ਇਬਰਾਨੀਆਂ 9:10 in Punjabi

ਪੰਜਾਬੀ ਪੰਜਾਬੀ ਬਾਈਬਲ ਇਬਰਾਨੀਆਂ ਇਬਰਾਨੀਆਂ 9 ਇਬਰਾਨੀਆਂ 9:10

Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।

Hebrews 9:9Hebrews 9Hebrews 9:11

Hebrews 9:10 in Other Translations

King James Version (KJV)
Which stood only in meats and drinks, and divers washings, and carnal ordinances, imposed on them until the time of reformation.

American Standard Version (ASV)
`being' only (with meats and drinks and divers washings) carnal ordinances, imposed until a time of reformation.

Bible in Basic English (BBE)
Because they are only rules of the flesh, of meats and drinks and washings, which have their place till the time comes when things will be put right.

Darby English Bible (DBY)
[consisting] only of meats and drinks and divers washings, ordinances of flesh, imposed until [the] time of setting things right.

World English Bible (WEB)
being only (with meats and drinks and various washings) fleshly ordinances, imposed until a time of reformation.

Young's Literal Translation (YLT)
only in victuals, and drinks, and different baptisms, and fleshly ordinances -- till the time of reformation imposed upon `them'.

Which
stood
only
μόνονmononMOH-none
in
ἐπὶepiay-PEE
meats
βρώμασινbrōmasinVROH-ma-seen
and
καὶkaikay
drinks,
πόμασινpomasinPOH-ma-seen
and
καὶkaikay
divers
διαφόροιςdiaphoroisthee-ah-FOH-roos
washings,
βαπτισμοῖςbaptismoisva-ptee-SMOOS
and
καὶkaikay
carnal
δικαιώμασινdikaiōmasinthee-kay-OH-ma-seen
ordinances,
σαρκὸςsarkossahr-KOSE
imposed
μέχριmechriMAY-hree
until
them
on
καιροῦkairoukay-ROO
the
time
διορθώσεωςdiorthōseōsthee-ore-THOH-say-ose
of
reformation.
ἐπικείμεναepikeimenaay-pee-KEE-may-na

Cross Reference

ਇਬਰਾਨੀਆਂ 7:16
ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸ ਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ।

ਕੁਲੁੱਸੀਆਂ 2:16
ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।

ਅਹਬਾਰ 11:2
“ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;

ਗਲਾਤੀਆਂ 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?

ਅਫ਼ਸੀਆਂ 1:10
ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।

ਅਫ਼ਸੀਆਂ 2:15
ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।

ਕੁਲੁੱਸੀਆਂ 2:20
ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।

ਇਬਰਾਨੀਆਂ 2:5
ਮਸੀਹ ਲੋਕਾਂ ਨੂੰ ਬਚਾਉਣ ਲਈ ਮਨੁੱਖਾਂ ਵਰਗਾ ਬਣ ਗਿਆ ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।

ਇਬਰਾਨੀਆਂ 6:2
ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।

ਇਬਰਾਨੀਆਂ 6:5

ਇਬਰਾਨੀਆਂ 9:1
ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।

ਇਬਰਾਨੀਆਂ 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।

ਇਬਰਾਨੀਆਂ 13:9
ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।

ਗਲਾਤੀਆਂ 4:3
ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।

ਰਸੂਲਾਂ ਦੇ ਕਰਤੱਬ 10:13
ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”

ਮਰਕੁਸ 7:4
ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।

ਖ਼ਰੋਜ 30:19
ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।

ਖ਼ਰੋਜ 40:12
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।

ਅਹਬਾਰ 14:8
“ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਸ ਨੂੰ ਆਪਣੇ ਸਾਰੇ ਵਾਲ ਮੁੱਨ ਲੈਣੇ ਚਾਹੀਦੇ ਹਨ। ਅਤੇ ਉਸ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ। ਫ਼ੇਰ ਉਹ ਬੰਦਾ ਡੇਰੇ ਵਿੱਚ ਜਾ ਸੱਕੇਗਾ। ਪਰ ਉਸ ਨੂੰ ਸੱਤ ਦਿਨ ਤੱਕ ਆਪਣੇ ਤੰਬੂ ਤੋਂ ਬਾਹਰ ਰਹਿਣਾ ਚਾਹੀਦਾ ਹੈ।

ਅਹਬਾਰ 16:4
ਹਾਰੂਨ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਫ਼ੇਰ ਉਸ ਨੂੰ ਇਹ ਕੱਪੜੇ ਪਹਿਨਣੇ ਚਾਹੀਦੇ ਹਨ; ਉਸ ਨੂੰ ਲਿਨਨ ਦੀ ਪਵਿੱਤਰ ਕਮੀਜ਼ ਪਹਿਨਣੀ ਚਾਹੀਦੀ ਹੈ। ਉਸ ਦੇ ਤਨ ਉੱਤੇ ਲਿਨਨ ਦੇ ਅੰਦਰਲੇ ਵਸਤਰ ਪਹਿਲਾਂ ਹੋਣਗੇ। ਉਸ ਨੂੰ ਆਪਣੇ ਲੱਕ ਦੁਆਲੇ ਲਿਨਨ ਦੀ ਪੇਟੀ ਬੰਨ੍ਹਣੀ ਚਾਹੀਦੀ ਹੈ ਅਤੇ ਲਿਨਨ ਦੀ ਪਗੜੀ ਬੰਨ੍ਹਣੀ ਚਾਹੀਦੀ ਹੈ। ਇਹ ਪਵਿੱਤਰ ਕੱਪੜੇ ਹਨ।

ਅਹਬਾਰ 16:24
ਉਹ ਆਪਣੇ ਸ਼ਰੀਰ ਨੂੰ ਕਿਸੇ ਪਵਿੱਤਰ ਸਥਾਨ ਤੇ ਪਾਣੀ ਨਾਲ ਧੋਵੇਗਾ। ਫ਼ੇਰ ਉਹ ਆਪਣੇ ਦੂਸਰੇ ਖਾਸ ਵਸਤਰ ਪਹਿਨਕੇ ਬਾਹਰ ਆਵੇਗਾ ਅਤੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇਗਾ ਅਤੇ ਆਪਣੇ-ਆਪ ਅਤੇ ਲੋਕਾਂ ਲਈ ਪਰਾਸਚਿਤ ਕਰੇਗਾ।

ਅਹਬਾਰ 17:15
“ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।

ਅਹਬਾਰ 22:6
ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ।

ਗਿਣਤੀ 19:7
ਫ਼ੇਰ ਜਾਜਕ ਨੂੰ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ, ਆਪਣੇ ਵਸਤਰ ਧੋ ਲੈਣੇ ਚਾਹੀਦੇ ਹਨ, ਅਤੇ ਆਪਣੇ ਡੇਰੇ ਅੰਦਰ ਵਾਪਸ ਆ ਜਾਣਾ ਚਾਹੀਦਾ ਹੈ। ਉਹ ਸ਼ਾਮ ਤੱਕ ਨਾਪਾਕ ਰਹੇਗਾ।

ਅਸਤਸਨਾ 14:3
ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।

ਅਸਤਸਨਾ 21:6
ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।

ਅਸਤਸਨਾ 23:11
ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸੱਕਦਾ ਹੈ।

ਹਿਜ਼ ਕੀ ਐਲ 4:14
ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, “ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ-ਆਪਣੇ ਬਚਪਨ ਤੋਂ ਲੈ ਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।”

ਖ਼ਰੋਜ 29:4
“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਉ। ਉਨ੍ਹਾਂ ਨੂੰ ਪਾਣੀ ਨਾਲ ਇਸ਼ਨਾਨ ਕਰਾਉ।