Job 31:7
ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ, ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ, ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
Job 31:7 in Other Translations
King James Version (KJV)
If my step hath turned out of the way, and mine heart walked after mine eyes, and if any blot hath cleaved to mine hands;
American Standard Version (ASV)
If my step hath turned out of the way, And my heart walked after mine eyes, And if any spot hath cleaved to my hands:
Bible in Basic English (BBE)
If my steps have been turned out of the way, or if my heart went after my eyes, or if the property of another is in my hands;
Darby English Bible (DBY)
If my step have turned out of the way, and my heart followed mine eyes, and if any blot cleaveth to my hands;
Webster's Bible (WBT)
If my step hath turned out of the way, and my heart walked after my eyes, and if any blot hath cleaved to my hands;
World English Bible (WEB)
If my step has turned out of the way, If my heart walked after my eyes, If any defilement has stuck to my hands,
Young's Literal Translation (YLT)
If my step doth turn aside from the way, And after mine eyes hath my heart gone, And to my hands cleaved hath blemish,
| If | אִ֥ם | ʾim | eem |
| my step | תִּטֶּ֣ה | tiṭṭe | tee-TEH |
| hath turned out | אַשֻּׁרִי֮ | ʾaššuriy | ah-shoo-REE |
| of | מִנִּ֪י | minnî | mee-NEE |
| the way, | הַ֫דָּ֥רֶךְ | haddārek | HA-DA-rek |
| and mine heart | וְאַחַ֣ר | wĕʾaḥar | veh-ah-HAHR |
| walked | עֵ֭ינַי | ʿênay | A-nai |
| after | הָלַ֣ךְ | hālak | ha-LAHK |
| mine eyes, | לִבִּ֑י | libbî | lee-BEE |
| blot any if and | וּ֝בְכַפַּ֗י | ûbĕkappay | OO-veh-ha-PAI |
| hath cleaved | דָּ֣בַק | dābaq | DA-vahk |
| to mine hands; | מֻאֽוּם׃ | muʾûm | moo-OOM |
Cross Reference
ਗਿਣਤੀ 15:39
ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ।
ਵਾਈਜ਼ 11:9
ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।
ਮੱਤੀ 5:29
ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
ਹਿਜ਼ ਕੀ ਐਲ 14:7
ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:
ਹਿਜ਼ ਕੀ ਐਲ 14:3
“ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!
ਹਿਜ਼ ਕੀ ਐਲ 6:9
ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।
ਯਸਈਆਹ 33:15
ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
ਜ਼ਬੂਰ 101:3
ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ।
ਜ਼ਬੂਰ 44:20
ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
ਅੱਯੂਬ 23:11
ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
ਅੱਯੂਬ 9:30
ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,