Job 27:9
ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ। ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।
Job 27:9 in Other Translations
King James Version (KJV)
Will God hear his cry when trouble cometh upon him?
American Standard Version (ASV)
Will God hear his cry, When trouble cometh upon him?
Bible in Basic English (BBE)
Will his cry come to the ears of God when he is in trouble?
Darby English Bible (DBY)
Will ùGod hear his cry when distress cometh upon him?
Webster's Bible (WBT)
Will God hear his cry when trouble cometh upon him?
World English Bible (WEB)
Will God hear his cry, When trouble comes on him?
Young's Literal Translation (YLT)
His cry doth God hear, When distress cometh on him?
| Will God | הַֽ֭צַעֲקָתוֹ | haṣaʿăqātô | HA-tsa-uh-ka-toh |
| hear | יִשְׁמַ֥ע׀ | yišmaʿ | yeesh-MA |
| his cry | אֵ֑ל | ʾēl | ale |
| when | כִּֽי | kî | kee |
| trouble | תָב֖וֹא | tābôʾ | ta-VOH |
| cometh | עָלָ֣יו | ʿālāyw | ah-LAV |
| upon | צָרָֽה׃ | ṣārâ | tsa-RA |
Cross Reference
ਮੀਕਾਹ 3:4
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
ਯਰਮਿਆਹ 14:12
ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।”
ਯਸਈਆਹ 1:15
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
ਅਮਸਾਲ 1:28
“ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।
ਜ਼ਬੂਰ 18:41
ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ, ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ। ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ।
ਅੱਯੂਬ 35:12
“ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ। ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।
ਜ਼ਿਕਰ ਯਾਹ 7:13
ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ, “ਮੈਂ ਉਨ੍ਹਾਂ ਨੂੰ ਬੁਲਾਇਆ, ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।
ਹਿਜ਼ ਕੀ ਐਲ 8:18
ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”
ਯਰਮਿਆਹ 11:11
ਇਸ ਲਈ ਯਹੋਵਾਹ ਆਖਦਾ ਹੈ, “ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸੱਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ।
ਯਾਕੂਬ 4:3
ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।
ਯੂਹੰਨਾ 9:31
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ।
ਲੋਕਾ 13:25
ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’
ਹੋ ਸੀਅ 7:14
ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
ਅਮਸਾਲ 28:9
ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
ਜ਼ਬੂਰ 109:7
ਮੁਨਸਫ਼ ਨੂੰ ਨਿਆਂ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।