Jeremiah 17:12
ਆਦਿ ਤੋਂ ਹੀ, ਸਾਡਾ ਮੰਦਰ ਪਰਮੇਸ਼ੁਰ ਦਾ ਸ਼ਾਨਦਾਰ ਸਿੰਘਾਸਣ ਰਿਹਾ ਹੈ। ਇਹ ਬਹੁਤ ਉੱਘੀ ਥਾਂ ਹੈ।
Jeremiah 17:12 in Other Translations
King James Version (KJV)
A glorious high throne from the beginning is the place of our sanctuary.
American Standard Version (ASV)
A glorious throne, `set' on high from the beginning, is the place of our sanctuary.
Bible in Basic English (BBE)
A seat of glory, placed on high from the first, is our holy place.
Darby English Bible (DBY)
A throne of glory, [set] on high from the beginning, is the place of our sanctuary.
World English Bible (WEB)
A glorious throne, [set] on high from the beginning, is the place of our sanctuary.
Young's Literal Translation (YLT)
A throne of honour on high from the beginning, The place of our sanctuary,
| A glorious | כִּסֵּ֣א | kissēʾ | kee-SAY |
| high | כָב֔וֹד | kābôd | ha-VODE |
| throne | מָר֖וֹם | mārôm | ma-ROME |
| beginning the from | מֵֽרִאשׁ֑וֹן | mēriʾšôn | may-ree-SHONE |
| is the place | מְק֖וֹם | mĕqôm | meh-KOME |
| of our sanctuary. | מִקְדָּשֵֽׁנוּ׃ | miqdāšēnû | meek-da-shay-NOO |
Cross Reference
ਯਰਮਿਆਹ 3:17
ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ।
ਹਿਜ਼ ਕੀ ਐਲ 43:7
ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ।
ਹਿਜ਼ ਕੀ ਐਲ 1:26
ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!
ਯਰਮਿਆਹ 14:21
ਯਹੋਵਾਹ ਜੀ, ਆਪਣੀ ਨੇਕ-ਨਾਮੀ ਲਈ ਸਾਨੂੰ ਦੂਰ ਨਾ ਧੱਕੋ। ਆਪਣੇ ਪਰਤਾਪਵਾਨ ਸਿੰਘਾਸਣ ਦੀ ਇੱਜ਼ਤ ਨਾ ਖੋਹਵੋ। ਸਾਡੇ ਨਾਲ ਕੀਤੇ ਆਪਣੇ ਇਕਰਾਰ ਨੂੰ ਚੇਤੇ ਕਰੋ। ਉਸ ਇਕਰਾਰ ਨੂੰ ਨਾ ਤੋੜੋ।
ਜ਼ਬੂਰ 96:6
ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ। ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
ਪਰਕਾਸ਼ ਦੀ ਪੋਥੀ 3:21
“ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਇਬਰਾਨੀਆਂ 4:16
ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।
ਮੱਤੀ 25:31
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
ਯਸਈਆਹ 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
ਯਸਈਆਹ 6:1
ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।
ਜ਼ਬੂਰ 103:19
ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
੨ ਤਵਾਰੀਖ਼ 2:5
“ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।