ਯਸਈਆਹ 1:13 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 1 ਯਸਈਆਹ 1:13

Isaiah 1:13
“ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।

Isaiah 1:12Isaiah 1Isaiah 1:14

Isaiah 1:13 in Other Translations

King James Version (KJV)
Bring no more vain oblations; incense is an abomination unto me; the new moons and sabbaths, the calling of assemblies, I cannot away with; it is iniquity, even the solemn meeting.

American Standard Version (ASV)
Bring no more vain oblations; incense is an abomination unto me; new moon and sabbath, the calling of assemblies,- I cannot away with iniquity and the solemn meeting.

Bible in Basic English (BBE)
Give me no more false offerings; the smoke of burning flesh is disgusting to me, so are your new moons and Sabbaths and your holy meetings.

Darby English Bible (DBY)
Bring no more vain oblations! Incense is an abomination unto me, -- new moon and sabbath, the calling of convocations -- wickedness and the solemn meeting I cannot bear.

World English Bible (WEB)
Bring no more vain offerings. Incense is an abomination to me; New moons, Sabbaths, and convocations: I can't bear with evil assemblies.

Young's Literal Translation (YLT)
Add not to bring in a vain present, Incense -- an abomination it `is' to Me, New moon, and sabbath, calling of convocation! Rendure not iniquity -- and a restraint!

Bring
לֹ֣אlōʾloh
no
תוֹסִ֗יפוּtôsîpûtoh-SEE-foo
more
הָבִיא֙hābîʾha-VEE
vain
מִנְחַתminḥatmeen-HAHT
oblations;
שָׁ֔וְאšāwĕʾSHA-veh
incense
קְטֹ֧רֶתqĕṭōretkeh-TOH-ret
abomination
an
is
תּוֹעֵבָ֛הtôʿēbâtoh-ay-VA
unto
me;
the
new
moons
הִ֖יאhîʾhee
sabbaths,
and
לִ֑יlee
the
calling
חֹ֤דֶשׁḥōdešHOH-desh
of
assemblies,
וְשַׁבָּת֙wĕšabbātveh-sha-BAHT
I
cannot
קְרֹ֣אqĕrōʾkeh-ROH
with;
away
מִקְרָ֔אmiqrāʾmeek-RA
it
is
iniquity,
לֹאlōʾloh
even
the
solemn
meeting.
אוּכַ֥לʾûkaloo-HAHL
אָ֖וֶןʾāwenAH-ven
וַעֲצָרָֽה׃waʿăṣārâva-uh-tsa-RA

Cross Reference

ਯਸਈਆਹ 66:3
ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।

ਲੋਕਾ 11:42
“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।

ਯਵਾਐਲ 2:15
ਯਹੋਵਾਹ ਅੱਗੇ ਪ੍ਰਾਰਥਨਾ ਕਰੋ ਸੀਯੋਨ ਵਿੱਚ ਤੁਰ੍ਹੀ ਵਜਾਓ। ਵਿਸ਼ੇਸ਼ ਸਭਾ ਬੁਲਾਓ ਵਰਤ ਲਈ ਖਾਸ ਸਮਾਂ ਰੱਖ ਕੇ ਬੁਲਾਓ।

ਅਫ਼ਸੀਆਂ 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।

੧ ਕੁਰਿੰਥੀਆਂ 11:17
ਪ੍ਰਭੂ ਦਾ ਰਾਤ ਦਾ ਭੋਜਨ ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।

ਮੱਤੀ 15:9
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”

ਮਲਾਕੀ 1:10
“ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ।

ਯਵਾਐਲ 1:14
ਟਿੱਡੀਦਲ ਦਾ ਭਿਆਨਕ ਨਾਸ ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।

ਹਿਜ਼ ਕੀ ਐਲ 20:39
ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”

ਨੂਹ 2:6
ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸ ਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ।

ਯਰਮਿਆਹ 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?

ਅਮਸਾਲ 21:27
ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।

ਜ਼ਬੂਰ 78:40
ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।

੧ ਤਵਾਰੀਖ਼ 23:31
ਲੇਵੀ ਸਬਤਾਂ ਦੇ ਦਿਨਾਂ ਅਤੇ ਅਮਸਿਆ ਦੇ ਦਿਨਾਂ ਤੇ ਚੜ੍ਹਾਈਆਂ ਜਾਣ ਵਾਲੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਅਤੇ ਸਾਰੇ ਉਤਸਵਾਂ ਲਈ ਜਿੰਮੇਵਾਰ ਸਨ। ਉਹ ਹਰ ਰੋਜ਼ ਯਹੋਵਾਹ ਦੇ ਅੱਗੇ ਸੇਵਾ ਕਰਦੇ ਸਨ। ਹਰ ਵਾਰੀ ਕਿੰਨੇ ਲੇਵੀਆਂ ਨੂੰ ਕੰਮ ਕਰਨਾ ਚਾਹੀਦਾ, ਇਸ ਵਾਸਤੇ ਵੀ ਅਸੂਲ ਸਨ।

ਅਸਤਸਨਾ 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।

ਅਹਬਾਰ 23:1
ਖਾਸ ਛੁੱਟੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,

ਖ਼ਰੋਜ 12:16
ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।

ਫ਼ਿਲਿੱਪੀਆਂ 1:15
ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।

ਗਿਣਤੀ 28:1
ਰੋਜ਼ਾਨਾ ਦੀਆਂ ਭੇਟਾ ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,