Job 31:24
“ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ। ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ। ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’
Job 31:24 in Other Translations
King James Version (KJV)
If I have made gold my hope, or have said to the fine gold, Thou art my confidence;
American Standard Version (ASV)
If I have made gold my hope, And have said to the fine gold, `Thou art' my confidence;
Bible in Basic English (BBE)
If I made gold my hope, or if I ever said to the best gold, I have put my faith in you;
Darby English Bible (DBY)
If I have made gold my hope, or said to the fine gold, My confidence!
Webster's Bible (WBT)
If I have made gold my hope, or have said to the fine gold, Thou art my confidence;
World English Bible (WEB)
"If I have made gold my hope, And have said to the fine gold, 'You are my confidence;'
Young's Literal Translation (YLT)
If I have made gold my confidence, And to the pure gold have said, `My trust,'
| If | אִם | ʾim | eem |
| I have made | שַׂ֣מְתִּי | śamtî | SAHM-tee |
| gold | זָהָ֣ב | zāhāb | za-HAHV |
| my hope, | כִּסְלִ֑י | kislî | kees-LEE |
| said have or | וְ֝לַכֶּ֗תֶם | wĕlakketem | VEH-la-KEH-tem |
| to the fine gold, | אָמַ֥רְתִּי | ʾāmartî | ah-MAHR-tee |
| Thou art my confidence; | מִבְטַחִֽי׃ | mibṭaḥî | meev-ta-HEE |
Cross Reference
ਜ਼ਬੂਰ 52:7
“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
੧ ਤਿਮੋਥਿਉਸ 6:17
ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
੧ ਤਿਮੋਥਿਉਸ 6:10
ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
ਕੁਲੁੱਸੀਆਂ 3:5
ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।
ਲੋਕਾ 12:15
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
ਮਰਕੁਸ 10:24
ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
ਅਮਸਾਲ 30:9
ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।
ਅਮਸਾਲ 11:28
ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।
ਅਮਸਾਲ 10:15
ਦੌਲਤ ਅਮੀਰ ਆਦਮੀ ਦੀ ਰੱਖਿਆ ਕਰਦੀ ਹੈ। ਅਤੇ ਗਰੀਬੀ ਗਰੀਬ ਆਦਮੀ ਨੂੰ ਤਬਾਹ ਕਰ ਦਿੰਦੀ ਹੈ।
ਜ਼ਬੂਰ 62:10
ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ। ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ। ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ, ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।
ਜ਼ਬੂਰ 49:17
ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ। ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।
ਜ਼ਬੂਰ 49:6
ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
ਅਸਤਸਨਾ 8:12
ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ।
ਪੈਦਾਇਸ਼ 31:1
ਜਾਣ ਦਾ ਸਮਾਂ-ਯਾਕੂਬ ਭੱਜ ਜਾਂਦਾ ਇੱਕ ਦਿਨ, ਯਾਕੂਬ ਨੇ ਲਾਬਾਨ ਦੇ ਪੁੱਤਰਾਂ ਨੂੰ ਗੱਲਾਂ ਕਰਦਿਆਂ ਸੁਣ ਲਿਆ। ਉਨ੍ਹਾਂ ਆਖਿਆ, “ਯਾਕੂਬ ਨੇ ਸਾਡੇ ਪਿਤਾ ਦੀ ਹਰ ਸ਼ੈਅ ਹਥਿਆ ਲਈ ਹੈ। ਯਾਕੂਬ ਅਮੀਰ ਹੋ ਗਿਆ ਹੈ, ਅਤੇ ਉਸ ਨੇ ਇਹ ਸਾਰੀ ਦੌਲਤ ਸਾਡੇ ਪਿਉ ਕੋਲੋਂ ਹਥਿਆਈ ਹੈ।”