Ezekiel 16:23
“ਇਨ੍ਹਾਂ ਸਾਰੀਆਂ ਬਦੀਆਂ ਤੋਂ ਮਗਰੋਂ, … ਹੇ ਯਰੂਸ਼ਲਮ ਤੇਰੇ ਲਈ ਇਹ ਬਹੁਤ ਬੁਰਾ ਹੋਵੇਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 16:23 in Other Translations
King James Version (KJV)
And it came to pass after all thy wickedness, (woe, woe unto thee! saith the LORD GOD;)
American Standard Version (ASV)
And it is come to pass after all thy wickedness, (woe, woe unto thee! saith the Lord Jehovah,)
Bible in Basic English (BBE)
And it came about, after all your evil-doing, says the Lord,
Darby English Bible (DBY)
And it came to pass after all thy wickedness (woe, woe unto thee! saith the Lord Jehovah),
World English Bible (WEB)
It is happen after all your wickedness, (woe, woe to you! says the Lord Yahweh),
Young's Literal Translation (YLT)
And it cometh to pass, after all thy wickedness, (Wo, wo, to thee -- an affirmation of the Lord Jehovah),
| And it came to pass | וַיְהִ֕י | wayhî | vai-HEE |
| after | אַחֲרֵ֖י | ʾaḥărê | ah-huh-RAY |
| all | כָּל | kāl | kahl |
| wickedness, thy | רָעָתֵ֑ךְ | rāʿātēk | ra-ah-TAKE |
| (woe, | א֣וֹי | ʾôy | oy |
| woe | א֣וֹי | ʾôy | oy |
| unto thee! saith | לָ֔ךְ | lāk | lahk |
| the Lord | נְאֻ֖ם | nĕʾum | neh-OOM |
| God;) | אֲדֹנָ֥י | ʾădōnāy | uh-doh-NAI |
| יְהוִֽה׃ | yĕhwi | yeh-VEE |
Cross Reference
ਯਰਮਿਆਹ 13:27
ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
ਪਰਕਾਸ਼ ਦੀ ਪੋਥੀ 8:13
ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।”
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
ਮੱਤੀ 11:21
ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
ਸਫ਼ਨਿਆਹ 3:1
ਯਰੂਸ਼ਲਮ ਦਾ ਭਵਿੱਖ ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ।
ਹਿਜ਼ ਕੀ ਐਲ 24:6
“ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
ਹਿਜ਼ ਕੀ ਐਲ 13:18
‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ!
ਹਿਜ਼ ਕੀ ਐਲ 13:3
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ। ਮੂਰਖ ਨਬੀਓ ਤੁਹਾਡੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਤੁਸੀਂ ਆਪਣੇ ਹੀ ਆਤਮਿਆਂ ਦੇ ਪਿੱਛੇ ਲੱਗੇ ਹੋਏ ਹੋ। ਤੁਸੀਂ ਲੋਕਾਂ ਨੂੰ ਉਹ ਗੱਲ ਦੱਸ ਰਹੇ ਹੋਂ ਜੋ ਤੁਸੀਂ ਦਰਸ਼ਨਾਂ ਵਿੱਚ ਨਹੀਂ ਦੇਖਦੇ।
ਹਿਜ਼ ਕੀ ਐਲ 2:10
ਮੈਂ ਸੂਚੀ ਪੱਤਰ ਨੂੰ ਖੋਲ੍ਹਿਆ ਅਤੇ ਉੱਥੇ ਅੱਗੇ ਅਤੇ ਪਿੱਛੇ ਸ਼ਬਦ ਲਿਖੇ ਹੋਏ ਸਨ। ਓੱਥੇ ਹਰ ਤਰ੍ਹਾਂ ਦੇ ਸੋਗੀ ਗੀਤ, ਸੋਗੀ ਕਹਾਣੀਆਂ ਅਤੇ ਚੇਤਾਵਨੀਆਂ ਸਨ।
ਪਰਕਾਸ਼ ਦੀ ਪੋਥੀ 12:12
ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।”