John 9:28
ਯਹੂਦੀਆਂ ਦੇ ਆਗੂ ਬੜੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬੜਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੂਸਾ ਦੇ ਚੇਲੇ ਹਾਂ।
John 9:28 in Other Translations
King James Version (KJV)
Then they reviled him, and said, Thou art his disciple; but we are Moses' disciples.
American Standard Version (ASV)
And they reviled him, and said, Thou art his disciple; but we are disciples of Moses.
Bible in Basic English (BBE)
And they were angry with him and said, You are his disciple, but we are disciples of Moses.
Darby English Bible (DBY)
They railed at him, and said, Thou art his disciple, but we are disciples of Moses.
World English Bible (WEB)
They insulted him and said, "You are his disciple, but we are disciples of Moses.
Young's Literal Translation (YLT)
They reviled him, therefore, and said, `Thou art his disciple, and we are Moses' disciples;
| Then | ἐλοιδόρησαν | eloidorēsan | ay-loo-THOH-ray-sahn |
| they reviled | οὖν | oun | oon |
| him, | αὐτὸν | auton | af-TONE |
| and | καὶ | kai | kay |
| said, | εἶπον | eipon | EE-pone |
| Thou | Σὺ | sy | syoo |
| art | εἶ | ei | ee |
| his | μαθητὴς | mathētēs | ma-thay-TASE |
| disciple; | ἐκείνου | ekeinou | ake-EE-noo |
| but | ἡμεῖς | hēmeis | ay-MEES |
| we | δὲ | de | thay |
| are | τοῦ | tou | too |
| Μωσέως | mōseōs | moh-SAY-ose | |
| Moses' | ἐσμὲν | esmen | ay-SMANE |
| disciples. | μαθηταί· | mathētai | ma-thay-TAY |
Cross Reference
ਰੋਮੀਆਂ 2:17
ਯਹੂਦੀ ਅਤੇ ਸ਼ਰ੍ਹਾ ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
੧ ਪਤਰਸ 2:23
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
੧ ਕੁਰਿੰਥੀਆਂ 4:12
ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।
ਰਸੂਲਾਂ ਦੇ ਕਰਤੱਬ 6:11
ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”
ਯੂਹੰਨਾ 9:34
ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਚੱਲੇ ਜਾਣ ਲਈ ਕਿਹਾ।
ਯੂਹੰਨਾ 7:47
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
ਯੂਹੰਨਾ 7:19
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
ਯੂਹੰਨਾ 5:45
ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।
ਮੱਤੀ 27:39
ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
ਮੱਤੀ 5:11
“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
ਯਸਈਆਹ 51:7
ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।