Exodus 3:1
ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।
Exodus 3:1 in Other Translations
King James Version (KJV)
Now Moses kept the flock of Jethro his father in law, the priest of Midian: and he led the flock to the backside of the desert, and came to the mountain of God, even to Horeb.
American Standard Version (ASV)
Now Moses was keeping the flock of Jethro his father-in-law, the priest of Midian: and he led the flock to the back of the wilderness, and came to the mountain of God, unto Horeb.
Bible in Basic English (BBE)
Now Moses was looking after the flock of Jethro, his father-in-law, the priest of Midian: and he took the flock to the back of the waste land and came to Horeb, the mountain of God.
Darby English Bible (DBY)
And Moses tended the flock of Jethro his father-in-law, the priest of Midian. And he led the flock behind the wilderness, and came to the mountain of God -- to Horeb.
Webster's Bible (WBT)
Now Moses kept the flock of Jethro his father-in-law, the priest of Midian: and he led the flock to the backside of the desert, and came to the mountain of God, even to Horeb.
World English Bible (WEB)
Now Moses was keeping the flock of Jethro, his father-in-law, the priest of Midian, and he led the flock to the back of the wilderness, and came to God's mountain, to Horeb.
Young's Literal Translation (YLT)
And Moses hath been feeding the flock of Jethro his father-in-law, priest of Midian, and he leadeth the flock behind the wilderness, and cometh in unto the mount of God, to Horeb;
| Now Moses | וּמֹשֶׁ֗ה | ûmōše | oo-moh-SHEH |
| kept | הָיָ֥ה | hāyâ | ha-YA |
| רֹעֶ֛ה | rōʿe | roh-EH | |
| אֶת | ʾet | et | |
| flock the | צֹ֛אן | ṣōn | tsone |
| of Jethro | יִתְר֥וֹ | yitrô | yeet-ROH |
| law, in father his | חֹֽתְנ֖וֹ | ḥōtĕnô | hoh-teh-NOH |
| the priest | כֹּהֵ֣ן | kōhēn | koh-HANE |
| of Midian: | מִדְיָ֑ן | midyān | meed-YAHN |
| led he and | וַיִּנְהַ֤ג | wayyinhag | va-yeen-HAHɡ |
| אֶת | ʾet | et | |
| the flock | הַצֹּאן֙ | haṣṣōn | ha-TSONE |
| backside the to | אַחַ֣ר | ʾaḥar | ah-HAHR |
| of the desert, | הַמִּדְבָּ֔ר | hammidbār | ha-meed-BAHR |
| came and | וַיָּבֹ֛א | wayyābōʾ | va-ya-VOH |
| to | אֶל | ʾel | el |
| the mountain | הַ֥ר | har | hahr |
| of God, | הָֽאֱלֹהִ֖ים | hāʾĕlōhîm | ha-ay-loh-HEEM |
| even to Horeb. | חֹרֵֽבָה׃ | ḥōrēbâ | hoh-RAY-va |
Cross Reference
੧ ਸਲਾਤੀਨ 19:8
ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।
ਗਿਣਤੀ 10:29
ਹੋਬਾਬ ਰਊਏਲ ਦਾ ਪੁੱਤਰ ਸੀ ਜਿਹੜਾ ਮਿਦਯਾਨੀ ਸੀ। (ਰਊਏਲ ਮੂਸਾ ਦਾ ਸੌਹਰਾ ਸੀ।) ਮੂਸਾ ਨੇ ਹੋਬਾਬ ਨੂੰ ਆਖਿਆ, “ਅਸੀਂ ਉਸ ਧਰਤੀ ਵੱਲ ਸਫ਼ਰ ਕਰ ਰਹੇ ਹਾਂ ਜਿਹੜੀ ਪਰਮੇਸ਼ੁਰ ਨੇ ਸਾਨੂੰ ਦੇਣ ਦਾ ਇਕਰਾਰ ਕੀਤਾ ਸੀ। ਸਾਡੇ ਨਾਲ ਆ ਜਾਉ ਅਤੇ ਅਸੀਂ ਤੁਹਾਡੇ ਨਾਲ ਚੰਗਾ ਸਲੂਕ ਕਰਾਂਗੇ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਇਕਰਾਰ ਕੀਤਾ ਹੈ।”
ਕਜ਼ਾૃ 4:11
ਉੱਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸੌਹਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁੱਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ।
ਖ਼ਰੋਜ 17:6
ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।
ਜ਼ਬੂਰ 106:19
ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ। ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।
ਆਮੋਸ 1:1
ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।
ਆਮੋਸ 7:14
ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।
ਮਲਾਕੀ 4:4
“ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।”
ਮੱਤੀ 4:18
ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।
ਲੋਕਾ 2:8
ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
ਜ਼ਬੂਰ 78:70
ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
ਅਸਤਸਨਾ 4:10
ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।’
ਅਸਤਸਨਾ 1:6
“ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ।
ਖ਼ਰੋਜ 2:18
ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।”
ਖ਼ਰੋਜ 2:21
ਮੂਸਾ ਉਸ ਆਦਮੀ ਕੋਲ ਠਹਿਰ ਕੇ ਖੁਸ਼ ਸੀ। ਰਊਏਲ ਨੇ ਮੂਸਾ ਨੂੰ ਆਪਣੀ ਧੀ ਸਿੱਪੋਰਾ ਵਿਆਹ ਦਿੱਤੀ।
ਖ਼ਰੋਜ 3:5
ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।
ਖ਼ਰੋਜ 4:27
ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ।
ਖ਼ਰੋਜ 18:1
ਮੂਸਾ ਦੇ ਸੌਹਰੇ ਵੱਲੋਂ ਸਲਾਹ ਮੂਸਾ ਦਾ ਸੌਹਰਾ, ਯਿਥਰੋ, ਮਿਦਯਾਨ ਦਾ ਜਾਜਕ ਸੀ। ਉਸ ਨੇ ਉਸ ਸਭ ਕਾਸੇ ਬਾਰੇ ਸੁਣਿਆ ਜੋ ਯਹੋਵਾਹ ਨੇ ਮੂਸਾ ਅਤੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਅਤੇ ਕਿਵੇਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਵੱਲ ਅਗਵਾਈ ਕੀਤੀ।
ਖ਼ਰੋਜ 19:3
ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;
ਖ਼ਰੋਜ 19:11
ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।
ਖ਼ਰੋਜ 24:13
ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।
ਖ਼ਰੋਜ 24:15
ਮੂਸਾ ਪਰਮੇਸ਼ੁਰ ਨੂੰ ਮਿਲਦਾ ਹੈ ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ।
ਖ਼ਰੋਜ 2:16
ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।