Job 28:13
ਆਦਮੀ ਨਹੀਂ ਜਾਣਦਾ ਸਿਆਣਪ ਕਿੱਥੋ ਹੈ? ਇਹ ਓੱਥੇ ਨਹੀਂ ਲੱਭਦੀ ਜਿੱਥੇ ਲੋਕ ਰਹਿੰਦੇ ਹਨ।
Job 28:13 in Other Translations
King James Version (KJV)
Man knoweth not the price thereof; neither is it found in the land of the living.
American Standard Version (ASV)
Man knoweth not the price thereof; Neither is it found in the land of the living.
Bible in Basic English (BBE)
Man has not seen the way to it, and it is not in the land of the living.
Darby English Bible (DBY)
Man knoweth not the value thereof; and it is not found in the land of the living.
Webster's Bible (WBT)
Man knoweth not the price of it; neither is it found in the land of the living.
World English Bible (WEB)
Man doesn't know its price; Neither is it found in the land of the living.
Young's Literal Translation (YLT)
Man hath not known its arrangement, Nor is it found in the land of the living.
| Man | לֹא | lōʾ | loh |
| knoweth | יָדַ֣ע | yādaʿ | ya-DA |
| not | אֱנ֣וֹשׁ | ʾĕnôš | ay-NOHSH |
| the price | עֶרְכָּ֑הּ | ʿerkāh | er-KA |
| thereof; neither | וְלֹ֥א | wĕlōʾ | veh-LOH |
| found it is | תִ֝מָּצֵ֗א | timmāṣēʾ | TEE-ma-TSAY |
| in the land | בְּאֶ֣רֶץ | bĕʾereṣ | beh-EH-rets |
| of the living. | הַֽחַיִּֽים׃ | haḥayyîm | HA-ha-YEEM |
Cross Reference
ਅੱਯੂਬ 28:15
ਤੁਸੀਂ ਸਿਆਣਪ ਨੂੰ ਸਭ ਤੋਂ ਚੰਗੇ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ। ਸਿਆਣਪ ਖਰੀਦਣ ਵਾਸਤੇ ਦੁਨੀਆਂ ਅੰਦਰ ਕਾਫ਼ੀ ਚਾਂਦੀ ਨਹੀਂ ਹੈ।
ਯਸਈਆਹ 53:8
ਲੋਕਾਂ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਉਸ ਨੂੰ ਲੈ ਗਏ-ਅਤੇ ਉਨ੍ਹਾਂ ਨੇ ਉਸ ਨਾਲ ਬੇਲਾਗ ਹੋ ਕੇ ਨਿਆਂ ਨਹੀਂ ਕੀਤਾ। ਕੋਈ ਵੀ ਬੰਦਾ ਉਸ ਦੇ ਭਵਿੱਖ ਦੇ ਪਰਿਵਾਰ ਬਾਰੇ ਨਹੀਂ ਦੱਸ ਸੱਕਦਾ ਕਿਉਂ ਕਿ ਉਸ ਨੂੰ ਜਿਉਂਦੇ ਬੰਦਿਆਂ ਦੀ ਦੁਨੀਆਂ ਤੋਂ ਦੂਰ ਲੈ ਜਾਇਆ ਗਿਆ। ਉਸ ਨੂੰ ਮੇਰੇ ਬੰਦਿਆਂ ਦੇ ਪਾਪਾਂ ਦੀ ਸਜ਼ਾ ਦਿੱਤੀ ਗਈ।
ਯਸਈਆਹ 38:11
ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
ਵਾਈਜ਼ 8:16
ਪਰਮੇਸ਼ੁਰ ਦੇ ਸਾਰੇ ਕਾਰਜਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਮੈਂ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਵਾਚਿਆ ਜਿਹੜੀਆਂ ਲੋਕ ਇਸ ਜੀਵਨ ਵਿੱਚ ਕਰਦੇ ਹਨ। ਮੈਂ ਦੇਖਿਆ ਕਿ ਲੋਕ ਕਿੰਨੇ ਰੁਝੇ ਹੋਏ ਹਨ। ਉਹ ਦਿਨ ਰਾਤ ਕੰਮ ਕਰਦੇ ਹਨ ਅਤੇ ਉਹ ਤਕਰੀਬਨ ਕਦੇ ਵੀ ਸੌਁਦੇ ਨਹੀਂ।
ਅਮਸਾਲ 23:23
ਸੱਚਾਈ, ਨੂੰ ਖਰੀਦੋ ਅਤੇ ਇਸ ਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।
ਅਮਸਾਲ 16:16
ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।
ਅਮਸਾਲ 8:18
ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ, ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।
ਅਮਸਾਲ 8:11
ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।
ਅਮਸਾਲ 3:14
ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।
ਜ਼ਬੂਰ 119:72
ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ। ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।
ਜ਼ਬੂਰ 52:5
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
ਜ਼ਬੂਰ 19:10
ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
ਅੱਯੂਬ 28:21
ਸਿਆਣਪ ਧਰਤੀ ਦੀ ਹਰ ਜਿਉਂਦੀ ਸ਼ੈਅ ਪਾਸੋਂ ਛੁਪੀ ਹੋਈ ਹੈ। ਅਕਾਸ਼ ਦੇ ਪੰਛੀ ਵੀ ਸਿਆਣਪ ਨੂੰ ਨਹੀਂ ਦੇਖ ਸੱਕਦੇ।
ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।