Isaiah 46:9
ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।
Isaiah 46:9 in Other Translations
King James Version (KJV)
Remember the former things of old: for I am God, and there is none else; I am God, and there is none like me,
American Standard Version (ASV)
Remember the former things of old: for I am God, and there is none else; `I am' God, and there is none like me;
Bible in Basic English (BBE)
Let the things which are past come to your memory: for I am God, and there is no other; I am God, and there is no one like me;
Darby English Bible (DBY)
Remember the former things of old; for I [am] ùGod, and there is none else; [I am] God, and there is none like me;
World English Bible (WEB)
Remember the former things of old: for I am God, and there is none else; [I am] God, and there is none like me;
Young's Literal Translation (YLT)
Remember former things of old, For I `am' Mighty, and there is none else, God -- and there is none like Me.
| Remember | זִכְר֥וּ | zikrû | zeek-ROO |
| the former things | רִאשֹׁנ֖וֹת | riʾšōnôt | ree-shoh-NOTE |
| of old: | מֵעוֹלָ֑ם | mēʿôlām | may-oh-LAHM |
| for | כִּ֣י | kî | kee |
| I | אָנֹכִ֥י | ʾānōkî | ah-noh-HEE |
| am God, | אֵל֙ | ʾēl | ale |
| none is there and | וְאֵ֣ין | wĕʾên | veh-ANE |
| else; | ע֔וֹד | ʿôd | ode |
| I am God, | אֱלֹהִ֖ים | ʾĕlōhîm | ay-loh-HEEM |
| none is there and | וְאֶ֥פֶס | wĕʾepes | veh-EH-fes |
| like me, | כָּמֽוֹנִי׃ | kāmônî | ka-MOH-nee |
Cross Reference
ਅਸਤਸਨਾ 32:7
“ਚੇਤੇ ਕਰੋ, ਬਹੁਤ ਸਮਾਂ ਪਹਿਲਾਂ ਕੀ ਵਾਪਰਿਆ ਸੀ। ਉਨ੍ਹਾਂ ਗੱਲਾਂ ਬਾਰੇ ਸੋਚੋ, ਜਿਹੜੀਆਂ ਬਹੁਤ ਵਰ੍ਹੇ ਪਹਿਲਾਂ ਵਾਪਰੀਆਂ ਸਨ। ਆਪਣੇ ਪਿਤਾ ਕੋਲੋਂ ਪੁੱਛੋ; ਉਹ ਤੁਹਾਨੂੰ ਦੱਸੇਗਾ। ਆਪਣੇ ਆਗੂਆਂ ਨੂੰ ਪੁੱਛੋ; ਉਹ ਤੁਹਾਨੂੰ ਦੱਸਣਗੇ।
ਯਸਈਆਹ 65:17
ਇੱਕ ਨਵਾਂ ਸਮਾਂ ਆ ਰਿਹਾ ਹੈ “ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
ਯਸਈਆਹ 42:9
ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
ਜ਼ਬੂਰ 111:4
ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਜ਼ਬੂਰ 78:1
ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
ਅਸਤਸਨਾ 33:26
ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
ਦਾਨੀ ਐਲ 9:6
ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!
ਯਰਮਿਆਹ 23:7
“ਇਸ ਲਈ ਸਮਾਂ ਆ ਰਿਹਾ ਹੈ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਫ਼ੇਰ ਕਦੇ ਯਹੋਵਾਹ ਦਾ ਪੁਰਾਣਾ ਇਕਰਾਰ ਨਹੀਂ ਦੁਹਰਾਉਣਗੇ। ਪੁਰਾਣਾ ਇਕਰਾਰ ਹੈ: ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ।’
ਯਸਈਆਹ 46:5
“ਕੀ ਤੁਸੀਂ ਮੇਰਾ ਮੁਕਾਬਲਾ ਕਿਸੇ ਹੋਰ ਨਾਲ ਕਰ ਸੱਕਦੇ ਹੋ? ਨਹੀਂ! ਕੋਈ ਬੰਦਾ ਮੇਰੇ ਬਰਾਬਰ ਨਹੀਂ ਹੈ। ਮੇਰੇ ਵਰਗਾ ਕੋਈ ਨਹੀਂ।
ਯਸਈਆਹ 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
ਯਸਈਆਹ 45:18
ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ। ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ। “ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
ਯਸਈਆਹ 45:14
ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਹਮਣੇ ਝੁਕਣਗੇ ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।” ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
ਯਸਈਆਹ 45:5
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
ਜ਼ਬੂਰ 105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
ਨਹਮਿਆਹ 9:7
ਤੂੰ ਹੀ ਯਹੋਵਾਹ ਪਰਮੇਸ਼ੁਰ ਹੈ ਜਿਸ ਨੇ ਅਬਰਾਮ ਨੂੰ ਚੁਣਿਆ, ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।