Job 31:26
ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
Job 31:26 in Other Translations
King James Version (KJV)
If I beheld the sun when it shined, or the moon walking in brightness;
American Standard Version (ASV)
If I have beheld the sun when it shined, Or the moon walking in brightness,
Bible in Basic English (BBE)
If, when I saw the sun shining, and the moon moving on its bright way,
Darby English Bible (DBY)
If I beheld the sun when it shone, or the moon walking in brightness,
Webster's Bible (WBT)
If I have beheld the sun when it shined, or the moon walking in brightness;
World English Bible (WEB)
If I have seen the sun when it shined, Or the moon moving in splendor,
Young's Literal Translation (YLT)
If I see the light when it shineth, And the precious moon walking,
| If | אִם | ʾim | eem |
| I beheld | אֶרְאֶ֣ה | ʾerʾe | er-EH |
| the sun | א֖וֹר | ʾôr | ore |
| when | כִּ֣י | kî | kee |
| shined, it | יָהֵ֑ל | yāhēl | ya-HALE |
| or the moon | וְ֝יָרֵ֗חַ | wĕyārēaḥ | VEH-ya-RAY-ak |
| walking | יָקָ֥ר | yāqār | ya-KAHR |
| in brightness; | הֹלֵֽךְ׃ | hōlēk | hoh-LAKE |
Cross Reference
ਹਿਜ਼ ਕੀ ਐਲ 8:16
ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
ਅਸਤਸਨਾ 4:19
ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ।
ਅਸਤਸਨਾ 17:3
ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ।
ਯਰਮਿਆਹ 44:17
“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।
ਯਰਮਿਆਹ 8:2
ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।
੨ ਸਲਾਤੀਨ 23:11
ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬੰਨੇ ਹੁੰਦੇ ਸਨ। ਇਹ ਨਾਥਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸ ਦੇ ਕਮਰੇ ਦੇ ਕੋਲ ਬੰਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉੱਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ।
੨ ਸਲਾਤੀਨ 23:5
ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿੱਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚੰਦ, ਤਾਰਾ ਮੰਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ
ਜ਼ਬੂਰ 8:3
ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
ਅਸਤਸਨਾ 11:16
“ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ।
ਪੈਦਾਇਸ਼ 1:16
ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।