ਯਰਮਿਆਹ 17:21 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 17 ਯਰਮਿਆਹ 17:21

Jeremiah 17:21
ਯਹੋਵਹ ਇਹ ਗੱਲਾਂ ਆਖਦਾ ਹੈ: ‘ਧਿਆਨ ਰੱਖੋ ਕਿ ਸਬਤ ਦੇ ਦਿਨ ਤੁਸੀਂ ਕੋਈ ਭਾਰ ਨਾ ਚੁੱਕੋਁ। ਅਤੇ ਸਬਤ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਂ ਕੋਈ ਭਾਰ ਲੈ ਕੇ ਨਾ ਆਓ।

Jeremiah 17:20Jeremiah 17Jeremiah 17:22

Jeremiah 17:21 in Other Translations

King James Version (KJV)
Thus saith the LORD; Take heed to yourselves, and bear no burden on the sabbath day, nor bring it in by the gates of Jerusalem;

American Standard Version (ASV)
Thus saith Jehovah, Take heed to yourselves, and bear no burden on the sabbath day, nor bring it in by the gates of Jerusalem;

Bible in Basic English (BBE)
This is what the Lord has said: See to yourselves, that you take up no weight on the Sabbath day, or take it in through the doors of Jerusalem;

Darby English Bible (DBY)
thus saith Jehovah: Take heed to your souls, and bear no burden on the sabbath day, and bring nothing in through the gates of Jerusalem;

World English Bible (WEB)
Thus says Yahweh, Take heed to yourselves, and bear no burden on the Sabbath day, nor bring it in by the gates of Jerusalem;

Young's Literal Translation (YLT)
Thus said Jehovah, Take ye heed to yourselves, And ye bear not a burden on the day of rest, Nor have ye brought `it' in by the gates of Jerusalem.

Thus
כֹּ֚הkoh
saith
אָמַ֣רʾāmarah-MAHR
the
Lord;
יְהוָ֔הyĕhwâyeh-VA
Take
heed
הִשָּׁמְר֖וּhiššomrûhee-shome-ROO
yourselves,
to
בְּנַפְשֽׁוֹתֵיכֶ֑םbĕnapšôtêkembeh-nahf-shoh-tay-HEM
and
bear
וְאַלwĕʾalveh-AL
no
תִּשְׂא֤וּtiśʾûtees-OO
burden
מַשָּׂא֙maśśāʾma-SA
sabbath
the
on
בְּי֣וֹםbĕyômbeh-YOME
day,
הַשַּׁבָּ֔תhaššabbātha-sha-BAHT
nor
bring
וַהֲבֵאתֶ֖םwahăbēʾtemva-huh-vay-TEM
gates
the
by
in
it
בְּשַׁעֲרֵ֥יbĕšaʿărêbeh-sha-uh-RAY
of
Jerusalem;
יְרוּשָׁלִָֽם׃yĕrûšāloimyeh-roo-sha-loh-EEM

Cross Reference

ਨਹਮਿਆਹ 13:15
ਉਨ੍ਹਾਂ ਦਿਨਾਂ ਵਿੱਚ, ਯਹੂਦਾਹ ਵਿੱਚ ਮੈਂ ਲੋਕਾਂ ਨੂੰ ਸਬਤ ਦੇ ਦਿਨ ਵੀ ਕੰਮ ਕਰਦਿਆਂ ਵੇਖਿਆ ਤੇ ਲੋਕਾਂ ਨੂੰ ਅੰਗੂਰਾਂ ਚੋ ਦਾਖ ਕੱਢਦਿਆਂ ਵੀ ਵੇਖਿਆ। ਮੈਂ ਲੋਕਾਂ ਨੂੰ ਅਨਾਜ ਲਿਆਕੇ ਖੋਤਿਆਂ ਉੱਪਰ ਲਦ੍ਦਦਿਆਂ ਵੀ ਵੇਖਿਆ ਅਤੇ ਮੈਂ ਉਨ੍ਹਾਂ ਨੂੰ ਮੈਅ, ਅੰਗੂਰ, ਅੰਜੀਰ ਅਤੇ ਹੋਰ ਵਸਤਾਂ ਸ਼ਹਿਰ ਵਿੱਚ ਲਿਜਾਂਦਿਆਂ ਵੀ ਵੇਖਿਆ। ਉਹ ਲੋਕ ਇਹ ਸਭ ਵਸਤਾਂ ਸਬਤ ਦੇ ਦਿਨ ਯਰੂਸ਼ਲਮ ਵਿੱਚ ਲਿਆਉਂਦੇ ਸਨ ਤਾਂ ਮੈਂ ਉਨ੍ਹਾਂ ਨੂੰ ਇਸ ਸਭ ਤੋਂ ਖਬਰਦਾਰ ਕੀਤਾ ਤੇ ਉਨ੍ਹਾਂ ਨੂੰ ਸਬਤ ਦੇ ਦਿਨ ਵਪਾਰ ਕਰਨੋ ਵਰਜਿਆ।

ਗਿਣਤੀ 15:32
ਇੱਕ ਬੰਦਾ ਛੁੱਟੀ ਵਾਲੇ ਦਿਨ ਕੰਮ ਕਰਦਾ ਹੈ ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।

ਯੂਹੰਨਾ 5:9
ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।

ਮਰਕੁਸ 4:24
ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।

ਅਸਤਸਨਾ 4:23
ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ।

ਅਸਤਸਨਾ 4:15
“ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੇਰੋਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ।

ਅਸਤਸਨਾ 4:9
ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।

ਇਬਰਾਨੀਆਂ 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।

ਇਬਰਾਨੀਆਂ 2:1
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।

ਲੋਕਾ 8:18
ਇਸ ਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸ ਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।”

ਯਰਮਿਆਹ 17:22
ਸਬਤ ਦੇ ਦਿਨ ਆਪਣੇ ਘਰਾਂ ਤੋਂ ਕੋਈ ਬੋਝ ਲੈ ਕੇ ਬਾਹਰ ਨਾ ਆਓ। ਉਸ ਦਿਨ ਕੋਈ ਕੰਮ ਨਾ ਕਰੋ। ਤੁਹਾਨੂੰ ਸਬਤ ਦੇ ਦਿਨ ਨੂੰ ਪੂਰੀ ਤਰ੍ਹਾਂ ਛੁੱਟੀ ਦਾ ਦਿਨ ਬਨਾਉਣਾ ਚਾਹੀਦਾ ਹੈ। ਇਹੀ ਆਦੇਸ਼ ਹੈ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ।

ਅਮਸਾਲ 4:23
ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ।

ਯਸ਼ਵਾ 23:11
ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਦੇ ਰਹੋ।

ਅਸਤਸਨਾ 11:16
“ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ।

ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।