Job 13:4
ਪਰ ਤੁਸੀਂ ਤਿੰਨੇ ਜਾਣੇ ਆਪਣੀ ਅਗਿਆਨਤਾ ਨੂੰ ਝੂਠ ਨਾਲ ਢੱਕਣਾ ਚਾਹੁੰਦੇ ਹੋ। ਤੁਸੀਂ ਉਨ੍ਹਾਂ ਨਿਕੰਮੇ ਹਕੀਮਾਂ ਵਰਗੇ ਹੋ ਜਿਹੜੇ ਕਿਸੇ ਦਾ ਵੀ ਇਲਾਜ ਨਹੀਂ ਕਰ ਸੱਕਦੇ।
Job 13:4 in Other Translations
King James Version (KJV)
But ye are forgers of lies, ye are all physicians of no value.
American Standard Version (ASV)
But ye are forgers of lies; Ye are all physicians of no value.
Bible in Basic English (BBE)
But you put a false face on things; all your attempts to put things right are of no value.
Darby English Bible (DBY)
For ye indeed are forgers of lies, ye are all physicians of no value.
Webster's Bible (WBT)
But ye are forgers of lies, ye are all physicians of no value.
World English Bible (WEB)
But you are forgers of lies. You are all physicians of no value.
Young's Literal Translation (YLT)
And yet, ye `are' forgers of falsehood, Physicians of nought -- all of you,
| But | וְֽאוּלָ֗ם | wĕʾûlām | veh-oo-LAHM |
| ye | אַתֶּ֥ם | ʾattem | ah-TEM |
| are forgers | טֹֽפְלֵי | ṭōpĕlê | TOH-feh-lay |
| of lies, | שָׁ֑קֶר | šāqer | SHA-ker |
| all are ye | רֹפְאֵ֖י | rōpĕʾê | roh-feh-A |
| physicians | אֱלִ֣ל | ʾĕlil | ay-LEEL |
| of no value. | כֻּלְּכֶֽם׃ | kullĕkem | koo-leh-HEM |
Cross Reference
ਜ਼ਬੂਰ 119:69
ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ। ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
ਯਰਮਿਆਹ 46:11
“ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ। ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ। ਤੇਰਾ ਇਲਾਜ਼ ਨਹੀਂ ਹੋਵੇਗਾ।
ਯਰਮਿਆਹ 8:22
ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?
ਅੱਯੂਬ 16:2
“ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।
ਮਰਕੁਸ 5:26
ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
ਮਰਕੁਸ 2:17
ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
ਹੋ ਸੀਅ 5:13
ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦੱਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸੱਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸੱਕੇਗਾ।
ਹਿਜ਼ ਕੀ ਐਲ 34:4
ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
ਯਰਮਿਆਹ 30:13
ਇੱਥੇ ਤੁਹਾਡੇ ਜ਼ਖਮਾਂ ਨੂੰ ਦੇਖਣ ਵਾਲਾ ਕੋਈ ਬੰਦਾ ਨਹੀਂ। ਇਸ ਲਈ ਤੁਸੀਂ ਰਾਜ਼ੀ ਨਹੀਂ ਹੋਵੋਂਗੇ।
ਯਰਮਿਆਹ 23:32
ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਜਿਹੜੇ ਨਕਲੀ ਸੁਪਨਿਆਂ ਦਾ ਪ੍ਰਚਾਰ ਕਰਦੇ ਹਨ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਨ੍ਹਾਂ ਨੇ ਮੇਰੇ ਬੰਦਿਆਂ ਨੂੰ ਆਪਣੇ ਝੂਠਾਂ ਅਤੇ ਝੂਠੀਆਂ ਸਿੱਖਿਆਵਾਂ ਰਾਹੀਂ ਗੁਮਰਾਹ ਕੀਤਾ। ਮੈਂ ਉਨ੍ਹਾਂ ਨਬੀਆਂ ਨੂੰ ਲੋਕਾਂ ਨੂੰ ਸਿੱਖਿਆ ਦੇਣ ਲਈ ਨਹੀਂ ਸੀ ਭੇਜਿਆ। ਮੈਂ ਉਨ੍ਹਾਂ ਨੂੰ ਕਦੇ ਵੀ ਆਦੇਸ਼ ਨਹੀਂ ਸੀ ਦਿੱਤਾ ਕਿ ਉਹ ਮੇਰੇ ਲਈ ਕੁਝ ਕਰਨ। ਉਹ ਯਹੂਦਾਹ ਦੇ ਲੋਕਾਂ ਦੀ ਬਿਲਕੁਲ ਕੋਈ ਸਹਾਇਤਾ ਨਹੀਂ ਕਰ ਸੱਕਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
ਯਰਮਿਆਹ 6:14
ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ!
ਅੱਯੂਬ 22:6
ਹੋ ਸੱਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿੱਧ ਕਰਨ ਲਈ ਕਿ ਉਹ ਇਸ ਨੂੰ ਵਾਪਸ ਮੋੜ ਦੇਵੇਗਾ। ਹੋ ਸੱਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸੱਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ।
ਅੱਯੂਬ 21:27
“ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
ਅੱਯੂਬ 18:5
“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।
ਅੱਯੂਬ 8:3
ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?
ਅੱਯੂਬ 6:21
ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ। ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।
ਅੱਯੂਬ 5:1
“ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ, ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ। ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ।
ਅੱਯੂਬ 4:7
ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
ਖ਼ਰੋਜ 20:16
“ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ।