Ezekiel 16:10
ਮੈਂ ਤੈਨੂੰ ਸੁੰਦਰ ਪੁਸ਼ਾਕ ਦਿੱਤੀ ਅਤੇ ਨਰਮ ਚਮੜੇ ਦੀ ਜੁੱਤੀ ਦਿੱਤੀ। ਮੈਂ ਤੈਨੂੰ ਕਸੀਦੇ ਦਾ ਪਟਕਾ ਅਤੇ ਰੇਸ਼ਮੀ ਸੱਕਾਰਫ਼ ਦਿੱਤਾ।
Ezekiel 16:10 in Other Translations
King James Version (KJV)
I clothed thee also with broidered work, and shod thee with badgers' skin, and I girded thee about with fine linen, and I covered thee with silk.
American Standard Version (ASV)
I clothed thee also with broidered work, and shod thee with sealskin, and I girded thee about with fine linen, and covered thee with silk.
Bible in Basic English (BBE)
And I had you clothed with needlework, and put leather shoes on your feet, folding fair linen about you and covering you with silk.
Darby English Bible (DBY)
and I clothed thee with embroidered work, and shod thee with badgers' skin, and I bound thee about with byssus, and covered thee with silk.
World English Bible (WEB)
I clothed you also with embroidered work, and shod you with sealskin, and I girded you about with fine linen, and covered you with silk.
Young's Literal Translation (YLT)
And I clothe thee with embroidery, And I shoe thee with badger's skin, And I gird thee with fine linen, And I cover thee with figured silk.
| I clothed | וָאַלְבִּישֵׁ֣ךְ | wāʾalbîšēk | va-al-bee-SHAKE |
| thee also with broidered work, | רִקְמָ֔ה | riqmâ | reek-MA |
| shod and | וָאֶנְעֲלֵ֖ךְ | wāʾenʿălēk | va-en-uh-LAKE |
| thee with badgers' skin, | תָּ֑חַשׁ | tāḥaš | TA-hahsh |
| girded I and | וָאֶחְבְּשֵׁ֣ךְ | wāʾeḥbĕšēk | va-ek-beh-SHAKE |
| thee about with fine linen, | בַּשֵּׁ֔שׁ | baššēš | ba-SHAYSH |
| covered I and | וַאֲכַסֵּ֖ךְ | waʾăkassēk | va-uh-ha-SAKE |
| thee with silk. | מֶֽשִׁי׃ | mešî | MEH-shee |
Cross Reference
ਹਿਜ਼ ਕੀ ਐਲ 16:18
ਫ਼ੇਰ ਤੂੰ ਆਪਣੇ ਸੁੰਦਰ ਕੱਪੜੇ ਲੇ ਅਤੇ ਉਨ੍ਹਾਂ ਬੁੱਤਾਂ ਲਈ ਵਸਤਰ ਬਣਾਏ। ਤੂੰ ਉਹ ਅਤਰ ਅਤੇ ਧੂਫ਼ ਲਈ ਜੋ ਮੈਂ ਤੈਨੂੰ ਦਿੱਤੇ ਸਨ ਅਤੇ ਉਨ੍ਹਾਂ ਨੂੰ ਉਨ੍ਹਾਂ ਬੁੱਤਾਂ ਦੇ ਸਾਹਮਣੇ ਰੱਖ ਦਿੱਤਾ।
ਹਿਜ਼ ਕੀ ਐਲ 16:13
ਤੂੰ ਆਪਣੇ ਸੋਨੇ ਚਾਂਦੀ ਦੇ ਗਹਿਣਿਆਂ ਵਿੱਚ ਆਪਣੇ ਲਿਨਨ ਅਤੇ ਰੇਸ਼ਮੀ ਕੱਪੜਿਆਂ ਵਿੱਚ ਅਤੇ ਕੱਢਾਈ ਵਾਲੀ ਪੋਸ਼ਾਕ ਅੰਦਰ ਬਹੁਤ ਸੁੰਦਰ ਨਜ਼ਰ ਆਉਂਦੀ ਸੀ। ਤੂੰ ਸਭ ਤੋਂ ਕੀਮਤੀ ਭੋਜਨ ਖਾਧਾ। ਤੂੰ ਬਹੁਤ ਹੀ ਸੁੰਦਰ ਸੀ। ਅਤੇ ਤੂੰ ਰਾਣੀ ਬਣ ਗਈ!
ਹਿਜ਼ ਕੀ ਐਲ 27:16
ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।
ਯਸਈਆਹ 61:10
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
ਖ਼ਰੋਜ 26:36
ਪਵਿੱਤਰ ਤੰਬੂ ਦਾ ਦਰਵਾਜ਼ਾ “ਫ਼ੇਰ ਪਵਿੱਤਰ ਤੰਬੂ ਦੇ ਦਰਵਾਜ਼ੇ ਲਈ ਪਰਦਾ ਬਣਾਉ। ਇਸ ਪਰਦੇ ਨੂੰ ਬਨਾਉਣ ਲਈ ਨੀਲੇ, ਬੈਂਗਣੀ ਅਤੇ ਲਾਲ ਧਾਗੇ ਅਤੇ ਗੁੰਦੇ ਹੋਏ ਮਹੀਨ ਲਿਨਨ ਦੀ ਵਰਤੋਂ ਕਰੋ।
੧ ਪਤਰਸ 3:3
ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
ਪਰਕਾਸ਼ ਦੀ ਪੋਥੀ 7:9
ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
ਪਰਕਾਸ਼ ਦੀ ਪੋਥੀ 18:12
ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
ਪਰਕਾਸ਼ ਦੀ ਪੋਥੀ 19:8
ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)
ਪਰਕਾਸ਼ ਦੀ ਪੋਥੀ 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਲੋਕਾ 15:22
“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।
ਹਿਜ਼ ਕੀ ਐਲ 27:7
ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ। ਤੁਹਾਡੀ ਪਾਲ ਸੀ ਝੰਡਾ ਤੁਹਾਡਾ। ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ। ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।
ਖ਼ਰੋਜ 25:5
ਲਾਲ ਰੰਗ ਵਿੱਚ ਰੰਗੀਆਂ ਭੇਡੂ ਦੀਆਂ ਖੱਲਾਂ, ਅਤੇ ਵੱਧੀਆ ਚਮੜਾ, ਸ਼ਿਟੀਮ ਦੀ ਲੱਕੜ,
ਖ਼ਰੋਜ 26:14
ਬਾਹਰਲੇ ਤੰਬੂ ਉੱਪਰ ਪਾਉਣ ਲਈ ਦੇ ਪਰਦੇ ਬਣਾਉ। ਇੱਕ ਪਰਦਾ ਲਾਲ ਰੰਗ ਦੇ ਭੇਡੂ ਦੇ ਚਮੜੇ ਦਾ ਬਣਿਆ ਹੋਣਾ ਚਾਹੀਦਾ ਹੈ। ਦੂਸਰਾ ਪਰਦਾ ਮਹੀਨ ਚਮੜੇ ਦਾ ਹੋਣਾ ਚਾਹੀਦਾ ਹੈ।
ਖ਼ਰੋਜ 28:5
ਇਨ੍ਹਾਂ ਆਦਮੀਆਂ ਨੂੰ ਆਖਣਾ ਕਿ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਰਨ।
ਖ਼ਰੋਜ 39:27
ਕੁਸ਼ਲ ਕਾਰੀਗਰਾਂ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਦੋ ਕਮੀਜ਼ਾਂ ਬੁਣੀਆਂ। ਇਹ ਕਮੀਜ਼ਾਂ ਮਹੀਨ ਲਿਨਨ ਦੀਆਂ ਬਣੀਆਂ ਹੋਈਆਂ ਸਨ।
ਜ਼ਬੂਰ 45:13
ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।
ਅਮਸਾਲ 31:22
ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।
ਯਸਈਆਹ 61:3
ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’
ਹਿਜ਼ ਕੀ ਐਲ 16:7
ਮੈਂ ਤੇਰੀ ਖੇਤ ਅੰਦਰ ਪੌਦੇ ਦੇ ਵਾਂਗ ਵੱਧਣ ਵਿੱਚ ਸਹਾਇਤਾ ਕੀਤੀ। ਤੂੰ ਵੱਧਿਆ। ਤੂੰ ਇੱਕ ਮੁਟਿਆਰ ਬਣ ਗਈ: ਤੇਰੀ ਮਹਾਵਾਰੀ ਸ਼ੁਰੂ ਹੋ ਗਈ। ਤੇਰੀਆਂ ਛਾਤੀਆਂ ਭਰ ਗਈਆਂ ਅਤੇ ਵਾਲ ਉਗਣੇ ਸ਼ੁਰੂ ਹੋ ਗਏ। ਪਰ ਤੂੰ ਹਾਲੇ ਵੀ ਨੰਗੀ ਅਤੇ ਨਿਰਬਸਤਰ ਸੀ।
ਹਿਜ਼ ਕੀ ਐਲ 26:16
ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ।
ਪੈਦਾਇਸ਼ 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।