Jeremiah 31:2
ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”
Jeremiah 31:2 in Other Translations
King James Version (KJV)
Thus saith the LORD, The people which were left of the sword found grace in the wilderness; even Israel, when I went to cause him to rest.
American Standard Version (ASV)
Thus saith Jehovah, The people that were left of the sword found favor in the wilderness; even Israel, when I went to cause him to rest.
Bible in Basic English (BBE)
The Lord has said, Grace came in the waste land to a people kept safe from the sword, even to Israel on the way to his resting-place.
Darby English Bible (DBY)
Thus saith Jehovah: The people [that were] left of the sword have found grace in the wilderness, [even] Israel, when I go to give him rest.
World English Bible (WEB)
Thus says Yahweh, The people who were left of the sword found favor in the wilderness; even Israel, when I went to cause him to rest.
Young's Literal Translation (YLT)
Thus said Jehovah: Found grace in the wilderness Hath a people remaining from the sword Going to cause it to rest -- Israel.
| Thus | כֹּ֚ה | kō | koh |
| saith | אָמַ֣ר | ʾāmar | ah-MAHR |
| the Lord, | יְהוָ֔ה | yĕhwâ | yeh-VA |
| The people | מָצָ֥א | māṣāʾ | ma-TSA |
| left were which | חֵן֙ | ḥēn | hane |
| of the sword | בַּמִּדְבָּ֔ר | bammidbār | ba-meed-BAHR |
| found | עַ֖ם | ʿam | am |
| grace | שְׂרִ֣ידֵי | śĕrîdê | seh-REE-day |
| in the wilderness; | חָ֑רֶב | ḥāreb | HA-rev |
| even Israel, | הָל֥וֹךְ | hālôk | ha-LOKE |
| went I when | לְהַרְגִּיע֖וֹ | lĕhargîʿô | leh-hahr-ɡee-OH |
| to cause him to rest. | יִשְׂרָאֵֽל׃ | yiśrāʾēl | yees-ra-ALE |
Cross Reference
ਜ਼ਬੂਰ 95:11
ਇਸ ਲਈ ਮੈਂ ਗੁੱਸੇ ਸਾਂ, ਅਤੇ ਮੈਂ ਸੌਂਹ ਖਾਧੀ ਕਿ, ‘ਉਹ ਮੇਰੀ ਅਰਾਮ ਦੀ ਜ਼ਮੀਨ ਵਿੱਚ ਦਾਖਲ ਨਹੀਂ ਹੋਣਗੇ।’”
ਅਸਤਸਨਾ 1:33
ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।
ਗਿਣਤੀ 10:33
ਇਸ ਲਈ ਹੋਬਾਬ ਮੰਨ ਗਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਆਪਣੀ ਯਾਤਰਾ ਅਰਂਭ ਕੀਤੀ। ਜਾਜਕਾਂ ਨੇ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਤੁਰ ਪਏ। ਉਨ੍ਹਾਂ ਨੇ ਡੇਰਾ ਸਥਾਪਿਤ ਕਰਨ ਵਾਲੀ ਥਾਂ ਨੂੰ ਲੱਭਦਿਆਂ ਸੰਦੂਕ ਨੂੰ ਤਿੰਨਾ ਦਿਨਾਂ ਤੱਕ ਚੁੱਕੀ ਰੱਖਿਆ।
ਜ਼ਬੂਰ 78:14
ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।
ਜ਼ਬੂਰ 78:23
ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ। ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
ਜ਼ਬੂਰ 78:52
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
ਜ਼ਬੂਰ 105:37
ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ।
ਜ਼ਬੂਰ 136:16
ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਸਈਆਹ 63:7
ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।
ਯਰਮਿਆਹ 2:2
ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ: “ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ। ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲੱਗਿਆ। ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ ਸੀ ਜਿਸ ਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ।
ਹਿਜ਼ ਕੀ ਐਲ 20:14
ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ।
ਮੱਤੀ 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
ਇਬਰਾਨੀਆਂ 4:8
ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ।
ਨਹਮਿਆਹ 9:12
ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੇ ਦੀ ਉਹ ਗਏ।
ਅਸਤਸਨਾ 12:9
ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
ਅਸਤਸਨਾ 8:16
ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।
ਖ਼ਰੋਜ 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
ਖ਼ਰੋਜ 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
ਖ਼ਰੋਜ 5:21
ਇਸ ਲਈ ਉਨ੍ਹਾਂ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਜਦੋਂ ਤੁਸੀਂ ਫ਼ਿਰਊਨ ਨੂੰ ਆਖਿਆ ਸੀ ਕਿ ਸਾਨੂੰ ਜਾਣ ਦੇਵੇ ਤਾਂ ਤੁਸੀਂ ਅਸਲ ਵਿੱਚ ਗਲਤੀ ਕੀਤੀ ਸੀ। ਯਹੋਵਾਹ ਤੁਹਾਨੂੰ ਸਜ਼ਾ ਦੇਵੇ, ਕਿਉਂਕਿ ਤੁਸੀਂ ਫ਼ਿਰਊਨ ਅਤੇ ਉਸ ਦੇ ਹਾਕਮਾਂ ਨੂੰ ਸਾਨੂੰ ਨਫ਼ਰਤ ਕਰਨ ਲਾਇਆ। ਤੁਸੀਂ ਉਨ੍ਹਾਂ ਨੂੰ ਸਾਨੂੰ ਮਾਰਨ ਦਾ ਬਹਾਨਾ ਦੇ ਦਿੱਤਾ ਹੈ।”
ਖ਼ਰੋਜ 12:37
ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁੱਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉੱਥੇ ਤਕਰੀਬਨ 6,00,000 ਆਦਮੀ ਸਨ।
ਖ਼ਰੋਜ 14:8
ਯਹੋਵਾਹ ਨੇ ਮਿਸਰ ਦੇ ਰਾਜੇ, ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ ਇਸ ਲਈ ਉਸ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ।
ਖ਼ਰੋਜ 15:9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
ਖ਼ਰੋਜ 17:8
ਅਮਾਲੇਕੀਆਂ ਨਾਲ ਯੁੱਧ ਰਫ਼ੀਦੀਮ ਵਿਖੇ ਅਮਾਲੇਕੀ ਲੋਕ ਆਏ ਅਤੇ ਇਸਰਾਏਲ ਦੇ ਲੋਕਾਂ ਨਾਲ ਲੜੇ।
ਖ਼ਰੋਜ 33:14
ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”
ਗਿਣਤੀ 14:20
ਯਹੋਵਾਹ ਨੇ ਜਵਾਬ ਦਿੱਤਾ, “ਹਾਂ ਜਿਵੇਂ ਤੂੰ ਆਖਿਆ ਹੈ, ਮੈਂ ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿਆਂਗਾ।
ਅਸਤਸਨਾ 1:30
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ।
ਅਸਤਸਨਾ 2:7
ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’
ਅਸਤਸਨਾ 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
ਖ਼ਰੋਜ 1:16
ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”