ਅੱਯੂਬ 9:24 in Punjabi

ਪੰਜਾਬੀ ਪੰਜਾਬੀ ਬਾਈਬਲ ਅੱਯੂਬ ਅੱਯੂਬ 9 ਅੱਯੂਬ 9:24

Job 9:24
ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯੰਤ੍ਰਿਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ? ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?

Job 9:23Job 9Job 9:25

Job 9:24 in Other Translations

King James Version (KJV)
The earth is given into the hand of the wicked: he covereth the faces of the judges thereof; if not, where, and who is he?

American Standard Version (ASV)
The earth is given into the hand of the wicked; He covereth the faces of the judges thereof: If `it be' not `he', who then is it?

Bible in Basic English (BBE)
The land is given into the power of the evil-doer; the faces of its judges are covered; if not by him, then who has done it?

Darby English Bible (DBY)
The earth is given over into the hand of the wicked [man]; he covereth the faces of its judges. If not, who then is it?

Webster's Bible (WBT)
The earth is given into the hand of the wicked: he covereth the faces of its judges; if not, where, and who is he?

World English Bible (WEB)
The earth is given into the hand of the wicked. He covers the faces of the judges of it. If not he, then who is it?

Young's Literal Translation (YLT)
Earth hath been given Into the hand of the wicked one. The face of its judges he covereth, If not -- where, who `is' he?

The
earth
אֶ֤רֶץ׀ʾereṣEH-rets
is
given
נִתְּנָ֬הnittĕnânee-teh-NA
hand
the
into
בְֽיַדbĕyadVEH-yahd
of
the
wicked:
רָשָׁ֗עrāšāʿra-SHA
he
covereth
פְּנֵֽיpĕnêpeh-NAY
faces
the
שֹׁפְטֶ֥יהָšōpĕṭêhāshoh-feh-TAY-ha
of
the
judges
יְכַסֶּ֑הyĕkasseyeh-ha-SEH
thereof;
if
אִםʾimeem
not,
לֹ֖אlōʾloh
where,
אֵפ֣וֹאʾēpôʾay-FOH
and
who
מִיmee
is
he?
הֽוּא׃hûʾhoo

Cross Reference

ਅੱਯੂਬ 24:25
“ਮੈਂ ਕਸਮ ਖਾਕੇ ਆਖਦਾ ਹਾਂ ਕਿ ਇਹ ਗੱਲਾਂ ਠੀਕ ਨੇ। ਕੌਣ ਸਾਬਤ ਕਰ ਸੱਕਦਾ ਹੈ ਕਿ ਮੈਂ ਝੂਠ ਬੋਲਿਆ ਹੈ? ਕੌਣ ਦਰਸਾ ਸੱਕਦਾ ਹੈ ਕਿ ਮੈਂ ਗ਼ਲਤ ਹਾਂ?”

ਅੱਯੂਬ 10:3
ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ? ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ। ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।

ਹਬਕੋਕ 1:14
“ਤੂੰ ਲੋਕਾਂ ਨੂੰ ਸਾਗਰ ਵਿੱਚ ਮੱਛੀ ਵਾਂਗ ਬਣਾਇਆ ਉਹ ਅਜਿਹੇ ਜਲ ਜਂਤੂ ਹਨ, ਜਿਨ੍ਹਾਂ ਦਾ ਕੋਈ ਆਗੂ ਨਹੀਂ।

ਦਾਨੀ ਐਲ 7:7
“ਇਸਤੋਂ ਮਗਰੋਂ, ਮੈਂ ਰਾਤ ਵੇਲੇ ਆਪਣੇ ਦਰਸ਼ਨ ਅੰਦਰ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਚੌਬਾ ਜਾਨਵਰ ਸੀ। ਇਹ ਜਾਨਵਰ ਬੜਾ ਕਮੀਨਾ ਅਤੇ ਭਿਆਨਕ ਦਿਖਾਈ ਦਿੰਦਾ ਸੀ।ਇਹ ਬਹੁਤ ਤਾਕਤਵਰ ਦਿਖਾਈ ਦਿੰਦਾ ਸੀ। ਇਸਦੇ ਲੰਮੇ ਲੋਹੇ ਦੇ ਦੰਦ ਸਨ। ਇਹ ਜਾਨਵਰ ਆਪਣੇ ਸ਼ਿਕਾਰਾਂ ਨੂੰ ਕੁਚਲ ਦਿੰਦਾ ਸੀ ਤੇ ਖਾ ਜਾਂਦਾ ਸੀ। ਅਤੇ ਇਹ ਜਾਨਵਰ ਆਪਣੇ ਸ਼ਿਕਾਰ ਦੇ ਬਚੇ ਖੁਚੇ ਹਿਸਿਆਂ ਨੂੰ ਪੈਰਾਂ ਹੇਠਾਂ ਲਿਤਾੜਦਾ ਸੀ। ਇਹ ਚੌਬਾ ਜਾਨਵਰ ਉਨ੍ਹਾਂ ਸਾਰੇ ਜਾਨਵਰਾਂ ਨਾਲੋਂ ਵੱਖਰਾ ਸੀ ਜਿਨ੍ਹਾਂ ਨੂੰ ਮੈਂ ਇਸ ਤੋਂ ਪਹਿਲਾਂ ਦੇਖਿਆ ਸੀ। ਜਾਨਵਰ ਦੇ ਦਸ ਸਿੰਗ ਸਨ।

ਦਾਨੀ ਐਲ 5:18
“ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।

ਦਾਨੀ ਐਲ 4:17
“ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ!

ਯਰਮਿਆਹ 14:4
ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰੱਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢੱਕਦੇ ਨੇ।

ਯਰਮਿਆਹ 12:1
ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?

ਜ਼ਬੂਰ 73:3
ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।

ਜ਼ਬੂਰ 17:14
ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।

ਅੱਯੂਬ 32:2
ਪਰ ਉਬੇ ਇੱਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿੱਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵੱਧ ਧਰਮੀ ਸੀ।

ਅੱਯੂਬ 21:7
ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?

ਅੱਯੂਬ 16:11
ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।

ਅੱਯੂਬ 12:17
ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।

ਅੱਯੂਬ 12:6
ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ। ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ, ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।

ਆ ਸਤਰ 7:8
ਜਦੋਂ ਪਾਤਸ਼ਾਹ ਬਾਗ਼ ਵਿੱਚੋਂ ਦਾਅਵਤਖਾਨੇ ਵੱਲ ਮੁੜ ਰਿਹਾ ਸੀ, ਤਾਂ ਉਸ ਨੇ ਹਾਮਾਨ ਨੂੰ ਉਸ ਚੌਂਕੀ ਤੇ ਡਿਗਦਿਆਂ ਵੇਖਿਆ ਜਿੱਥੇ ਅਸਤਰ ਬੈਠੀ ਹੋਈ ਸੀ ਤਾਂ ਪਾਤਸ਼ਾਹ ਕਰੋਧ ਵਿੱਚ ਉੱਚੀ ਆਵਾਜ਼ ਵਿੱਚ ਬੋਲਿਆ, “ਮੇਰੇ ਘਰ ਵਿੱਚ ਹੁੰਦਿਆਂ ਹੋਇਆਂ ਮੇਰੀ ਰਾਣੀ ਤੇ ਕਾਮਵਾਸਨਾ ਨਾਲ ਵਾਰ ਕਰਨ ਦੀ ਤੇਰੀ ਇੰਨੀ ਜੁਰਅਤ ਕਿਵੇਂ ਹੋਈ?” ਜਿਉਂ ਹੀ ਪਾਤਸ਼ਾਹ ਨੇ ਇਉਂ ਆਖਿਆ ਤਾਂ ਦਾਸਾਂ ਨੇ ਦਾਅਵਤਖਾਨੇ ਵਿੱਚ ਆ ਕੇ ਹਾਮਾਨ ਨੂੰ ਮਾਰ ਦਿੱਤਾ।

ਆ ਸਤਰ 6:12
ਇਸ ਉਪਰੰਤ ਮਾਰਦਕਈ ਮੁੜ ਪਾਤਸ਼ਾਹੀ ਫਾਟਕ ਕੋਲ ਪਰਤ ਆਇਆ। ਪਰ ਹਾਮਾਨ ਛੇਤੀ ਨਾਲ ਘਰ ਨੂੰ ਮੁੜ ਗਿਆ ਅਤੇ ਉਸ ਨੇ ਆਪਣਾ ਸਿਰ ਮੂੰਹ ਢੱਕੱ ਲਿਆ ਕਿਉਂ ਕਿ ਉਹ ਸ਼ਰਮ ਨਾਲ ਪਾਣੀ-ਪਾਣੀ ਹੋ ਰਿਹਾ ਸੀ।

੨ ਸਮੋਈਲ 19:4
ਪਾਤਸ਼ਾਹ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, “ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਹਾਏ ਮੇਰੇ ਪੁੱਤਰ।”

੨ ਸਮੋਈਲ 15:30
ਅਹੀਥੋਫ਼ਲ ਦੇ ਖਿਲਾਫ਼ ਦਾਊਦ ਦੀ ਪ੍ਰਾਰਥਨਾ ਦਾਊਦ ਜੈਤੂਨ ਦੇ ਪਹਾੜ ਤੇ ਚੜ੍ਹਿਆ। ਉਹ ਰੋ ਰਿਹਾ ਸੀ। ਉਸ ਨੇ ਸਿਰ ਢੱਕਿਆ ਹੋਇਆ ਸੀ ਅਤੇ ਪੈਰੋ ਨੰਗਾ ਸੀ। ਦਾਊਦ ਦੇ ਨਾਲ ਆਏ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕੱ ਲੇ ਅਤੇ ਦਾਊਦ ਦੇ ਨਾਲ ਰੋਦੇ ਹੋਏ ਗਏ।