Joshua 6:27
ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।
Joshua 6:27 in Other Translations
King James Version (KJV)
So the LORD was with Joshua; and his fame was noised throughout all the country.
American Standard Version (ASV)
So Jehovah was with Joshua; and his fame was in all the land.
Bible in Basic English (BBE)
So the Lord was with Joshua; and news of him went through all the land.
Darby English Bible (DBY)
And Jehovah was with Joshua; and his fame was in all the land.
Webster's Bible (WBT)
So the LORD was with Joshua; and his fame was noised throughout all the country.
World English Bible (WEB)
So Yahweh was with Joshua; and his fame was in all the land.
Young's Literal Translation (YLT)
and Jehovah is with Joshua, and his fame is in all the land.
| So the Lord | וַיְהִ֥י | wayhî | vai-HEE |
| was | יְהוָ֖ה | yĕhwâ | yeh-VA |
| with | אֶת | ʾet | et |
| Joshua; | יְהוֹשֻׁ֑עַ | yĕhôšuaʿ | yeh-hoh-SHOO-ah |
| fame his and | וַיְהִ֥י | wayhî | vai-HEE |
| was | שָׁמְע֖וֹ | šomʿô | shome-OH |
| noised throughout all | בְּכָל | bĕkāl | beh-HAHL |
| the country. | הָאָֽרֶץ׃ | hāʾāreṣ | ha-AH-rets |
Cross Reference
ਯਸ਼ਵਾ 9:1
ਗਿਬਓਨੀਆਂ ਦੀ ਯਹੋਸ਼ੁਆ ਨਾਲ ਚਲਾਕੀ ਯਰਦਨ ਨਦੀ ਦੇ ਪੱਛਮ ਵੱਲ ਦੇ ਸਾਰੇ ਰਾਜਿਆਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ। ਰਾਜੇ ਹਿੱਤੀ ਲੋਕਾਂ, ਅਮੋਰੀ ਲੋਕਾਂ, ਕਨਾਨੀ ਲੋਕਾਂ, ਫ਼ਰਿੱਜ਼ੀਆਂ ਲੋਕਾਂ, ਹਿੱਵੀ ਲੋਕਾਂ ਅਤੇ ਯਬੂਸੀ ਲੋਕਾਂ ਦੇ ਸਨ। ਉਹ ਪਹਾੜੀ ਇਲਾਕੇ ਅਤੇ ਮੈਦਾਨਾ ਵਿੱਚ ਰਹਿੰਦੇ ਸਨ। ਉਹ ਭੂਮੱਧ ਸਾਗਰ ਦੇ ਕੰਢੇ ਦੇ ਨਾਲ-ਨਾਲ ਲਬਾਨੋਨ ਤੱਕ ਰਹਿੰਦੇ ਸਨ।
ਯਸ਼ਵਾ 1:5
ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।
ਯਸ਼ਵਾ 9:9
ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਸੇਵਕ ਹਾਂ। ਅਸੀਂ ਬਹੁਤ ਦੂਰ ਦੇਸ਼ ਤੋਂ ਆਏ ਹਾਂ। ਅਸੀਂ ਇਸ ਲਈ ਆਏ ਹਾਂ ਕਿਉਂਕਿ ਅਸੀਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਮਹਾਨ ਸ਼ਕਤੀ ਬਾਰੇ ਸੁਣਿਆ ਹੈ। ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਜਿਹੜੀਆਂ ਉਸ ਨੇ ਕੀਤੀਆਂ ਹਨ। ਅਸੀਂ ਮਿਸਰ ਵਿੱਚ ਉਸ ਵੱਲੋਂ ਕੀਤੀ ਹਰ ਗੱਲ ਬਾਰੇ ਸੁਣਿਆ।
ਯਸ਼ਵਾ 9:3
ਗਿਬਓਨ ਦੇ ਲੋਕਾਂ ਨੇ ਇਹ ਗੱਲ ਸੁਣੀ ਕਿ ਯਹੋਸ਼ੁਆ ਨੇ ਯਰੀਹੋ ਅਤੇ ਅਈ ਨੂੰ ਕਿਵੇਂ ਹਰਾਇਆ ਸੀ।
੨ ਤਿਮੋਥਿਉਸ 4:22
ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।
੨ ਤਿਮੋਥਿਉਸ 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
ਰਸੂਲਾਂ ਦੇ ਕਰਤੱਬ 18:9
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
ਮੱਤੀ 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
ਮੱਤੀ 18:20
ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
ਮੱਤੀ 14:1
ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
ਮੱਤੀ 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
੨ ਸਮੋਈਲ 7:9
ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿੱਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।
੧ ਸਮੋਈਲ 2:30
“ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।
ਯਸ਼ਵਾ 1:9
ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”
ਅਸਤਸਨਾ 31:6
ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”
ਪੈਦਾਇਸ਼ 39:21
ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।
ਪੈਦਾਇਸ਼ 39:2
ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।