਸਈਆਹ 57:19
ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਅਸਤਸਨਾ 4:7
“ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ!
੨ ਕੁਰਿੰਥੀਆਂ 5:20
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।
ਰੋਮੀਆਂ 5:1
ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
ਲੋਕਾ 15:5
ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।
ਲੋਕਾ 10:9
ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’
ਲੋਕਾ 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
ਮੱਤੀ 10:13
ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
ਯਸਈਆਹ 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
ਯਸਈਆਹ 27:5
ਪਰ ਜੇ ਕੋਈ ਬੰਦਾ ਮੇਰੇ ਕੋਲ ਸੁਰੱਖਿਆ ਲਈ ਆਉਂਦਾ ਹੈ ਅਤੇ ਮੇਰੇ ਨਾਲ ਅਮਨ ਕਰਨਾ ਚਾਹੁੰਦਾ ਹੈ, ਤਾਂ ਉਹ ਬੇਸ਼ਕ ਆਵੇ, ਅਤੇ ਮੇਰੇ ਨਾਲ ਅਮਨ ਸਥਾਪਿਤ ਕਰੇ।
ਜ਼ਬੂਰ 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
ਜ਼ਬੂਰ 85:10
ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ। ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
ਜ਼ਬੂਰ 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।
ਜ਼ਬੂਰ 75:1
ਨਿਰਦੇਸ਼ਕ ਲਈ: “ਤਬਾਹ ਨਾ ਕਰੋ” ਦੀ ਧੁਨੀ ਨੂੰ। ਆਸਾਫ਼ ਦਾ ਇੱਕ ਉਸਤਤਿ ਗੀਤ। ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।