James 2:21
ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।
James 2:21 in Other Translations
King James Version (KJV)
Was not Abraham our father justified by works, when he had offered Isaac his son upon the altar?
American Standard Version (ASV)
Was not Abraham our father justified by works, in that he offered up Isaac his son upon the altar?
Bible in Basic English (BBE)
Was not the righteousness of Abraham our father judged by his works, when he made an offering of Isaac his son on the altar?
Darby English Bible (DBY)
Was not Abraham our father justified by works when he had offered Isaac his son upon the altar?
World English Bible (WEB)
Wasn't Abraham our father justified by works, in that he offered up Isaac his son on the altar?
Young's Literal Translation (YLT)
Abraham our father -- was not he declared righteous out of works, having brought up Isaac his son upon the altar?
| Was not | Ἀβραὰμ | abraam | ah-vra-AM |
| Abraham | ὁ | ho | oh |
| our | πατὴρ | patēr | pa-TARE |
| ἡμῶν | hēmōn | ay-MONE | |
| father | οὐκ | ouk | ook |
| justified | ἐξ | ex | ayks |
| by | ἔργων | ergōn | ARE-gone |
| works, | ἐδικαιώθη | edikaiōthē | ay-thee-kay-OH-thay |
| offered had he when | ἀνενέγκας | anenenkas | ah-nay-NAYNG-kahs |
| Isaac | Ἰσαὰκ | isaak | ee-sa-AK |
| his | τὸν | ton | tone |
| υἱὸν | huion | yoo-ONE | |
| son | αὐτοῦ | autou | af-TOO |
| upon | ἐπὶ | epi | ay-PEE |
| the | τὸ | to | toh |
| altar? | θυσιαστήριον | thysiastērion | thyoo-see-ah-STAY-ree-one |
Cross Reference
ਪੈਦਾਇਸ਼ 22:16
ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ
ਪੈਦਾਇਸ਼ 22:9
ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।
ਰਸੂਲਾਂ ਦੇ ਕਰਤੱਬ 7:2
ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
ਰੋਮੀਆਂ 3:20
ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।
ਰੋਮੀਆਂ 4:1
ਅਬਰਾਹਾਮ ਦਾ ਉਦਾਹਰਣ ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?
ਰੋਮੀਆਂ 4:12
ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
ਰੋਮੀਆਂ 4:16
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
ਯਾਕੂਬ 2:18
ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।
ਯਾਕੂਬ 2:24
ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।
ਯੂਹੰਨਾ 8:53
ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
ਯੂਹੰਨਾ 8:39
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।
ਜ਼ਬੂਰ 143:2
ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।
ਯਸਈਆਹ 51:2
ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”
ਮੱਤੀ 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
ਮੱਤੀ 12:37
ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”
ਮੱਤੀ 25:31
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
ਲੋਕਾ 1:73
ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ
ਲੋਕਾ 16:24
ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’
ਲੋਕਾ 16:30
“ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
ਯਸ਼ਵਾ 24:3
ਪਰ ਮੈਂ, ਯਹੋਵਾਹ ਨੇ ਤੁਹਾਡੇ ਪੁਰਖੇ ਅਬਰਾਹਾਮ ਨੂੰ ਨਦੀ ਦੇ ਪਰਲੇ ਕੰਢੇ ਦੀ ਧਰਤੀ ਤੋਂ ਕੱਢਿਆ। ਮੈਂ ਉਸਦੀ ਕਨਾਨ ਦੀ ਧਰਤੀ ਵਿੱਚ ਅਗਵਾਈ ਕੀਤੀ ਅਤੇ ਉਸ ਨੂੰ ਬਹੁਤ ਉਲਾਦ ਦਾ ਵਰ ਦਿੱਤਾ। ਮੈਂ ਅਬਰਾਹਾਮ ਨੂੰ ਉਸਦਾ ਪੁੱਤਰ ਇਸਹਾਕ ਦਿੱਤਾ।