ਹਿਜ਼ ਕੀ ਐਲ 7:3 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 7 ਹਿਜ਼ ਕੀ ਐਲ 7:3

Ezekiel 7:3
ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।

Ezekiel 7:2Ezekiel 7Ezekiel 7:4

Ezekiel 7:3 in Other Translations

King James Version (KJV)
Now is the end come upon thee, and I will send mine anger upon thee, and will judge thee according to thy ways, and will recompense upon thee all thine abominations.

American Standard Version (ASV)
Now is the end upon thee, and I will send mine anger upon thee, and will judge thee according to thy ways; and I will bring upon thee all thine abominations.

Bible in Basic English (BBE)
Now the end has come on you, and I will send my wrath on you, judging you for your ways, I will send punishment on you for all your disgusting acts.

Darby English Bible (DBY)
Now is the end upon thee; and I will send mine anger upon thee, and will judge thee according to thy ways, and will bring upon thee all thine abominations.

World English Bible (WEB)
Now is the end on you, and I will send my anger on you, and will judge you according to your ways; and I will bring on you all your abominations.

Young's Literal Translation (YLT)
Now `is' the end unto thee, And I have sent Mine anger upon thee, And judged thee according to thy ways, And set against thee all thine abominations.

Now
עַתָּה֙ʿattāhah-TA
is
the
end
הַקֵּ֣ץhaqqēṣha-KAYTS
come
upon
עָלַ֔יִךְʿālayikah-LA-yeek
send
will
I
and
thee,
וְשִׁלַּחְתִּ֤יwĕšillaḥtîveh-shee-lahk-TEE
mine
anger
אַפִּי֙ʾappiyah-PEE
judge
will
and
thee,
upon
בָּ֔ךְbākbahk
thee
according
to
thy
ways,
וּשְׁפַטְתִּ֖יךְûšĕpaṭtîkoo-sheh-faht-TEEK
recompense
will
and
כִּדְרָכָ֑יִךְkidrākāyikkeed-ra-HA-yeek
upon
וְנָתַתִּ֣יwĕnātattîveh-na-ta-TEE
thee

עָלַ֔יִךְʿālayikah-LA-yeek
all
אֵ֖תʾētate
thine
abominations.
כָּלkālkahl
תּוֹעֲבוֹתָֽיִךְ׃tôʿăbôtāyiktoh-uh-voh-TA-yeek

Cross Reference

ਹਿਜ਼ ਕੀ ਐਲ 18:30
ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।

ਪਰਕਾਸ਼ ਦੀ ਪੋਥੀ 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।

ਹਿਜ਼ ਕੀ ਐਲ 36:19
ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ।

ਹਿਜ਼ ਕੀ ਐਲ 34:20
ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ।

ਹਿਜ਼ ਕੀ ਐਲ 33:20
ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”

ਹਿਜ਼ ਕੀ ਐਲ 16:38
ਫ਼ੇਰ ਮੈਂ ਤੈਨੂੰ ਸਜ਼ਾ ਦੇਵਾਂਗਾ। ਮੈਂ ਤੈਨੂੰ ਉਹੀ ਸਜ਼ਾ ਦਿਆਂਗਾ ਜੋ ਕਤਲ ਦੀ ਹੁੰਦੀ ਹੈ ਅਤੇ ਜੋ ਵਿਭਚਾਰਨ ਔਰਤ ਦੀ ਹੁੰਦੀ ਹੈ। ਤੂੰ ਇਸ ਤਰ੍ਹਾਂ ਦੀ ਸਜ਼ਾ ਪਾਵੇਂਗੀ ਜਿਵੇਂ ਕੋਈ ਕ੍ਰੋਧੀ ਅਤੇ ਈਰਖਾਲੂ ਪਤੀ ਦਿੰਦਾ ਹੈ।

ਹਿਜ਼ ਕੀ ਐਲ 11:10
ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ।

ਹਿਜ਼ ਕੀ ਐਲ 7:27
ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”

ਹਿਜ਼ ਕੀ ਐਲ 7:8
ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।

ਹਿਜ਼ ਕੀ ਐਲ 6:12
ਦੂਰ ਦੇ ਲੋਕ ਬੀਮਾਰੀ ਨਾਲ ਮਰਨਗੇ ਇਸ ਥਾਂ ਦੇ ਨੇੜੇ ਦੇ ਲੋਕ ਤਲਵਾਰਾਂ ਨਾਲ ਮਰਨਗੇ। ਅਤੇ ਸ਼ਹਿਰ ਦੇ ਬਚੇ ਹੋਏ ਲੋਕ ਭੁੱਖ ਨਾਲ ਮਰਨਗੇ। ਸਿਰਫ਼ ਉਦੋਂ ਹੀ ਮੈਂ ਕਹਿਰਵਾਨ ਹੋਣ ਤੋਂ ਹਟਾਂਗਾ।

ਹਿਜ਼ ਕੀ ਐਲ 6:3
ਉਨ੍ਹਾਂ ਪਰਬਤਾਂ ਨੂੰ ਇਹ ਗੱਲਾਂ ਦੱਸ: ‘ਇਸਰਾਏਲ ਦੇ ਪਰਬਤੋਂ, ਯਹੋਵਾਹ ਮੇਰੇ ਪ੍ਰਭੂ ਦੇ ਇਸ ਸੰਦੇਸ਼ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਪਹਾੜੀਆਂ ਪਰਬਤਾਂ ਅਤੇ ਘਾਟੀਆਂ ਨੂੰ ਆਖਦਾ ਹੈ। ਦੇਖੋ! ਮੈਂ (ਪਰਮੇਸ਼ੁਰ) ਤੁਹਾਡੇ ਵਿਰੁੱਧ ਲੜਨ ਲਈ ਦੁਸ਼ਮਣ ਨੂੰ ਲਿਆ ਰਿਹਾ ਹਾਂ। ਮੈ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰ ਦਿਆਂਗਾ।

ਹਿਜ਼ ਕੀ ਐਲ 5:13
ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”