Job 15:25
ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
Job 15:25 in Other Translations
King James Version (KJV)
For he stretcheth out his hand against God, and strengtheneth himself against the Almighty.
American Standard Version (ASV)
Because he hath stretched out his hand against God, And behaveth himself proudly against the Almighty;
Bible in Basic English (BBE)
Because his hand is stretched out against God, and his heart is lifted up against the Ruler of all,
Darby English Bible (DBY)
For he hath stretched out his hand against ùGod, and strengthened himself against the Almighty:
Webster's Bible (WBT)
For he stretcheth out his hand against God, and strengtheneth himself against the Almighty.
World English Bible (WEB)
Because he has stretched out his hand against God, And behaves himself proudly against the Almighty;
Young's Literal Translation (YLT)
For he stretched out against God his hand, And against the Mighty he maketh himself mighty.
| For | כִּֽי | kî | kee |
| he stretcheth out | נָטָ֣ה | nāṭâ | na-TA |
| his hand | אֶל | ʾel | el |
| against | אֵ֣ל | ʾēl | ale |
| God, | יָד֑וֹ | yādô | ya-DOH |
| and strengtheneth himself | וְאֶל | wĕʾel | veh-EL |
| against | שַׁ֝דַּ֗י | šadday | SHA-DAI |
| the Almighty. | יִתְגַּבָּֽר׃ | yitgabbār | yeet-ɡa-BAHR |
Cross Reference
ਖ਼ਰੋਜ 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”
ਯਸਈਆਹ 8:9
ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!
ਯਸਈਆਹ 10:12
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।
ਯਸਈਆਹ 27:4
ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।
ਯਸਈਆਹ 41:4
ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ? ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ? ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ। ਮੈਂ ਸ਼ੁਰੂ ਤੋਂ ਹੀ ਇੱਥੇ ਸਾਂ ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।
ਦਾਨੀ ਐਲ 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
ਮਲਾਕੀ 3:13
ਨਿਆਂ ਦਾ ਖਾਸ ਸਮਾਂ ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”
ਰਸੂਲਾਂ ਦੇ ਕਰਤੱਬ 9:5
ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।
ਰਸੂਲਾਂ ਦੇ ਕਰਤੱਬ 12:1
ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।
ਜ਼ਬੂਰ 73:11
ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”
ਜ਼ਬੂਰ 73:9
ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ। ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।
ਖ਼ਰੋਜ 9:17
ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।
ਅਹਬਾਰ 26:23
“ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ,
੧ ਸਮੋਈਲ 4:7
ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, “ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
੧ ਸਮੋਈਲ 6:6
ਮਿਸਰੀਆਂ ਅਤੇ ਫ਼ਿਰਊਨ ਦੇ ਲੋਕਾਂ ਵਾਂਗ ਆਪਣੇ ਮਨ ਨੂੰ ਕਰੜਾ ਨਾ ਕਰੋ। ਪਰਮੇਸ਼ੁਰ ਨੇ ਮਿਸਰੀਆਂ ਨੂੰ ਦੰਡ ਦਿੱਤਾ ਇਸੇ ਲਈ ਮਿਸਰੀਆਂ ਨੇ ਇਸਰਾਏਲੀਆਂ ਨੂੰ ਛੱਡਣ ਨੂੰ ਕਿਹਾ।
ਅੱਯੂਬ 9:4
ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
ਅੱਯੂਬ 36:9
ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।
ਅੱਯੂਬ 40:9
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
ਜ਼ਬੂਰ 52:7
“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
ਰਸੂਲਾਂ ਦੇ ਕਰਤੱਬ 12:23
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।