ਯਰਮਿਆਹ 31:6 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 31 ਯਰਮਿਆਹ 31:6

Jeremiah 31:6
ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”

Jeremiah 31:5Jeremiah 31Jeremiah 31:7

Jeremiah 31:6 in Other Translations

King James Version (KJV)
For there shall be a day, that the watchmen upon the mount Ephraim shall cry, Arise ye, and let us go up to Zion unto the LORD our God.

American Standard Version (ASV)
For there shall be a day, that the watchmen upon the hills of Ephraim shall cry, Arise ye, and let us go up to Zion unto Jehovah our God.

Bible in Basic English (BBE)
For there will be a day when those who get in the grapes on the hills of Ephraim will be crying, Up! let us go up to Zion to the Lord our God.

Darby English Bible (DBY)
For there shall be a day, when the watchmen upon mount Ephraim shall cry, Arise, and let us go up to Zion, unto Jehovah our God.

World English Bible (WEB)
For there shall be a day, that the watchmen on the hills of Ephraim shall cry, Arise you, and let us go up to Zion to Yahweh our God.

Young's Literal Translation (YLT)
For there is a day, Cried have watchmen on mount Ephraim, `Rise, and we go up to Zion, unto Jehovah our God;

For
כִּ֣יkee
there
shall
be
יֶשׁyešyesh
a
day,
י֔וֹםyômyome
watchmen
the
that
קָרְא֥וּqorʾûkore-OO
upon
the
mount
נֹצְרִ֖יםnōṣĕrîmnoh-tseh-REEM
Ephraim
בְּהַ֣רbĕharbeh-HAHR
cry,
shall
אֶפְרָ֑יִםʾeprāyimef-RA-yeem
Arise
ק֚וּמוּqûmûKOO-moo
up
go
us
let
and
ye,
וְנַעֲלֶ֣הwĕnaʿăleveh-na-uh-LEH
to
Zion
צִיּ֔וֹןṣiyyônTSEE-yone
unto
אֶלʾelel
the
Lord
יְהוָ֖הyĕhwâyeh-VA
our
God.
אֱלֹהֵֽינוּ׃ʾĕlōhênûay-loh-HAY-noo

Cross Reference

ਯਰਮਿਆਹ 50:4
ਯਹੋਵਾਹ ਆਖਦਾ ਹੈ, “ਉਸ ਸਮੇਂ, ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ। ਉਹ ਰਲਕੇ ਇਕੱਠੇ ਰੋਣਗੇ, ਰੋਣਗੇ। ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ।

ਰਸੂਲਾਂ ਦੇ ਕਰਤੱਬ 8:5
ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।

ਜ਼ਿਕਰ ਯਾਹ 8:20
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।

ਮੀਕਾਹ 4:1
ਯਰੂਸ਼ਲਮ ਤੋਂ ਬਿਵਸਬਾ ਆਵੇਗੀ ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ। ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।

ਹੋ ਸੀਅ 9:8
ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇੱਥੋਂ ਤੀਕ ਕਿ ਉਸ ਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।

ਹੋ ਸੀਅ 1:11
“ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚੱਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।”

ਹਿਜ਼ ਕੀ ਐਲ 33:2
“ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ।

ਹਿਜ਼ ਕੀ ਐਲ 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।

ਯਰਮਿਆਹ 50:19
“‘ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ। ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ। ਉਹ ਰੱਜ ਕੇ ਖਾਵੇਗਾ। ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।’”

ਯਰਮਿਆਹ 6:17
ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’ ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’

ਯਸਈਆਹ 62:6
ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।

ਯਸਈਆਹ 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”

ਯਸਈਆਹ 40:9
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”

ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।

ਯਸਈਆਹ 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।

ਅਜ਼ਰਾ 8:15
ਯਰੂਸ਼ਲਮ ਨੂੰ ਵਾਪਸੀ ਮੈਂ, (ਅਜ਼ਰਾ) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਹਵਾ ਵੱਲ ਵਹਿੰਦੀ ਨਦੀ ਦੇ ਕੋਲ ਇਕੱਠਿਆਂ ਕੀਤਾ ਅਤੇ ਤਿੰਨ ਦਿਨ ਅਸੀਂ ਉੱਥੇ ਡੇਰੇ ਲਾਏ। ਫਿਰ ਮੈਂ ਜਾਣਿਆ ਕਿ ਉਸ ਟੋਲੇ ਵਿੱਚ ਜਾਜਕ ਤਾਂ ਸਨ, ਪਰ ਕੋਈ ਲੇਵੀ ਨਹੀਂ ਸੀ।

ਅਜ਼ਰਾ 1:5
ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।

੨ ਤਵਾਰੀਖ਼ 30:5
ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬਏਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।

੨ ਤਵਾਰੀਖ਼ 13:4
ਤਦ ਅਬੀਯਾਹ ਸਮਾਰੀਮ ਦੀ ਚੋਟੀ ਉੱਤੇ ਜੋ ਅਫ਼ਰਾਈਮ ਦੀ ਪਹਾੜੀ ਉੱਪਰ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ, “ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ ਦੇ ਲੋਕੋ! ਮੇਰੀ ਸੁਣੋ!