Isaiah 40:4
ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।
Isaiah 40:4 in Other Translations
King James Version (KJV)
Every valley shall be exalted, and every mountain and hill shall be made low: and the crooked shall be made straight, and the rough places plain:
American Standard Version (ASV)
Every valley shall be exalted, and every mountain and hill shall be made low; and the uneven shall be made level, and the rough places a plain:
Bible in Basic English (BBE)
Let every valley be lifted up, and every mountain and hill be made low, and let the rough places become level, and the hilltops become a valley,
Darby English Bible (DBY)
Every valley shall be raised up, and every mountain and hill shall be brought low; and the crooked shall be made straight, and the rough places a plain.
World English Bible (WEB)
Every valley shall be exalted, and every mountain and hill shall be made low; and the uneven shall be made level, and the rough places a plain:
Young's Literal Translation (YLT)
Every valley is raised up, And every mountain and hill become low, And the crooked place hath become a plain, And the entangled places a valley.
| Every | כָּל | kāl | kahl |
| valley | גֶּיא֙ | gêʾ | ɡay |
| shall be exalted, | יִנָּשֵׂ֔א | yinnāśēʾ | yee-na-SAY |
| every and | וְכָל | wĕkāl | veh-HAHL |
| mountain | הַ֥ר | har | hahr |
| and hill | וְגִבְעָ֖ה | wĕgibʿâ | veh-ɡeev-AH |
| low: made be shall | יִשְׁפָּ֑לוּ | yišpālû | yeesh-PA-loo |
| and the crooked | וְהָיָ֤ה | wĕhāyâ | veh-ha-YA |
| made be shall | הֶֽעָקֹב֙ | heʿāqōb | heh-ah-KOVE |
| straight, | לְמִישׁ֔וֹר | lĕmîšôr | leh-mee-SHORE |
| and the rough places | וְהָרְכָסִ֖ים | wĕhorkāsîm | veh-hore-ha-SEEM |
| plain: | לְבִקְעָֽה׃ | lĕbiqʿâ | leh-veek-AH |
Cross Reference
ਲੋਕਾ 3:5
ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
ਹਿਜ਼ ਕੀ ਐਲ 21:26
ਯਹੋਵਾਹ ਮੇਰਾ ਪ੍ਰਭੂ ਗੱਲਾਂ ਆਖਦਾ ਹੈ, “ਪਗੜੀ ਉਤਾਰ ਦਿਓ! ਤਾਜ ਉਤਾਰ ਦਿਓ! ਬਦਲਣ ਦਾ ਸਮਾਂ ਆ ਗਿਆ ਹੈ। ਮਹੱਤਵਪੂਰਣ ਆਗੂ ਨਿਮਾਣੇ ਬਣਾ ਦਿੱਤੇ ਜਾਣਗੇ। ਅਤੇ ਉਹ ਲੋਕ ਜਿਹੜੇ ਹੁਣ ਮਹੱਤਵਪੂਰਣ ਨਹੀਂ ਹਨ ਉਹ ਮਹੱਤਵਪੂਰਣ ਆਗੂ ਬਣ ਜਾਣਗੇ।
ਯਸਈਆਹ 45:2
“ਖੋਰੁਸ ਤੇਰੀਆਂ ਫੌਜਾਂ ਧਾਵਾ ਬੋਲਣਗੀਆਂ ਅਤੇ ਮੈਂ ਤੇਰੇ ਅੱਗੇ ਚੱਲਾਂਗਾ। ਮੈਂ ਪਰਬਤਾਂ ਨੂੰ ਪੱਧਰਾ ਕਰ ਦਿਆਂਗਾ। ਮੈਂ ਸ਼ਹਿਰ ਦੇ ਤਾਂਬੇ ਦੇ ਦਰਵਾਜ਼ਿਆਂ ਨੂੰ ਭੰਨ ਦਿਆਂਗਾ। ਮੈਂ ਦਰਵਾਜ਼ਿਆਂ ਤੇ ਲੱਗੀਆਂ ਲੋਹੇ ਦੀਆਂ ਛੜਾਂ ਨੂੰ ਤੋੜ ਦਿਆਂਗਾ।
ਯਸਈਆਹ 2:12
ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।
ਲੋਕਾ 18:14
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
ਯਸਈਆਹ 42:15
ਮੈਂ ਪਹਾੜੀਆਂ ਅਤੇ ਪਰਬਤਾਂ ਨੂੰ ਤਬਾਹ ਕਰ ਦੇਵਾਂਗਾ। ਮੈਂ ਓੱਥੇ ਉਗਦੇ ਸਾਰਿਆਂ ਪੌਦਿਆਂ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਮਾਰੂਬਲ ਅੰਦਰ ਬਦਲ ਦਿਆਂਗਾ। ਮੈਂ ਪਾਣੀ ਦੇ ਸਰੋਵਰ ਸੁਕਾ ਦੇਵਾਂਗਾ।
ਅੱਯੂਬ 40:11
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸੱਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸੱਕਦਾ ਹੈ। ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸੱਕਦਾ ਹੈਂ।
ਲੋਕਾ 1:52
ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।
ਹਿਜ਼ ਕੀ ਐਲ 17:24
“ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”
ਯਸਈਆਹ 42:11
ਮਾਰੂਬਲੋ ਤੇ ਸ਼ਹਿਰੋ, ਕੇਦਾਰ ਦੇ ਪਿਂਡੋ, ਯਹੋਵਾਹ ਦੀ ਉਸਤਤ ਕਰੋ। ਸਲਾ ਵਿੱਚ ਰਹਿਣ ਵਾਲੇ ਲੋਕੋ, ਖੁਸ਼ੀ ਦੇ ਗੀਤ ਗਾਓ! ਆਪਣੇ ਪਰਬਤ ਦੇ ਸ਼ਿਖਰ ਉੱਤੇ ਗਾਵੋ।
ਜ਼ਬੂਰ 113:7
ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
੧ ਸਮੋਈਲ 2:8
ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।
ਅਮਸਾਲ 2:15
ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।