Job 19:10
ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
Job 19:10 in Other Translations
King James Version (KJV)
He hath destroyed me on every side, and I am gone: and mine hope hath he removed like a tree.
American Standard Version (ASV)
He hath broken me down on every side, and I am gone; And my hope hath he plucked up like a tree.
Bible in Basic English (BBE)
I am broken down by him on every side, and I am gone; my hope is uprooted like a tree.
Darby English Bible (DBY)
He breaketh me down on every side, and I am gone; and my hope hath he torn up as a tree.
Webster's Bible (WBT)
He hath destroyed me on every side, and I am gone: and my hope hath he removed like a tree.
World English Bible (WEB)
He has broken me down on every side, and I am gone. My hope he has plucked up like a tree.
Young's Literal Translation (YLT)
He breaketh me down round about, and I go, And removeth like a tree my hope.
| He hath destroyed | יִתְּצֵ֣נִי | yittĕṣēnî | yee-teh-TSAY-nee |
| me on every side, | סָ֭בִיב | sābîb | SA-veev |
| gone: am I and | וָאֵלַ֑ךְ | wāʾēlak | va-ay-LAHK |
| and mine hope | וַיַּסַּ֥ע | wayyassaʿ | va-ya-SA |
| removed he hath | כָּ֝עֵ֗ץ | kāʿēṣ | KA-AYTS |
| like a tree. | תִּקְוָתִֽי׃ | tiqwātî | teek-va-TEE |
Cross Reference
ਅੱਯੂਬ 24:20
ਬੁਰਾ ਬੰਦਾ ਮਰ ਜਾਵੇਗਾ ਤੇ ਉਸਦੀ ਮਾਂ ਵੀ ਉਸ ਨੂੰ ਭੁੱਲ ਜਾਵੇਗੀ। ਉਸ ਦੇ ਸ਼ਰੀਰ ਨੂੰ ਖਾਣ ਵਾਲਾ ਕੀੜਾ ਉਸਦਾ ਪ੍ਰੇਮੀ ਹੋਵੇਗਾ। ਲੋਕ ਉਸ ਨੂੰ ਯਾਦ ਨਹੀਂ ਕਰਨਗੇ। ਉਹ ਬੰਦਾ ਗਲੀ ਹੋਈ ਲਠ੍ਠ ਵਾਂਗ ਟੁੱਟ ਜਾਵੇਗਾ।
ਜ਼ਬੂਰ 37:35
ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
ਅੱਯੂਬ 12:14
ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।
੨ ਕੁਰਿੰਥੀਆਂ 4:8
ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।
ਨੂਹ 2:5
ਯਹੋਵਾਹ ਦੁਸ਼ਮਣ ਵਾਂਗ ਬਣ ਗਿਆ ਹੈ। ਉਸ ਨੇ ਇਸਰਾਏਲ ਨੂੰ ਨਿਗਲ ਲਿਆ ਹੈ। ਉਸ ਨੇ ਉਸ ਦੇ ਸਾਰੇ ਮਹਿਲ ਨਿਗਲ ਲੇ ਹਨ। ਉਸ ਨੇ ਉਸ ਦੇ ਸਾਰੇ ਕਿਲੇ ਨਿਗਲ ਲੇ ਹਨ। ਉਸ ਨੇ ਯਹੂਦਾਹ ਦੀ ਧੀ ਨੂੰ ਬਹੁਤ ਗ਼ਮਗੀਨ ਅਤੇ ਆਪਣੇ ਮੁਰਦਿਆਂ ਲਈ ਰੋਣ ਵਾਲੀ ਬਣਾ ਦਿੱਤਾ ਹੈ।
ਜ਼ਬੂਰ 102:11
ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
ਜ਼ਬੂਰ 88:13
ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।
ਅੱਯੂਬ 17:15
ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ। ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।
ਅੱਯੂਬ 17:11
ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।
ਅੱਯੂਬ 8:13
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
ਅੱਯੂਬ 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
ਅੱਯੂਬ 6:11
“ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।
ਅੱਯੂਬ 2:7
ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ।
ਅੱਯੂਬ 1:13
ਅੱਯੂਬ ਨੇ ਸਭ ਕੁਝ ਗੁਆ ਲਿਆ ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।