Job 34:30
ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।
Job 34:30 in Other Translations
King James Version (KJV)
That the hypocrite reign not, lest the people be ensnared.
American Standard Version (ASV)
That the godless man reign not, That there be none to ensnare the people.
Bible in Basic English (BBE)
...
Darby English Bible (DBY)
That the ungodly man reign not, that the people be not ensnared.
Webster's Bible (WBT)
That the hypocrite may not reign, lest the people should be ensnared.
World English Bible (WEB)
That the godless man may not reign, That there be no one to ensnare the people.
Young's Literal Translation (YLT)
From the reigning of a profane man, From the snares of a people;
| That the hypocrite | מִ֭מְּלֹךְ | mimmĕlōk | MEE-meh-loke |
| אָדָ֥ם | ʾādām | ah-DAHM | |
| reign | חָנֵ֗ף | ḥānēp | ha-NAFE |
| people the lest not, | מִמֹּ֥קְשֵׁי | mimmōqĕšê | mee-MOH-keh-shay |
| be ensnared. | עָֽם׃ | ʿām | am |
Cross Reference
੧ ਸਲਾਤੀਨ 12:28
ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”
ਪਰਕਾਸ਼ ਦੀ ਪੋਥੀ 13:3
ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
੨ ਥੱਸਲੁਨੀਕੀਆਂ 2:4
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
ਮੀਕਾਹ 6:16
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
ਹੋ ਸੀਅ 13:11
ਮੈਂ ਕਰੋਧ ਵਿੱਚ ਸਾਂ ਤੇ ਤੈਨੂੰ ਇੱਕ ਰਾਜਾ ਦੇ ਦਿੱਤਾ ਅਤੇ ਜਦੋਂ ਮੈਂ ਬਹੁਤ ਕਰੋਧ ਵਿੱਚ ਆਇਆ, ਮੈਂ ਉਸ ਨੂੰ ਲੈ ਗਿਆ।
ਹੋ ਸੀਅ 5:11
ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚੱਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।
ਵਾਈਜ਼ 9:18
ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ
ਅਮਸਾਲ 29:2
ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।
ਜ਼ਬੂਰ 12:8
ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।
ਅੱਯੂਬ 34:21
“ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ। ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।
੨ ਸਲਾਤੀਨ 21:9
ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।
ਪਰਕਾਸ਼ ਦੀ ਪੋਥੀ 13:11
ਧਰਤੀ ਤੋਂ ਨਿਕਲਦਾ ਜਾਨਵਰ ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।